ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਕੇਂਦਰ ਸਰਕਾਰ ਚਿੰਤਤ ਹੈ ਉਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਉਪਰ ਕਾਬੂ ਪਾਇਆ ਜਾ ਸਕੇ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਸੂਬਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਤਾਮਿਲਨਾਡੂ ਵਿੱਚ ਵੀ ਕਰੋਨਾ ਦੇ ਕੇਸ ਵਧ ਜਾਣ ਕਾਰਨ ਤਾਲਾਬੰਦੀ ਕਰ ਦਿੱਤੀ ਗਈ। ਪਰ ਇਥੇ ਦਿੱਲੀ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਨਵੇਂ ਸਾਲ ਦੇ ਜਸ਼ਨ ਉਪਰ ਵੀ ਰੋਕ ਲਗਾ ਦਿਤੀ ਗਈ ਸੀ। ਹਰਿਆਣਾ ਸੂਬੇ ਵਿੱਚ ਵੀ ਵਧੇਰੇ ਪ੍ਰਭਾਵਿਤ ਹੋਣ ਵਾਲੇ ਪੰਜ ਜ਼ਿਲ੍ਹਿਆਂ ਵਿੱਚ ਮਿੰਨੀ ਤਾਲਾਬੰਦੀ ਕੀਤੀ ਗਈ ਹੈ।
ਜਿੱਥੇ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਮਹਾਰਾਸ਼ਟਰ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋ ਰਿਹਾ ਹੈ। ਇਸ ਕਰੋਨਾ ਦੀ ਚਪੇਟ ਵਿੱਚ ਬਹੁਤ ਸਾਰੀਆਂ ਹਸਤੀਆਂ ਆ ਰਹੀਆਂ ਹਨ। ਇਹ ਕਰੋਨਾ ਆਮ ਅਤੇ ਖਾਸ ਹਰ ਇਕ ਵਿਅਕਤੀ ਨੂੰ ਆਪਣੀ ਚਪੇਟ ਵਿਚ ਲੈ ਰਿਹਾ ਹੈ। ਹੁਣ ਅਰਵਿੰਦ ਕੇਜਰੀਵਾਲ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ।
ਉਨ੍ਹਾਂ ਵੱਲੋਂ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਆਪ ਹੀ ਸੋਸ਼ਲ ਮੀਡੀਆ ਉਪਰ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਕਰੋਨਾ ਦੇ ਹਲਕੇ ਲੱਛਣ ਮਹਿਸੂਸ ਹੋਣ ਤੇ ਆਪਣਾ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ਿਟਿਵ ਹੋਣ ਉਪਰੰਤ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਗਿਆ ਹੈ।
ਰਾਜਧਾਨੀ ਦਿੱਲੀ ਵਿਚ ਜਿਥੇ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ। ਉੱਥੇ ਹੀ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਜਿਥੇ ਬੀਤੇ ਦਿਨੀਂ ਪੰਜਾਬ ਦਾ ਦੌਰਾ ਵੀ ਕੀਤਾ ਗਿਆ ਸੀ ਜਿਥੇ ਉਹ ਪਟਿਆਲਾ ਅਤੇ ਚੰਡੀਗੜ੍ਹ ਵਿੱਚ ਆਏ ਸਨ। ਉਨ੍ਹਾਂ ਵੱਲੋਂ ਹੁਣ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
Previous Postਹੁਣੇ ਹੁਣੇ CM ਚਨੀ ਨੇ ਪੰਜਾਬ ਚ ਕਰਫਿਊ ਲਗਾਉਣ ਬਾਰੇ ਅਤੇ ਸਕੂਲਾਂ ਨੂੰ ਬੰਦ ਕਰਨ ਬਾਰੇ ਦਿੱਤਾ ਇਹ ਹੁਕਮ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ