ਹੁਣੇ ਹੁਣੇ ਅਚਾਨਕ ਮੁੱਖ ਮੰਤਰੀ ਦੀ ਵਿਗੜੀ ਸਿਹਤ, ਪੰਜਾਬ ਦੇ ਇਸ ਹਸਪਤਾਲ ‘ਚ ਪਹੁੰਚੇ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਸਥਾਨਕ ਸਰਕਾਰਾਂ ਦੇ ਵੱਲੋਂ ਕਈ ਤਰ੍ਹਾਂ ਦੇ ਨਿਯਮ ਜਾਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਪਰ ਕਰੋਨਾ ਮਾਮਲੇ ਘੱਟਣ ਦਾ ਨਾਮ ਨਹੀਂ ਲੈ ਰਹੇ। ਜੇਕਰ ਪੰਜਾਬ ਅਤੇ ਹਰਿਆਣੇ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਸੂਬਿਆਂ ਵਿਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਕਈ ਵੱਡੇ ਸਿਤਾਰੇ ਜਾਂ ਰਾਜਨੀਤਿਕ ਨੇਤਾ ਇਸ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਇਸੇ ਤਰ੍ਹਾਂ ਹੁਣ ਮੁੱਖ ਮੰਤਰੀ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪੰਜਾਬ ਦੇ ਇਸ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਲਜਾਇਆ ਗਿਆ।

ਦਰਅਸਲ ਇਹ ਖਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਸਬੰਧਿਤ ਹੈ। ਦਰਅਸਲ ਹਰਿਆਣੇ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਖਾਂਸੀ ਅਤੇ ਜ਼ੁਕਾਮ ਸੀ ਜਿਸ ਦੇ ਚਲਦਿਆਂ ਉਨ੍ਹਾਂ ਦੇ ਨਿੱਜੀ ਡਾਕਟਰ ਦੇ ਵੱਲੋਂ ਕੁਝ ਟੈਸਟ ਦੱਸੇ ਗਏ ਸਨ ਜਿਨ੍ਹਾਂ ਨੂੰ ਕਰਵਾਉਣ ਲਈ ਉਹ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਫੌਟਿਜ ਹਸਪਤਾਲ ਵਿਚ ਪਹੁੰਚੇ ਸੀ ਕਿਉਕਿ ਕਰੋਨਾ ਵਾਇਰਸ ਕਾਰਨ ਬਣੇ ਹਾਲਾਤਾ ਦੇ ਚਲਦਿਆ ਪੀਜੀਆਈ ਚੰਡੀਗੜ੍ਹ ਵਿਚ ਇਹ ਟੈਸਟ ਨਹੀ ਹੋ ਪਾਏ।

ਇਸ ਲਈ ਉਨ੍ਹਾ ਨੂੰ ਇਸ ਹਸਪਤਾਲ ਵਿਚ ਆਉਣਾ ਪਾਇਆ ਹੈ।ਉਨ੍ਹਾਂ ਦੱਸਿਆ ਕਿ ਉਹ ਸਿਰਫ ਚੈੱਕ-ਅੱਪ ਕਰਵਾਉਣ ਲਈ ਆਈ ਸੀ। ਇਸੇ ਮੌਕੇ ਤੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਹਰਿਆਣਾ ਵਿੱਚ ਕਰੋਨਾ ਵਾਇਰਸ ਦੇ ਵਧ ਰਿਹਾ ਮਾਮਲਿਆਂ ਕਾਰਨ ਬਣੇ ਹਲਾਤਾਂ ਵਿੱਚ ਸੁਧਾਰ ਆਇਆ ਹੈ ਅਤੇ ਰੋਜ਼ਾਨਾਂ ਦਰਜ਼ ਕੀਤੇ ਜਾਣ ਵਾਲੇ ਕੋਰੋਨਾ ਮਾਮਲੇ ਵੀ ਘਟਣੇ ਸ਼ੁਰੂ ਹੋ ਗਏ ਹਨ। ‌

ਇਸ ਤੋਂ ਇਲਾਵਾ ਉਨ੍ਹਾਂ ਕਰੋਨਾ ਵਾਇਰਸ ਦੌਰਾਨ ਕਿਸਾਨ ਅੰਦੋਲਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਿਆਦਾ ਲੰਬੇ ਸਮੇਂ ਲਈ ਅੰਦੋਲਨ ਨਹੀਂ ਚਲਾਉਣਾ ਚਾਹੀਦਾ ਸੀ ਜਦੋਂ ਕਰੋਨਾ ਕਾਲ ਸਿਖ਼ਰ ਤੇ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਕਰੋਨਾ ਵਾਇਰਸ ਕਾਰਨ ਇਲਾਜ ਅਧੀਨ ਚਲ ਰਹੇ ਮਿਲਖਾ ਸਿੰਘ ਬਾਰੇ ਕਿਹਾ ਕਿ ਉਹ ਦੁਆ ਕਰਦੇ ਹਨ ਕਿ ਉਹ ਜਲਦੀ ਠੀਕ ਹੋ ਜਾਣ ਅਤੇ ਉਨ੍ਹਾਂ ਦੀ ਸਿਹਤ ਚੰਗੀ ਹੋ ਜਾਵੇ।