ਹੁਣੇ ਹੁਣੇ ਅਚਾਨਕ ਮੁੱਖ ਮੰਤਰੀ ਨੇ ਇਹਨਾਂ 7 ਸ਼ਹਿਰਾਂ ਚ ਮੀਟ ਅਤੇ ਸ਼ਰਾਬ ਤੇ ਲਗਾਤੀ ਪਾਬੰਦੀ

ਆਈ ਤਾਜ਼ਾ ਵੱਡੀ ਖਬਰ

ਭਾਰਤ ਵਿੱਚ ਜਿਥੇ ਵੱਖ-ਵੱਖ ਧਰਮਾਂ ਜਾਤਾਂ-ਪਾਤਾਂ ਦੇ ਲੋਕ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉੱਥੇ ਹੀ ਸਾਰਾ ਸਾਲ ਇਕ ਤੋਂ ਬਾਅਦ ਇਕ ਤਿਉਹਾਰਾਂ ਦਾ ਆਉਣਾ-ਜਾਣਾ ਲਗਾਤਾਰ ਜਾਰੀ ਹੈ। ਸਾਰੇ ਲੋਕਾਂ ਵੱਲੋਂ ਆਉਣ ਵਾਲੇ ਇਨ੍ਹਾਂ ਤਿਉਹਾਰਾਂ ਨੂੰ ਪਿਆਰ-ਮੁਹੱਬਤ ਨਾਲ ਮਿਲ-ਜੁਲ ਕੇ ਮਨਾਇਆ ਜਾਂਦਾ ਹੈ। ਜਿਸ ਵਿੱਚ ਸਾਰਿਆਂ ਦੇ ਇਕ ਹੋਣ ਦਾ ਅਹਿਸਾਸ ਹੁੰਦਾ ਹੈ। ਬਿਨਾਂ ਵਿਤਕਰੇ ਦੇ ਮਨਾਏ ਜਾਣ ਵਾਲੇ ਦਿਨ ਤਿਉਹਾਰ ਸਾਨੂੰ ਹਮੇਸ਼ਾਂ ਆਪਸ ਵਿਚ ਜੋੜੀ ਰੱਖਦੇ ਹਨ। ਉਥੇ ਹੀ ਕੁਝ ਵੱਖ-ਵੱਖ ਧਰਮਾਂ ਨੂੰ ਲੈ ਕੇ ਲੋਕਾਂ ਵੱਲੋਂ ਉਨ੍ਹਾਂ ਵਿੱਚ ਖਾਸ ਸ਼ਰਧਾ ਵੀ ਰੱਖੀ ਜਾਂਦੀ ਹੈ। ਤੇ ਉਸ ਸ਼ਰਧਾ ਨੂੰ ਬਰਕਰਾਰ ਰੱਖਣ ਲਈ ਕਈ ਐਲਾਨ ਵੀ ਕੀਤੇ ਜਾਂਦੇ ਹਨ।

ਹੁਣ ਅਚਾਨਕ ਏਥੇ ਮੁੱਖ ਮੰਤਰੀ ਵੱਲੋਂ ਸੱਤ ਸ਼ਹਿਰਾਂ ਵਿੱਚ ਮੀਟ ਅਤੇ ਸ਼ਰਾਬ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ, ਜਿੱਥੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ , ਤੇ ਲੋਕਾਂ ਦੇ ਕਈ ਕੰਮਾਂ ਵਿੱਚ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤਾ ਗਿਆ ਹੈ। ਜਿਸ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਉਥੇ ਹੀ ਕੁਝ ਲੋਕਾਂ ਦੇ ਕੰਮ ਕਾਜ਼ ਵੀ ਪ੍ਰਭਾਵਿਤ ਹੋ ਰਹੇ ਹਨ।

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਹੁਣ ਗੋਵਰਧਨ, ਬ੍ਰਿੰਦਾਬਨ, ਮਥੁਰਾ, ਬਲਦੇਵ ਮਹਾਵਨ, ਗੋਕਲ, ਬਰਸਾਨਾ, ਨੰਦਗਾਂਵ, ਇਨ੍ਹਾਂ ਸਾਰੀਆਂ ਥਾਵਾਂ ਤੇ ਸ਼ਰਾਬ ਅਤੇ ਮਾਸ ਦੀ ਵਿਕਰੀ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਲੋਕਾਂ ਵੱਲੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ ਕਿ ਇਨ੍ਹਾਂ ਪਵਿੱਤਰ ਸਥਾਨਾਂ ਉਪਰ ਮਾਸ ਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਇਨ੍ਹਾਂ ਸੱਤ ਤੀਰਥ ਅਸਥਾਨਾਂ ਨੂੰ ਪਵਿੱਤਰ ਤੀਰਥ ਸਥਾਨ ਵਜੋਂ ਵੀ ਐਲਾਨ ਦਿੱਤਾ ਜਾਵੇ। ਉਥੇ ਹੀ ਇਨ੍ਹਾਂ ਸਾਰੀਆਂ ਜਗ੍ਹਾ ਉਪਰ ਨਗਰਪਾਲਿਕਾਵਾਂ ਨੂੰ ਵੀ ਧਿਆਨ ਰੱਖਣ ਲਈ ਆਖਿਆ ਗਿਆ ਹੈ।

ਇਹ ਐਲਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਉਸ ਸਮੇਂ ਕੀਤਾ ਗਿਆ ਜਦੋਂ ਉਹ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਤੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਕਿਸੇ ਦੇ ਕੰਮਕਾਜ ਦਾ ਕੋਈ ਉਜਾੜਾ ਨਹੀਂ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਕਈ ਕਦਮ ਚੁੱਕੇ ਜਾਣਗੇ। ਉੱਥੇ ਹੀ ਉਹਨਾਂ ਲੋਕਾਂ ਨੂੰ ਕਈ ਹੋਰ ਕੰਮਾਂ ਵਿਚ ਵੀ ਸਿਖਲਾਈ ਦਿੱਤੀ ਜਾਵੇਗੀ।