ਹੁਣੇ ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਵਾਉਣ ਲਈ ਕਿਸਾਨ ਆਗੂਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਵੀ ਨਿਰੰਤਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਦਿੱਲੀ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ।
ਪੁਲਿਸ ਵੱਲੋਂ ਕਿਸਾਨੀ ਧਰਨੇ ਉਪਰ ਸਖ਼ਤੀ ਵਧਾ ਦਿੱਤੀ ਗਈ, ਤੇ ਕੁਝ ਜਗ੍ਹਾ ਤੋਂ ਧਰਨੇ ਚੁੱਕਵਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਹੁਣ ਤੱਕ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਹੋਈਆ 11 ਦੌਰ ਦੀਆਂ ਬੈਠਕਾਂ ਬੇਨਤੀਜਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਨੂੰ ਫਿਰ ਤੋਂ ਤੇਜ਼ ਕਰਨ ਲਈ ਪੰਜਾਬ ਹਰਿਆਣਾ ਤੇ ਰਾਜਸਥਾਨ ਦੇ ਵਿੱਚ ਮਹਾਂਪੰਚਾਇਤਾਂ ਦਾ ਆਰੰਭ ਕੀਤਾ ਗਿਆ ਹੈ। ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ।
ਹੁਣ ਕਿਸਾਨਾਂ ਵੱਲੋਂ 21 ਫਰਵਰੀ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਵਿੱਚ ਮਜ਼ਦੂਰ ਕਿਸਾਨ ਏਕਤਾ ਰੈਲੀ 21 ਫਰਵਰੀ ਨੂੰ ਕੀਤੀ ਜਾ ਰਹੀ ਹੈ । ਇਹ ਰੈਲੀ ਬਰਨਾਲਾ ਦੀ ਦਾਣਾ ਮੰਡੀ ਵਿਖੇ ਕੀਤੀ ਜਾਵੇਗੀ। ਇਨ੍ਹਾਂ ਆਰੰਭ ਕੀਤੀਆਂ ਰੈਲੀਆਂ ਦਾ ਮਕਸਦ ਪੰਜਾਬ ਅੰਦਰ ਸ਼ਕਤੀ ਪ੍ਰਦਰਸ਼ਨ ਬਣਾ ਦੇਣ ਲਈ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵੱਲੋਂ ਦੱਸਿਆ ਗਿਆ ਹੈ ਕਿ ਕੀਤੀ ਜਾ ਰਹੀ ਇਹ ਰੈਲੀ ਕਿਸਾਨ ਮੋਰਚੇ ਦੀ ਮੁਲਕ ਵਿਆਪੀ ਮੁਹਿੰਮ ਦਾ ਹਿੱਸਾ ਹੈ। ਸੁਖਦੇਵ ਸਿੰਘ ਕੋਕਰੀ ਕਲਾਂ ਤੇ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਇਸ ਰੈਲੀ ਵਾਸਤੇ ਵੱਡੀ ਗਿਣਤੀ ਵਿਚ ਹੱਥ ਪੋਸਟਰ ਅਤੇ ਮੰਗਾਂ ਬਾਰੇ ਚਾਰਟਰ ਛਾਪੇ ਗਏ ਹਨ।
ਇਸ ਰੈਲੀ ਦੇ ਤਹਿਤ 5 ਹਜ਼ਾਰ ਦੇ ਕਰੀਬ ਕਾਰਕੁੰਨਾਂ ਨੂੰ ਸਿੱਖਿਅਤ ਕੀਤਾ ਜਾਵੇਗਾ। ਉਨ੍ਹਾਂ ਇਸ ਰੈਲੀ ਵਿੱਚ ਵੱਧ ਤੋਂ ਵੱਧ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਆਉਣ ਦਾ ਸੱਦਾ ਦਿੱਤਾ ਹੈ। ਇਸ ਰੈਲੀ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਰਨਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦੇ ਕੇ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।
Previous Postਲਾਲ ਕਿਲੇ ਤੋਂ ਬਾਅਦ ਦੀਪ ਸਿੱਧੂ ਕੀ ਕਰਨਾ ਚਾਹੁੰਦਾ ਸੀ ਹੋਇਆ ਇਹ ਵੱਡਾ ਖੁਲਾਸਾ
Next Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ