ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਵੀ ਵੱਖ ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਇਨ੍ਹਾਂ ਖੇਤਰਾਂ ਵਿਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ, ਬਿ-ਮਾ-ਰੀ-ਆਂ,ਸੜਕ ਹਾਦਸਿਆਂ ਅਤੇ ਕਈ ਹੋਰ ਹਾਦਸਿਆ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਇਕ ਤੋਂ ਬਾਅਦ ਇਕ ਸਖਸ਼ੀਅਤਾਂ ਦੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਅਚਾਨਕ ਹੋਈ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਮੌਤ , ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਫਸੋਸ ਜਾਹਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਬਕਾ ਡੀ. ਜੀ. ਪੀ. ਮੁਹੰਮਦ ਇਜ਼ਹਾਰ ਆਲਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ।
72 ਸਾਲਾਂ ਸਾਬਕਾ ਡੀ. ਜੀ. ਪੀ. ਮੁਹੰਮਦ ਇਜ਼ਹਾਰ ਆਲਮ ਕੁਝ ਸਮੇਂ ਤੋਂ ਬੀਮਾਰ ਚਲ ਰਹੇ ਸਨ ਜਿਸ ਕਾਰਣ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ, ਅਤੇ ਅੱਜ ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਮਿਲਦੇ ਹੀ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ, ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।” ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।
ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਮੁਹੰਮਦ ਇਜ਼ਹਾਰ ਆਲਮ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ਉੱਪਰ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਹੁਣੇ ਹੁਣੇ ਪੰਜਾਬ ਚ 7 ਜੁਲਾਈ ਸਵੇਰੇ 8 ਤੋਂ 10 ਜੁਲਾਈ ਸਵੇਰੇ 8 ਵਜੇ ਤੱਕ ਲਈ ਹੋ ਗਿਆ ਇਹ ਐਲਾਨ
Next Postਹੁਣੇ ਹੁਣੇ ਸਵਾਰੀਆਂ ਨਾਲ ਭਰਿਆ ਹਵਾਈ ਜਹਾਜ ਹੋਇਆ ਲਾਪਤਾ, ਟੁਟਿਆ ਸੰਪਰਕ-ਹੋ ਰਹੀਆਂ ਦੁਨੀਆਂ ਤੇ ਅਰਦਾਸਾਂ