ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾਂ ਨੂੰ ਸਮੁੱਚੇ ਦੇਸ਼ ਦੇ ਕਿਸਾਨ ਘੇਰ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਜਿਸ ਦਾ ਕਾਰਨ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਜਾਰੀ ਕੀਤੇ ਗਏ ਨਵੇਂ ਖੇਤੀ ਆਰਡੀਨੈਂਸ ਹਨ। ਇਨ੍ਹਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦਾ ਕਿਸਾਨ ਇਕਜੁੱਟ ਹੋ ਦਿੱਲੀ ਨੂੰ ਚੁਫੇਰਿਓਂ ਘੇਰ ਕੇ ਰੋਸ ਪ੍ਰਦਰਸ਼ਨ ਕਰ ਰਿਹਾ। ਜਿਸ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਤੋਂ ਇਲਾਵਾ ਆਮ ਲੋਕਾਂ ਦਾ ਵੀ ਸਮਰਥਨ ਇਸ ਖੇਤੀ ਅੰਦੋਲਨ ਨੂੰ ਪ੍ਰਾਪਤ ਹੋ ਰਿਹਾ ਹੈ।
ਹਾਲ ਹੀ ਦੇ ਦਿਨਾਂ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਸ ਖੇਤੀ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਅਧੀਨ ਵੱਖ-ਵੱਖ ਰਣਨੀਤੀਆਂ ਵੀ ਤਿਆਰ ਕੀਤੀਆਂ ਗਈਆਂ ਸਨ। ਇਨ੍ਹਾਂ ਵਿਚ ਕਿਸਾਨਾਂ ਵੱਲੋਂ 12 ਦਸੰਬਰ ਨੂੰ ਦਿੱਲੀ ਜੈਪੁਰ ਹਾਈਵੇਅ ਬੰਦ ਕਰਨ ਅਤੇ ਦੇਸ਼ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਇਸ ਰਣਨੀਤੀ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੁਝ ਬਦਲਾਅ ਕੀਤੇ ਗਏ ਹਨ
ਜਿਸ ਅਧੀਨ ਦਿੱਲੀ ਜੈਪੁਰ ਰਾਸ਼ਟਰੀ ਹਾਈਵੇ ਨੂੰ 12 ਦਸੰਬਰ ਦੀ ਥਾਂ ‘ਤੇ 13 ਦਸੰਬਰ ਨੂੰ ਜਾਮ ਕੀਤਾ ਜਾਵੇਗਾ। ਇਸ ਅੰਦੋਲਨ ਦੇ ਵਾਸਤੇ ਸਮੁੱਚੇ ਰਾਜਸਥਾਨ ਦੇ ਕਿਸਾਨ ਸ਼ਾਹਜਹਾਂਨਪੁਰ ਵਿੱਚ ਇੱਕ ਦਿਨ ਪਹਿਲਾਂ ਹੀ ਇਕੱਠੇ ਹੋ ਰਹੇ ਹਨ। ਇਸ ਸਬੰਧੀ ਗੱਲ ਬਾਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਆਖਿਆ ਕਿ ਸਮੇਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਦਿੱਲੀ ਜੈਪੁਰ ਰਾਸ਼ਟਰੀ ਮਾਰਗ ਨੂੰ ਜਾਮ ਕਰਨ ਦੇ ਪ੍ਰੋਗਰਾਮਾਂ ਵਿਚ ਥੋੜ੍ਹੀ ਜਿਹੀ ਤਬਦੀਲੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਗੱਲ ਕਰਦੇ ਹੋਏ ਦੱਸਿਆ ਕਿ ਹੁਣ 13 ਦਸੰਬਰ ਨੂੰ ਰਾਜਸਥਾਨ ਦੇ ਸ਼ਾਹਜਹਾਂਨਪੁਰ ਅਤੇ ਕੋਟਪੁਤਲੀ ਦੇ ਕਿਸਾਨ ਮਿਲ ਕੇ ਇਕ ਵੱਡਾ ਜੱਥਾ ਤਿਆਰ ਕਰ ਦਿੱਲੀ ਵੱਲ ਨੂੰ ਕੂਚ ਕਰਨਗੇ। ਸਮੁੱਚੇ ਦੇਸ਼ ਦੇ ਕਿਸਾਨਾਂ ਵੱਲੋਂ 26 ਨਵੰਬਰ ਤੋਂ ਦਿੱਲੀ ਦੇ ਵਿਚ ਖੇਤੀ ਅੰਦੋਲਨ ਤਹਿਤ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ। ਜਿਸ ਨੂੰ ਅੱਜ 17 ਦਿਨ ਹੋ ਚੁੱਕੇ ਹਨ ਪਰ ਦੇਸ਼ ਦਾ ਅੰਨਦਾਤਾ ਅਜੇ ਵੀ ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਉਪਰ ਬੈਠਾ ਹੋਇਆ ਹੈ। ਜ਼ਿਕਰਯੋਗ ਹੈ ਕਿ ਰੋਜ਼ਾਨਾ ਹੀ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਵਾਲਿਆਂ ਲੋਕਾਂ ਦੀ ਸੰਖਿਆ ਹਜ਼ਾਰਾਂ ਦੀ ਗਿਣਤੀ ਵਿੱਚ ਵੱਧ ਰਹੀ ਹੈ।
Previous Postਪਿਛਲੇ ਦਿਨੀ ਕਿਸਾਨ ਅੰਦੋਲਨ ਚ ਹੋਏ ਵਿਰੋਧ ਤੋਂ ਬਾਅਦ ਹੁਣ ਗੁਰਦਾਸ ਮਾਨ ਬਾਰੇ ਆਈ ਇਹ ਖਬਰ
Next Postਹੁਣੇ ਹੁਣੇ ਸੁਖਬੀਰ ਬਾਦਲ ਨੇ ਕੇਂਦਰ ਤੇ ਲਾਇਆ ਇਹ ਇਲਜਾਮ – ਸਾਰੇ ਪਾਸੇ ਹੋ ਰਹੀ ਚਰਚਾ