ਹੁਣੇ ਹੁਣੇ ਅਚਾਨਕ ਇੰਡੀਆ ਵਾਲਿਆਂ ਲਈ ਕਨੇਡਾ ਤੋਂ ਹੋ ਗਿਆ ਇਹ ਫੁਰਮਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਸ ਕਾਰਨ ਯਾਤਰੀਆਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤ ਵਿੱਚ ਕਰੋਨਾ ਦੇ ਵਧਦੇ ਕੇਸਾਂ ਅਤੇ ਵੈਰੀਐਂਟ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਵੀ ਅਣਮਿਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ। ਜਿਸ ਕਾਰਨ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ ਅਤੇ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆਈਆਂ। ਉਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੁਣ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਹੈ।

ਭਾਰਤ ਤੋਂ ਆਉਣ ਜਾਣ ਵਾਲੀਆਂ ਸਿੱਧੀਆਂ ਉਡਾਨਾ ਨੂੰ ਕੈਨੇਡਾ ਸਰਕਾਰ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨੂੰ 27 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਹੁਣ ਇੰਡੀਆ ਵਾਲਿਆ ਲਈ ਕੈਨੇਡਾ ਤੋਂ ਇਹ ਫ਼ਰਮਾਨ ਜਾਰੀ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਸਿੱਧੀਆਂ ਉਡਾਨਾ ਨੂੰ 27 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਦਿੱਲੀ ਦੇ ਏਅਰਪੋਰਟ ਤੋਂ ਫਲਾਈਟ ਲੈਣ ਤੋਂ ਪਹਿਲਾਂ ਜਿਥੇ ਇਹ ਏਅਰਪੋਰਟ ਤੋਂ ਹੀ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ।

ਉਥੇ ਹੀ ਕੈਨੇਡਾ ਸਰਕਾਰ ਵੱਲੋਂ ਹੁਣ ਦਿੱਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਉਪਰ ਮੈਟਰੋ ਸਟੇਸ਼ਨ ਦੇ ਉਪਰ ਏਅਰਪੋਰਟ ਤੇ ਕਨੈਕਟ ਬਿਲਡਿੰਗ ਵਿਚ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ। ਜਿੱਥੇ ਇਸ ਜੇਨੇਸਟ੍ਰਿੰਗਜ਼ ਡਾਇਗਨੋਸਟਿਕ ਸੈਂਟਰ ਦੀ ਲੈਬੋਰਟਰੀ ਨੂੰ ਭਾਰਤ ਵਿੱਚ ਕਰੋਨਾ ਟੈਸਟ ਚੈੱਕ ਅੱਪ ਦਾ ਇਕੋ ਇਕ ਕੇਂਦਰ ਨਿਯੁਕਤ ਕੀਤਾ ਗਿਆ ਹੈ। ਜਿੱਥੇ ਕੈਨੇਡਾ ਲਈ ਉਡਾਣ ਭਰਨ ਸਮੇਂ ਯਾਤਰੀਆਂ ਨੂੰ 18 ਘੰਟੇ ਪਹਿਲਾਂ ਟੈਸਟ ਕਰਵਾਉਣਾ ਹੋਵੇਗਾ। ਜਾਂਚ ਕੇਂਦਰ ਵੱਲੋਂ ਯਾਤਰੀਆਂ ਨੂੰ ਉਡਾਣ ਲਈ ਸਵਾਰ ਹੋਣ ਤੋਂ ਪਹਿਲਾ ਟੈਸਟ ਦੀ ਰਿਪੋਰਟ ਤੇ ਨਾਲ ਇਕ ਕਿਉਆਰ ਕਾਰਡ ਵੀ ਮੁਹਈਆ ਕਰਵਾਇਆ ਜਾਵੇਗਾ।

ਜੋ ਯਾਤਰੀਆਂ ਲਈ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ਵਿਚ ਸਵਾਰ ਹੁੰਦੇ ਸਮੇਂ ਦਿਖਾਉਣਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਲਾਗੂ ਕੀਤੀ ਗਈ ਇਸ ਇਕੋ-ਇਕ ਲੇਬੋਟਰੀ ਵਿੱਚ ਯਾਤਰੀਆਂ ਨੂੰ ਕੈਨੇਡਾ ਦੀ ਉਡਾਣ ਲੈਣ ਤੋਂ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਅਧਾਰ ਤੇ ਹੀ ਯਾਤਰੀ ਸਫ਼ਰ ਕਰ ਸਕਣਗੇ।