ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਥੇ ਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਵਿਆਪੀ ਇਹ ਕਿਸਾਨ ਸੰਘਰਸ਼ ਅੱਜ ਵੀ ਚੱਲ ਰਿਹਾ ਹੈ। ਕਿਸਾਨ ਜਥੇ ਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲ ਬਾਤ ਲਈ ਪ੍ਰਸਤਾਵ ਭੇਜਿਆ ਗਿਆ ਹੈ। ਜਿਸ ਵਿੱਚ ਉਹ ਤਾਰੀਕ ਤੈਅ ਕਰ ਸਕਦੇ ਹਨ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਸ ਮਸਲੇ ਨੂੰ ਗੱਲ ਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਇਸ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸਰਕਾਰ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲ ਬਾਤ ਕਰਨ ਲਈ ਤਿਆਰ ਹੈ। ਅਮਿਤ ਸ਼ਾਹ ਨੇ ਖੇਤੀ ਬਿੱਲਾ ਬਾਰੇ ਇਕ ਵੱਡਾ ਬਿਆਨ ਦਿੱਤਾ ਹੈ ਜਿਸ ਕਰਕੇ ਸਭ ਪਾਸੇ ਚਰਚਾ ਹੋ ਰਹੀ ਹੈ। ਕੇਂਦਰ ਸਰਕਾਰ 25 ਦਸੰਬਰ ਅੱਜ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾ ਰਹੀ ਹੈ।
ਇਸ ਤੇ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਵਲੋ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਬਾਰੇ ਚਰਚਾ ਕੀਤੀ ਗਈ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਲਾਗਲੇ ਪਿੰਡ ਕਿਸ਼ਨਗੜ੍ਹ ਵਿਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਵੱਲੋਂ ਇਸ ਪਿੰਡ ਦੀ ਗਊਸ਼ਾਲਾ ਵਿੱਚ ਕਿਸਾਨ ਸੰਮਾਨ ਨਿਧੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਸੀ। ਜਿੱਥੇ ਕਈ ਰਾਜਾਂ ਦੇ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਬਾਤ ਹੋਈ।
ਇਸ ਮੌਕੇ ਤੇ ਭਾਜਪਾ ਦੇ ਬਹੁਤ ਸਾਰੇ ਆਗੂ ਸ਼ਾਮਲ ਸਨ। ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਕੋਈ ਵੀ ਕੰਪਨੀ ਨਹੀਂ ਖੋਹ ਸਕਦੀ। ਅਗਰ ਕਿਸਾਨ ਜਥੇ ਬੰਦੀਆਂ ਨੂੰ ਇਹ ਲੱਗਦਾ ਹੈ ਕਿ ਨਵੇ ਖੇਤੀ ਕਾਨੂੰਨਾਂ ਦੀ ਵਿਵਸਥਾ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਹੈ, ਤਾ ਸਰਕਾਰ ਉਨ੍ਹਾਂ ਨਾਲ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਾਲ ਵੀ ਐਮਐਸਪੀ ਜਾਰੀ ਰਹੇਗੀ ਤੇ ਮੰਡੀਆ ਨੂੰ ਵੀ ਬੰਦ ਨਹੀਂ ਕੀਤਾ ਜਾਵੇਗਾ। ਅਮਿਤ ਸ਼ਾਹ ਨੇ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਉੱਤੇ ਐਮਐਸਪੀ ਤੇ ਖੇਤੀ ਕਾਨੂੰਨਾਂ ਦੀਆਂ ਹੋਰ ਵਿਵਸਥਾਵਾਂ ਬਾਰੇ ਭਰਮ ਫੈਲਾਉਣ ਦਾ ਦੋਸ਼ ਵੀ ਲਗਾਇਆ।
Previous Postਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਸਿੰਘ ਨੇ ਰਾਮਦੇਵ ਦੀ ਅਚਾਨਕ ਮੌਤ ਤੇ ਕੀਤਾ ਅਫਸੋਸ ਜਾਹਰ
Next Postਸਾਵਧਾਨ : ਪੰਜਾਬ ਚ ਕੱਲ੍ਹ ਨੂੰ ਇਥੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ