ਹੁਣੇ ਹੁਣੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਖੇਤੀ ਕਨੂੰਨਾਂ ਨੂੰ ਰੱਦ ਕਰਨ ਬਾਰੇ CM ਚੰਨੀ ਨੇ ਦੱਸੀ ਇਹ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੀ ਸਿਆਸਤ ਵਿਚ ਘਮਾਸਾਨ ਮਚਿਆ ਹੋਇਆ ਹੈ । ਦੂਜੇ ਪਾਸੇ ਕਿਸਾਨ ਵੀ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਸੰਘਰਸ਼ ਕਰਦੇ ਹੋਏ ਨਜ਼ਰ ਆ ਰਹੇ ਹਨ । ਕਿਸਾਨਾਂ ਦੇ ਵੱਲੋਂ ਲਗਾਤਾਰ ਇਨ੍ਹਾਂ ਖੇਤੀਬਾਡ਼ੀ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਪਰ ਕੇਂਦਰ ਸਰਕਾਰ ਦੇ ਵੱਲੋਂ ਲਗਾਤਾਰ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ । ਪੰਜਾਬ ਦੇ ਸਿਆਸੀ ਲੀਡਰ ਵੀ ਹੁਣ ਕਿਸਾਨਾਂ ਦੇ ਨਾਲ ਖਡ਼੍ਹੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਵੱਲੋਂ ਵੀ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਜਾਣ ਦੀ ਗੱਲ ਆਖੀ ਜਾ ਰਹੀ ਹੈ । ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ । ਜਿਸ ਦੌਰਾਨ ਦੋਵਾਂ ਚ ਇੱਕ ਮੀਟਿੰਗ ਹੋਈ ।

ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ ਮੀਟਿੰਗ ਦੇ ਵਿੱਚ ਕਈ ਅਹਿਮ ਗੱਲਾਂ ਕੀਤੀਆਂ ਗਈਆਂ । ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਉਨ੍ਹਾਂ ਦੀ ਰਿਹਾਇਸ਼ ਤੇ ਕੀਤੀ ਗਈ । ਅੱਧਾ ਘੰਟਾ ਮੀਟਿੰਗ ਚੱਲਣ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੀਡੀਆ ਦੇ ਰੂਬਰੂ ਹੁੰਦੇ ਹੋਏ ਕਿਹਾ ਗਿਆ ਕਿ ਉਨ੍ਹਾਂ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਜਾਣ ਦੀ ਗੱਲ ਆਖੀ ਗਈ ਹੈ ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵੱਲੋਂ ਇਸ ਮੀਟਿੰਗ ਦੌਰਾਨ ਤਿੰਨੇ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਨ ਦੀ ਬੇਨਤੀ ਗ੍ਰਹਿ ਮੰਤਰੀ ਦੇ ਅੱਗੇ ਕੀਤੀ ਗਈ ਹੈ ।ਇਸ ਤੋਂ ਇਲਾਵਾ ਉਨ੍ਹਾਂ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਪੰਜਾਬ ਨਾਲ ਅੰਤਰਰਾਸ਼ਟਰੀ ਸਰਹੱਦ ਸੀਲ ਕਰਨ ਦੀ ਗੱਲ ਵੀ ਕਹੀ ਹੈ। ਸੋ ਬਹੁਤ ਹੀ ਵੱਡੀ ਖ਼ਬਰ ਹੈ ਕਿਸਾਨਾਂ ਦੇ ਲਈ ਜੋ ਕਿ ਕਿਸਾਨ ਜੋ ਆਪਣੀ ਹੱਕਾਂ ਦੀ ਖਾਤਰ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੇ, ਕਈ ਕਿਸਾਨ ਇਸ ਦੌਰਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਦੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾ ਰਿਹਾ ।

ਕਿਸਾਨਾਂ ਦਾ ਇੱਕੋ ਹੀ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ , ਉਦੋਂ ਤੱਕ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਸੰਘਰਸ਼ ਕਰਦੇ ਰਹਿਣਗੇ । ਕਈ ਮਹੀਨਿਆਂ ਦੀ ਮੰਗ ਨੂੰ ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਗ੍ਰਹਿ ਮੰਤਰੀ ਦੇ ਨਾਲ ਮੁਲਾਕਾਤ ਕਰ ਕੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ ।