ਹੁਣੇ ਹੁਣੇ ਅਮਰੀਕਾ ਚ ਹੋਇਆ ਭਿਆਨਕ ਹਮਲਾ ਹੋਈਆਂ ਏਨੀਆਂ ਮੌਤਾਂ ਅਤੇ ਏਨੇ ਜਖਮੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇਸ਼ ‘ਚ ਅਪਰਾਧੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਅਪਰਾਧੀਆਂ ਦੇ ਵੱਲੋਂ ਬਿਨਾਂ ਕਿਸੇ ਡਰ ਦੇ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ । ਬੇਸ਼ੱਕ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਸਮੇਂ ਸਮੇਂ ਤੇ ਅਜਿਹੇ ਦੋਸ਼ੀਆਂ ਤੇ ਕਾਰਵਾਈ ਕਰਨ ਦੇ ਲਈ ਸਖ਼ਤੀਆਂ ਕੀਤੀਆਂ ਜਾਂਦੀਆਂ ਹਨ ਪਰ ਇਸਦੇ ਬਾਵਜੂਦ ਪਈ ਹਰ ਰੋਜ਼ ਹੀ ਅਪਰਾਧੀ ਕਿਸੇ ਨਾ ਕਿਸੇ ਰੂਪ ਦੇ ਵਿਚ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ । ਜਿੱਥੇ ਭਾਰਤ ਦੇਸ਼ ਦੇ ਵਿਚ ਕ੍ਰਾਈਮ ਗ੍ਰਾਫ ਤੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਉਥੇ ਹੀ ਵਿਦੇਸ਼ਾਂ ਵਿੱਚ ਵੀ ਅਪਰਾਧੀਆਂ ਦੇ ਹੌਸਲੇ ਲਗਾਤਾਰ ਹੀ ਬੁਲੰਦ ਹੁੰਦੇ ਜਾ ਰਹੇ ਹਨ । ਬੇਸ਼ੱਕ ਵਿਦੇਸ਼ਾਂ ਦੀਆਂ ਸਰਕਾਰਾਂ ਅਤੇ ਪੁਲੀਸ ਪ੍ਰਸ਼ਾਸਨ ਬੇਹੱਦ ਸਖ਼ਤੀ ਦੇ ਨਾਲ ਅਜਿਹੇ ਦੋਸ਼ੀਆਂ ਨਾਲ ਨਿਪਟਦਾ ਹੈ , ਪਰ ਇਸ ਦੇ ਬਾਵਜੂਦ ਵੀ ਉਹ ਦੋਸ਼ੀ ਹਰ ਰੋਜ਼ ਹੀ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ।

ਜਿਸ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਹੈ ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਜਾਣੀ ਅਮਰੀਕਾ ਦੇ ਵਿੱਚੋਂ । ਦਰਅਸਲ ਅਮਰੀਕਾ ਦੇ ਵਿੱਚ ਦੋਸ਼ੀਆਂ ਦੇ ਵੱਲੋਂ ਇਕ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਦੇ ਚਲਦੇ ਕਈ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਜਦਕਿ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ । ਹਰ ਪਾਸੇ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਮਰੀਕਾ ਦੇ ਵਰਜੀਨੀਆ ਦੇ ਵਿਚ ਗੋਲੀਬਾਰੀ ਹੋਈ ਤੇ ਇਸ ਗੋਲੀਬਾਰੀ ਦੌਰਾਨ ਤਿੰਨ ਔਰਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ।

ਜਦਕਿ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਸੂਚਨਾ ਮਿਲਦੇ ਸਾਰ ਹੀ ਪੁਲੀਸ ਵੀ ਮੌਕੇ ਤੇ ਪਹੁੰਚੀ ,ਜਿਨ੍ਹਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਪੂਰੀ ਘਟਨਾ ਨੂੰ ਲੈ ਕੇ ਨੌਰਫੋਕ ਪੁਲਿਸ ਦੇ ਮੁਖੀ ਨੇ ਕਿਹਾ ਕਿ ਇਹ “ਮੌਸ ਸ਼ੂਟਿੰਗ” ਦੀ ਘਟਨਾ ਹੈ । ਇਸ ਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕ ,ਲੋਕਾਂ ਦੀ ਭਲਾਈ ਦੇ ਲਈ ਇੱਥੇ ਸਹਾੲਿਤਾ ਦਾ ਕੰਮ ਕਰ ਰਹੇ ਸਨ ਤੇ ਉਸੇ ਦੌਰਾਨ ਦੋਸ਼ੀਆਂ ਦੇ ਵੱਲੋਂ ਇਸ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਗੋਲੀਬਾਰੀ ਕੀਤੀ ਗਈ ।

ਇਸ ਗੋਲੀਬਾਰੀ ਦੇ ਵਿਚ ਤਿੰਨ ਔਰਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੋ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਤੇ ਨਾਲ ਹੀ ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਹੁਣ ਤੱਕ ਇਸ ਪੂਰੀ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ । ਫ਼ਿਲਹਾਲ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ।