ਹੁਣੇ ਰਾਤੀ ਪੰਜਾਬ ਚ ਵਾਪਰਿਆ ਕਹਿਰ 3 ਨੌਜਵਾਨਾਂ ਦੀ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖ ਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖ ਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ।

ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ।

ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਪੰਜਾਬ ਚ ਵਾਪਰੇ ਸੜਕ ਹਾਦਸੇ ਦੌਰਾਨ ਕਹਿਰ ਵਾਪਰਿਆ ਹੈ ਤੇ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਮੰਡਿਆਲਾ ਦੇ ਨਜ਼ਦੀਕ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਪਰਿਵਾਰ ਦੇ ਮੈਂਬਰ ਆਪਣੀ ਕਾਰ ਵਿਚ ਅੰਮ੍ਰਿਤਸਰ ਜਾ ਰਹੇ ਸਨ। ਜਿਸ ਸਮੇਂ ਉਹ ਮਹਿਤਾ ਤੋਂ ਘੁਮਾਣ ਰੋਡ ਤੇ ਪਹੁੰਚੇ , ਪਿੰਡ ਮੰਡਿਆਲਾ ਦੇ ਨਜ਼ਦੀਕ ਉਹਨਾਂ ਦੀ ਕਾਰ ਅਚਾਨਕ ਸਫੈਦੇ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ।

ਇਸ ਹਾਦਸੇ ਕਾਰਨ ਕਾਰ ਵਿੱਚ ਸਵਾਰ ਗੰ-ਭੀ- ਰ ਰੂਪ ਵਿੱਚ ਜ਼ਖਮੀ ਹੋ ਗਏ। ਜਖਮੀਆਂ ਤੇ ਰਾਹਗੀਰਾਂ ਅਤੇ 108 ਦੀ ਮਦਦ ਨਾਲ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇਨ੍ਹਾਂ ਮਰੀਜ਼ਾਂ ਦੀ ਹਾਲਤ ਗੰ-ਭੀ- ਰ ਦੇਖਦੇ ਹੋਏ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਥੇ ਪਹੁੰਚਣ ਤੇ ਡਾਕਟਰਾਂ ਵੱਲੋਂ ਤਿੰਨ ਨੌਜਵਾਨਾਂ ਨੂੰ ਮ੍ਰਿਤਿਕ ਘੋਸ਼ਤ ਕਰ ਦਿੱਤਾ ਗਿਆ। 2 ਗੰਭੀਰ ਹਾਲਤ ਵਿਚ ਜੇਰੇ ਇਲਾਜ ਹਨ। ਇਹ ਸਾਰੇ ਇਕ ਹੀ ਪਿੰਡ ਭੱਟੀਵਾਲ ਦੇ ਹਨ , ਤੇ ਇੱਕ ਹੀ ਪਰਿਵਾਰ ਤੋਂ ਹਨ। ਜਿਹਨਾਂ ਦੀ ਪਹਿਚਾਣ ਜੌਬਨਵੀਰ, ਸੁਖਵਿੰਦਰ ਪੁੱਤਰ ਜਸਪਾਲ, ਸੁਖਵਿੰਦਰ ਪੁੱਤਰ ਰਣਜੀਤ, ਹੈਪੀ ਪੁੱਤਰ ਬਲਕਾਰ, ਅਵਤਾਰ ਬੱਬੂ ਪੁੱਤਰ ਬਲਦੇਵ ਵਜੋਂ ਹੋਈ ਹੈ।