ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੋਂ ਆ ਗਈ ਅਜਿਹੀ ਵੱਡੀ ਮਾੜੀ ਖਬਰ ਸਾਰੇ ਦੇਸ਼ ਚ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਕਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਅਤੇ ਕਰੋਨਾ ਦੇ ਮਾਮਲੇ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਪਹਿਲਾਂ ਹੀ ਕਈ ਜਗਾ ਤੇ ਤਾਲਾਬੰਦੀ ਅਤੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਸੀ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਵਿਦਿਅਕ ਅਦਾਰਿਆਂ ਨੂੰ ਵੀ 15 ਜਨਵਰੀ ਤੱਕ ਲਈ ਬੰਦ ਕੀਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਅੰਦਰ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਉਪਰ ਵੀ ਆਉਣ ਵਾਲੇ ਯਾਤਰੀਆਂ ਦੇ ਕਰੋਨਾ ਟੈਸਟ ਕੀਤੇ ਜਾਣੇ ਲਾਜ਼ਮੀ ਕੀਤੇ ਗਏ ਹਨ। ਹਵਾਈ ਅੱਡੇ ਉਪਰ ਜਿੱਥੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਹੁਣ ਤੱਕ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਕਰੋਨਾ ਦੀ ਚਪੇਟ ਵਿਚ ਆਏ ਹੋਏ ਵੀ ਪਾਏ ਗਏ ਹਨ।

ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇੱਕ ਅਜਿਹੀ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਟਲੀ ਤੋਂ ਇਕ ਫਲਾਈਟ ਦੇ ਅੰਮ੍ਰਿਤਸਰ ਪਹੁੰਚਣ ਉਪਰੰਤ 179 ਯਾਤਰੀਆਂ ਦੇ ਕੀਤੇ ਗਏ ਕਰੋਨਾ ਟੈੱਸਟਾਂ ਦੌਰਾਨ 125 ਯਾਤਰੀਆਂ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਪਾਈ ਗਈ। ਦੱਸਿਆ ਗਿਆ ਹੈ ਕਿ ਇਟਲੀ ਤੋਂ ਆਉਣ ਵਾਲੇ ਇਹ ਯਾਤਰੀ ਕਰੋਨਾ ਦੀ ਚਪੇਟ ਵਿੱਚ ਆਏ ਹਨ ਉਥੇ ਹੀ ਇਹ ਸਾਰੇ ਯਾਤਰੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਨਾਲ ਸਬੰਧਤ ਹਨ।

ਇਨ੍ਹਾਂ 125 ਯਾਤਰੀਆਂ ਦੇ ਕਰੋਨਾ ਤੋ ਸੰਕ੍ਰਮਿਤ ਹੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਜਿਥੇ ਇਨ੍ਹਾਂ ਸਾਰੇ ਮਰੀਜ਼ਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ। ਉੱਥੇ ਹੀ ਇਨ੍ਹਾਂ ਸਾਰੇ ਯਾਤਰੀਆਂ ਦੀ ਹਾਲਤ ਬਿਲਕੁਲ ਸਥਿਰ ਦੱਸੀ ਜਾ ਰਹੀ ਹੈ। ਬਹੁਤ ਸਾਰੇ ਕਰੋਨਾ ਦੇ ਨਵੇਂ ਵਾਇਰਸ ਨਾਲ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ।

ਉੱਥੇ ਹੀ ਇਨ੍ਹਾਂ ਯਾਤਰੀਆਂ ਦੇ ਭਾਰਤ ਪਹੁੰਚਣ ਤੇ ਹਵਾਈ ਅੱਡਿਆਂ ਉਪਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਇਹ ਸਾਰੇ ਯਾਤਰੀ ਅੱਜ ਹੀ ਇਟਲੀ ਤੋਂ ਪੰਜਾਬ ਆਏ ਸਨ। ਜਿੱਥੇ ਇਨ੍ਹਾਂ ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਲੈਣ ਆਏ ਸਨ,ਉਨ੍ਹਾਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਉਹਨਾ ਵਿੱਚ ਚਿੰਤਾ ਵੀ ਵੇਖੀ ਜਾ ਰਹੀ ਹੈ।