ਹੁਣੇ ਹੁਣੇ ਅਚਾਨਕ ਭਗਵੰਤ ਮਾਨ ਨੇ ਕਰਤਾ ਅਜਿਹਾ ਵੱਡਾ ਐਲਾਨ ਜੋ ਕਿਸੇ ਨੇ ਸੋਚਿਆ ਵੀ ਨਹੀਂ ਸੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਜਿੱਥੇ ਬਹੁਤ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਆਈ ਹੈ ਉਥੇ ਹੀ ਵਿਰੋਧੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਆਪਣੇ ਕੈਬਨਿਟ ਦਾ ਗਠਨ ਕੀਤਾ ਗਿਆ ਹੈ ਅਤੇ ਵੱਖ ਵੱਖ ਵਿਭਾਗਾਂ ਦੀ ਵੰਡ ਵੀ ਮੰਤਰੀਆਂ ਵਿਚ ਕਰ ਦਿੱਤੀ ਗਈ ਹੈ। ਕੈਬਨਿਟ ਵੱਲੋਂ ਜਿੱਥੇ ਆਪਣੇ ਅਹੁਦੇ ਸੰਭਾਲਦੇ ਹੀ ਤੁਰੰਤ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਬਹੁਤ ਵੱਡੇ ਵੱਡੇ ਐਲਾਨ ਕੀਤੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕੁਝ ਨਵੀਂ ਆਸ ਵੀ ਦਿਖਾਈ ਦੇ ਰਹੀ ਹੈ।

ਲੋਕਾਂ ਵੱਲੋਂ ਜਿੱਥੇ ਬਦਲਾਅ ਦੀ ਆਸ ਰੱਖਦੇ ਹੋਏ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਹੁਣ ਅਚਾਨਕ ਭਗਵੰਤ ਸਿੰਘ ਮਾਨ ਵੱਲੋਂ ਅਜਿਹਾ ਵੱਡਾ ਐਲਾਨ ਕੀਤਾ ਗਿਆ ਹੈ ,ਜੋ ਕਿਸੇ ਨੇ ਸੋਚਿਆ ਵੀ ਨਹੀਂ ਸੀ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨੂੰ ਸੁਣ ਕੇ ਆਮ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਜਿੱਥੇ ਉਨ੍ਹਾਂ ਐਲਾਨ ਕੀਤਾ ਹੈ ਕਿ ਪੰਜਾਬ ਦੇ ਵਿਧਾਇਕਾਂ ਅਤੇ ਸਾਬਕਾ ਵਿ-ਧਾ-ਇ-ਕਾਂ ਨੂੰ ਸਿਰਫ ਇਕ ਹੀ ਪੈਨਸ਼ਨ ਦਿੱਤੀ ਜਾਵੇਗੀ ਬੇਸ਼ੱਕ ਉਨ੍ਹਾਂ ਵੱਲੋਂ ਇੱਕ ਵਾਰ ਚੋਣਾਂ ਜਿੱਤੀਆਂ ਗਈਆਂ ਹੋਣ ਜਾਂ ਸੱਤ ਵਾਰ। ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰੀ ਦੀ ਦਰ ਵਧ ਗਈ ਹੈ ਉਥੇ ਹੀ ਇਸ ਨੂੰ ਘੱਟ ਕਰਨ ਲਈ ਫ਼ਜੂਲ ਖਰਚਿਆਂ ਨੂੰ ਵੀ ਘੱਟ ਕੀਤਾ ਜਾਵੇਗਾ ਅਤੇ ਸਾਬਕਾ ਵਿਧਾਇਕਾਂ ਨੂੰ ਇਕ ਇਕ ਪੈਨਸ਼ਨ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਸਾਰਾ ਪੈਸਾ ਲੋਕਾਂ ਉੱਪਰ ਹੀ ਖਰਚ ਕੀਤਾ ਜਾਵੇਗਾ ਜਿਸ ਸਦਕਾ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ। ਉੱਥੇ ਹੀ ਕਈ ਪਰਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਪੈਨਸ਼ਨਾਂ ਵਿੱਚ ਵੀ ਕਟੌਤੀ ਕੀਤੀ ਜਾਵੇਗੀ।