ਹੁਣੇ ਹੁਣੇ ਅਮਰੀਕਾ ਚ ਹੋ ਗਿਆ ਇਹ ਵੱਡਾ ਐਲਾਨ , ਪੰਜਾਬੀਆਂ ਚ ਛਾ ਗਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਵਿਦੇਸ਼ਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਨੇ ਉਥੋਂ ਦੇ ਸੱਭਿਆਚਾਰ ਨੂੰ ਮਾਣ ਸਨਮਾਨ ਦਿੱਤਾ ਹੈ। ਉੱਥੇ ਹੀ ਆਪਣੇ ਵਿਰਸੇ ਨੂੰ ਹਮੇਸ਼ਾ ਯਾਦ ਰੱਖਿਆ ਹੈ। ਅਮਰੀਕਾ ਵਿੱਚ ਵਸੇ ਹੋਏ ਪੰਜਾਬੀਆਂ ਵੱਲੋਂ ਆਪਣੇ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਸੰਬੰਧਿਤ ਦਿਨ ਤੇ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

ਪੰਜਾਬੀ ਵਿੱਚ ਇੱਕ ਕਵਿਤਾ ਹੈ ਜਿਸ ਦੀਆਂ ਸਤਰਾਂ ਹਨ ਕਿ – ਮਾਂ ਬੋਲੀ ਨੂੰ ਕਰੋ ਪਿਆਰ, ਸਦਾ ਕਰੋ ਇਸ ਦਾ ਸਤਿਕਾਰ, ਭਾਂਵੇ ਰਹੋ ਸਦਾ ਘਰ ਆਪਣੇ, ਭਾਵੇਂ ਰਹੋ ਸਮੁੰਦਰੋਂ ਪਾਰ। ਇਸ ਸਤਰਾਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨੇ ਜਿਨ੍ਹਾਂ ਵਿੱਚ ਪੰਜਾਬੀ , ਪੰਜਾਬੀਅਤ ਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ, ਅਦਬ ਅਤੇ ਸਤਿਕਾਰ ਦੇਣ ਦੀ ਗੱਲ ਕੀਤੀ ਗਈ ਹੈ। ਪੰਜਾਬ ਦੇ ਵਿੱਚ ਅਤੇ ਕੁਝ ਵਿੱਦਿਅਕ ਅਦਾਰਿਆਂ ਵਿੱਚ ਪੰਜਾਬੀ ਬੋਲੀ ਤੇ ਪੰਜਾਬੀ ਦੇਸੀ ਸਾਲ ਦੇ ਮਹੀਨੇ ਬੋਲਣ ‘ਤੇ ਭਾਰੀ ਜੁਰਮਾਨੇ ਲਗਾਏ ਗਏ ਹਨ ਅਤੇ ਕਈ ਜਗ੍ਹਾ ਤੋਂ ਪੰਜਾਬੀ ਭਾਸ਼ਾ ,

ਦੇਸੀ ਮਹੀਨੇ ਦੇ ਖਾ-ਤ-ਮੇ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਅਮਰੀਕਾ ਚ ਹੋ ਗਿਆ ਵੱਡਾ ਐਲਾਨ ਜਿਸ ਕਾਰਨ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬੀਆਂ ਦਾ ਉਸ ਵੇਲੇ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ ਜਦੋਂ ਸੱਤ ਸਮੁੰਦਰੋਂ ਪਾਰ ਇਕ ਖੁਸ਼ਖਬਰੀ ਸੁਣਨ ਨੂੰ ਮਿਲੀ। ਇਹ ਖੁਸ਼ਖਬਰੀ ਅਮਰੀਕਾ ਤੋਂ ਆ ਰਹੀ ਹੈ । ਜਿੱਥੇ ਅਮਰੀਕਾ ਦੇ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਵੱਲੋਂ ਇਕ ਮਤਾ ਪਾਸ ਕੀਤਾ ਗਿਆ ਹੈ। ਜਿਸ ਵਿੱਚ ਸਿੱਖਾਂ ਦੇ ਸ਼ੁਰੂ ਹੋ ਰਹੇ 14 ਮਾਰਚ ਤੋਂ ਨਵੇਂ ਸਾਲ ਦੇ ਆਰੰਭ ਹੋਣ ਨੂੰ ਸਰਕਾਰੀ ਮਾਨਤਾ ਦਿੱਤੀ ਗਈ ਹੈ।

ਅਮਰੀਕਾ ਵਿੱਚ ਇਸ ਤਰ੍ਹਾਂ ਪੰਜਾਬੀ ਦੇਸੀ ਸਾਲ ਨੂੰ ਸਰਕਾਰੀ ਤੌਰ ਤੇ ਮਾਣ ਸਤਿਕਾਰ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਅਸੀਂ ਕੈਨੇਡਾ ਅਤੇ ਇੰਗਲੈਂਡ ਵਿਚ ਪੰਜਾਬੀ ਭਾਸ਼ਾ ਨੂੰ ਮਿਲਦੇ ਭਰਵੇਂ ਹੁੰਗਾਰੇ ਅਤੇ ਪਿਆਰ ਦੀਆਂ ਗੱਲਾਂ ਆਮ ਹੀ ਸੁਣਦੇ ਰਹੇ ਹਾਂ। ਪਰ ਹੁਣ ਅਮਰੀਕਾ ਵਿੱਚ ਵੀ ਪੰਜਾਬੀ ਭਾਸ਼ਾ, ਸਭਿਆਚਾਰ, ਰਸਮ ,ਰਿਵਾਜ ਨੂੰ ਬਣਦਾ ਮਾਣ ਸਤਿਕਾਰ ਮਿਲਣਾ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਵਰਲਡ ਸਿੱਖ ਪਾਰਲੀਮੈਂਟ ਦੇ ਕੋ ਆਰਡੀਨੇਟਰ ਹਿੰਮਤ ਸਿੰਘ ਵੱਲੋਂ ਦਿੱਤੀ ਗਈ ਹੈ, ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਇਹ ਬਹੁਤ ਹੀ ਖੁਸ਼ੀ ਭਰਿਆ ਦਿਨ ਹੈ। ਜਿਸ ਦਾ ਸਮੂਹ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ । ਇਸ ਤੋਂ ਪਹਿਲਾਂ ਅਮਰੀਕਾ ਵਿੱਚ ਪੰਜਾਬੀ ਮਾਂ ਬੋਲੀ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਗਿਆ ਹੈ ਤੇ ਹੁਣ ਦੇਸੀ ਨਵੇਂ ਸਾਲ ਨੂੰ।