ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਦੇਸ਼ ਅੰਦਰ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵਾਪਰ ਰਹੇ ਸੜਕ ਹਾਦਸਿਆ, ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਵੀ ਸ਼ਿਕਾਰ ਹੋ ਰਹੀਆਂ ਹਨ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਹਨਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਵੀ ਉਨ੍ਹਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਟਵੀਟ ਕਰਕੇ ਅਫਸੋਸ ਜਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਦਮ ਵਿਭੂਸ਼ਨ ਪੁਰਸਕਾਰ ਜੇਤੂ ਅਤੇ ਪ੍ਰਸਿਧ ਇਤਿਹਾਸਕਾਰ ਬਲਵੰਤ ਮੋਰੇਸ਼ਵਰ ਪੁਰੰਦਰੇ ਦਾ ਅੱਜ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਇਕ ਹਫਤੇ ਤੋਂ ਨਮੂਨਿਆਂ ਨਾਲ ਪੀੜਤ ਸਨ। ਜਿਸ ਕਾਰਨ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿਚ ਇਲਾਜ ਵਾਸਤੇ ਦਾਖ਼ਲ ਕਰਵਾਇਆ ਗਿਆ ਸੀ।
ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਉਹ ਇਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਭਾਰਤ ਦੇ ਇਤਿਹਾਸ ਬਾਰੇ ਬਹੁਤ ਹੀ ਜ਼ਿਆਦਾ ਗਿਆਨ ਸੀ ਅਤੇ ਉਹ ਇੱਕ ਬੁੱਧੀਮਾਨ ਇਨਸਾਨ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਟਵੀਟ ਕਰਕੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਬਾਬਾਸਾਹਿਬ ਪੁਰੰਦਰੇ ਬਾਰੇ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਲਿਖਤ ਰਚਨਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਅਤੇ ਉਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਇਤਿਹਾਸ ਅਤੇ ਸੱਭਿਆਚਾਰ ਦੀ ਦੁਨੀਆ ਵਿੱਚ ਪਿਆ ਹੈ। ਉਥੇ ਹੀ ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਦੀ ਬਦੌਲਤ ਹੀ ਸ਼ਤਰਪਤੀ ਸ਼ਿਵਾ ਜੀ ਮਹਾਰਾਜ ਨਾਲ ਆਉਣ ਵਾਲੀਆਂ ਪੀੜ੍ਹੀਆਂ ਹੋਰ ਜੁੜੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਨੂੰ ਉਹਨਾਂ ਨੂੰ ਬਹੁਤ ਨੇੜਿਓ ਗੱਲਬਾਤ ਕਰਨ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਵੱਲੋਂ ਬਾਬਾ ਸਾਹਿਬ ਪੁਰੰਦਰੇ ਦੇ ਪਰਿਵਾਰ ਨਾਲ ਵੀ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।
Previous Postਹੁਣੇ ਹੁਣੇ ਮਸ਼ਹੂਰ ਕਾਂਗਰਸੀ ਲੀਡਰ ਨਵਜੋਤ ਸਿੱਧੂ ਲਈ ਆਈ ਇਹ ਮਾੜੀ ਖਬਰ
Next Postਵਿਆਹ ਦੀਆਂ ਖੁਸ਼ੀਆਂ ਚ ਵਿਛ ਗਏ ਸੱਥਰ – 4 ਦੀ ਹੋਈ ਮੌਕੇ ਤੇ ਮੌਤ , ਮਚੀ ਹਾਹਾਕਾਰ