ਹੁਣੇ ਹੁਣੇ ਅਫਗਾਨਿਸਤਾਨ ਏਅਰਪੋਰਟ ਤੋਂ ਆ ਗਈ ਓਹੀ ਖਬਰ ਜਿਸਦਾ ਸੀ ਡਰ – ਲੱਗੇ ਲਾਸ਼ਾਂ ਦੇ ਢੇਰ

ਆਈ ਤਾਜਾ ਵੱਡੀ ਖਬਰ

ਅਫਗਾਨਿਸਤਾਨ ਦੇ ਨਾਗਰਿਕ ਇਸ ਸਮੇਂ ਦਹਿਸ਼ਤ ਦੇ ਮਾਹੌਲ ਅੰਦਰ ਰਹਿ ਰਹੇ ਹਨ ਅਤੇ ਹਰ ਸਮੇਂ ਉਨ੍ਹਾਂ ਉਪਰ ਮੌਤ ਦਾ ਖ਼ਤਰਾ ਮੰਡਰਾ ਰਿਹਾ ਹੈ। ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਸੱਤਾ ਤੇ ਕਬਜ਼ਾ ਕਰਨ ਤੋਂ ਬਾਅਦ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦਾ ਜਿਊਣਾ ਦੁਸ਼ਵਾਰ ਹੋ ਗਿਆ ਹੈ। ਆਪਣੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਲਈ ਅਫਗਾਨਿਸਤਾਨ ਦੇ ਨਾਗਰਿਕਾਂ ਵੱਲੋਂ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਤਾਲਿਬਾਨ ਵੱਲੋਂ ਅਫਗਾਨੀਆਂ ਨੂੰ ਦੇਸ਼ ਛੱਡਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਤੇ ਬਹੁਤ ਸਾਰੇ ਨਵੇਂ ਫਤਵੇ ਜਾਰੀ ਕੀਤੇ ਗਏ ਹਨ। ਉਥੇ ਹੀ ਵਿਦੇਸ਼ਾਂ ਦੀਆਂ ਫੌਜਾਂ ਨੂੰ ਵੀ 31 ਅਗਸਤ ਤੱਕ ਦੇਸ਼ ਛੱਡ ਕੇ ਚਲੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।

ਹੁਣ ਇਕ ਵਾਰ ਫਿਰ ਅਫਗਾਨਿਸਤਾਨ ਦੇ ਹਵਾਈ ਅੱਡੇ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ , ਜਿਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ। ਤਾਲਿਬਾਨ ਵੱਲੋਂ ਅਫਗਾਨਿਸਤਾਨ ਦੇ ਵਿਚ ਕੀਤੀ ਜਾ ਰਹੀ ਤਬਾਹੀ ਦਾ ਮੰਜ਼ਰ ਇਕ ਵਾਰ ਫਿਰ ਤੋਂ ਸਾਹਮਣੇ ਆ ਗਿਆ ਹੈ। ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਉਪਰ ਜਿੱਥੇ ਲੋਕਾਂ ਵੱਲੋਂ ਦੇਸ਼ ਤੋਂ ਸੁਰੱਖਿਅਤ ਬਾਹਰ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹੁਣ ਕਾਬਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਉਪਰ ਜ਼ੋਰਦਾਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਬੰਬ ਧਮਾਕਾ ਇੰਨਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਵਾਈ ਅੱਡੇ ਉਪਰ ਜਿਥੇ ਮਾਰੇ ਗਏ ਲੋਕਾਂ ਦੀ ਪੁਸ਼ਟੀ ਬਾਰੇ ਸੰਖੇਪ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਜਿੱਥੇ ਇਨ੍ਹਾਂ ਵਿੱਚ ਅਮਰੀਕੀ ਫੌਜ ਦੇ ਕਿਸੇ ਵੀ ਵਿਅਕਤੀ ਦੇ ਮਾਰੇ ਜਾਣ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਉਥੇ ਹੀ ਮਾਰੇ ਗਏ ਵਿਅਕਤੀਆਂ ਵਿੱਚ ਅਫਗਾਨਿਸਤਾਨ ਦੇ ਨਾਗਰਿਕ ਦੱਸੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਹਵਾਈ ਅੱਡੇ ਤੇ ਹੋਣ ਵਾਲੇ ਇਸ ਹਮਲੇ ਬਾਰੇ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਉਥੇ ਹੀ ਅਮਰੀਕੀ ਫੌਜ ਉੱਪਰ ਵੀ ਹਮਲਾ ਕੀਤੇ ਜਾਣ ਦੀ ਗੱਲ ਆਖੀ ਗਈ ਸੀ। ਬ੍ਰਿਟੇਨ ਅਤੇ ਅਮਰੀਕਾ ਨੇ ਅੱਤਵਾਦੀ ਹਮਲੇ ਬਾਰੇ ਖੁਫੀਆ ਜਾਣਕਾਰੀ ਦਿੱਤੀ ਸੀ। ਇਹ ਹਮਲਾ ਫ਼ਿਦਾਈਨ ਦਾ ਹੋ ਸਕਦਾ ਹੈ, ਜਿਸ ਬਾਰੇ ਪਹਿਲਾਂ ਹੀ ਜਾਣਕਾਰੀ ਦਿੰਦੇ ਹੋਏ ਪੈਂਟਾਗਨ ਵੱਲੋਂ ਪੁਸ਼ਟੀ ਕੀਤੀ ਗਈ ਸੀ। ਹੋਏ ਇਸ ਬੰਬ ਧਮਾਕੇ ਨਾਲ ਲੋਕਾਂ ਵਿੱਚ ਪਹਿਲਾਂ ਨਾਲੋਂ ਵੀ ਵਧੇਰੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।