ਹੁਣੇ ਹੁਣੇ ਅਚਾਨਕ ਸੰਨੀ ਦਿਓਲ ਵਲੋਂ ਆ ਗਿਆ ਅਜਿਹਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਕਿਸਾਨਾਂ ਵੱਲੋਂ ਬੀਤੇ 10 ਦਿਨਾਂ ਤੋਂ ਦਿੱਲੀ ਖੇਤੀ ਰੈਲੀ ਅੰਦੋਲਨ ਉਪਰ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਨਾਲ-ਨਾਲ ਭਾਰਤ ਦੇ ਹੋਰ ਬਹੁਤ ਸਾਰੇ ਸੂਬਿਆਂ ਦੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਹੁਣ ਤੱਕ ਇਨ੍ਹਾਂ ਕਿਸਾਨਾਂ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਵਿਭਾਗਾਂ ਦਾ ਸਮਰਥਨ ਮਿਲ ਚੁੱਕਿਆ ਹੈ। ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਖੇਤੀ ਅੰਦੋਲਨ ਲੋਕਾਂ ਵਿਚ ਗੱਲ ਬਾਤ ਦਾ ਕਾਰਨ ਬਣਿਆ ਹੋਇਆ ਹੈ।

ਇਸ ਉਪਰ ਦੇਸ਼-ਵਿਦੇਸ਼ ਵਿੱਚ ਵਸਦੇ ਹੋਏ ਲੋਕਾਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਚਰਚਾ ਕੀਤੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਵੀ ਇਸ ਮਸਲੇ ਉੱਪਰ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ। ਜਿਸਦੇ ਚਲਦੇ ਹੋਏ ਭਾਜਪਾ ਦੇ ਪੰਜਾਬ ਦੀ ਲੋਕ ਸਭਾ ਸੀਟ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਆਪਣਾ ਪੱਖ ਪੇਸ਼ ਕੀਤਾ ਹੈ। ਸੰਨੀ ਦਿਓਲ ਨੇ ਆਖਿਆ ਕਿ ਇਹ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ

ਇਹ ਮਸਲਾ ਸਾਡੀ ਸਰਕਾਰ ਅਤੇ ਕਿਸਾਨਾਂ ਦਾ ਹੈ। ਇਹ ਦੋਵੇਂ ਆਪਸ ਵਿਚ ਮਿਲ ਕੇ ਇਸ ਮਸਲੇ ਦਾ ਹੱਲ ਕੱਢ ਲੈਣਗੇ ਅਤੇ ਹੋਰ ਕਿਸੇ ਨੂੰ ਵੀ ਇਸ ਮਸਲੇ ਵਿਚ ਨਹੀਂ ਆਉਣਾ ਚਾਹੀਦਾ। ਸੰਨੀ ਦਿਓਲ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਕਿਹਾ ਕਿ ਕੁਝ ਅਜਿਹੇ ਲੋਕ ਵੀ ਹਨ ਜੋ ਇਸ ਮਸਲੇ ਦਾ ਫਾਇਦਾ ਉਠਾਉਣਾ ਚਾਹੁੰਦੇ ਹਨ ਪਰ ਉਹ ਦੇਸ਼ ਦੇ ਕਿਸਾਨਾਂ ਬਾਰੇ ਬਿਲਕੁਲ ਵੀ ਨਹੀਂ ਸੋਚ ਰਹੇ। ਲੋਕ ਸਭਾ ਦੀਆਂ ਚੋਣਾਂ ਵੇਲੇ ਸੰਨੀ ਦਿਓਲ ਦੇ ਨਾਲ ਰਹਿਣ ਵਾਲੇ ਦੀਪ ਸਿੱਧੂ ਬਾਰੇ ਵੀ ਗੱਲ ਬਾਤ ਕਰਦੇ ਹੋਏ

ਉਨ੍ਹਾਂ ਆਖਿਆ ਕਿ ਉਹ ਚੋਣਾਂ ਦੇ ਲੰਮੇ ਸਮੇਂ ਵਿੱਚ ਮੇਰੇ ਨਾਲ ਰਿਹਾ ਪਰ ਹੁਣ ਪਿਛਲੇ ਕਾਫੀ ਸਮੇਂ ਤੋਂ ਉਹ ਮੇਰੇ ਸੰਪਰਕ ਵਿੱਚ ਨਹੀਂ ਹੈ। ਉਹ ਅੱਜ ਕੱਲ ਜੋ ਵੀ ਕਰ ਰਿਹਾ ਹੈ ਉਸ ਦਾ ਨਿੱਜੀ ਮਾਮਲਾ ਹੈ ਜਿਸ ਵਿਚ ਮੇਰਾ ਕਿਸੇ ਕਿਸਮ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਆਖਿਆ ਕਿ ਮੈਂ ਇਸ ਵੇਲੇ ਆਪਣੀ ਪਾਰਟੀ ਅਤੇ ਕਿਸਾਨਾਂ ਦੇ ਨਾਲ ਹਾਂ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਜੰਮਪਲ ਅਤੇ ਬਾਲੀਵੁੱਡ ਦੇ ਹੀ-ਮੈਨ ਧਰਮਿੰਦਰ ਵੱਲੋਂ ਕਿਸਾਨਾਂ ਦੇ ਕੇਂਦਰ ਸਰਕਾਰ ਖਿਲਾਫ਼ ਸ਼ੁਰੂ ਕੀਤੇ ਗਏ ਸੰਘਰਸ਼ ਉਪਰ ਵੀ ਇੱਕ ਟਵੀਟ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਉਨ੍ਹਾਂ ਨੇ ਡਿਲੀਟ ਕਰ ਦਿੱਤਾ ਸੀ।