ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸਰਦੀ ਦੇ ਵਧਣ ਨਾਲ ਕਰੋਨਾ ਕੇਸਾਂ ਵਿੱਚ ਫਿਰ ਤੋਂ ਵਾਧਾ ਦਰਜ ਕੀਤਾ ਗਿਆ ਸੀ। ਵਿਸ਼ਵ ਵਿੱਚ ਫੈਲੀ ਹੋਈ ਕੋਰੋਨਾ ਦਾ ਅਜੇ ਖ਼ਾਤਮਾ ਨਹੀਂ ਹੋਇਆ। ਪਿਛਲੇ ਕੁਝ ਦਿਨਾਂ ਤੋਂ ਬ੍ਰਿਟੇਨ ਵਿਚ ਕਰੋਨਾਵਾਇਰਸ ਦੇ ਨਵੀਂ ਕਿਸਮ ਦੇ ਕੇਸ ਮਿਲਣ ਕਾਰਨ ਦੁਨੀਆਂ ਇਕ ਵਾਰ ਫਿਰ ਤੋਂ ਡਰ ਪੈਦਾ ਕਰ ਦਿੱਤਾ ਹੈ। ਬ੍ਰਿਟੇਨ ਵਿਚ ਮਿਲਣ ਵਾਲੇ ਕੇਸਾਂ ਦੇ ਮੱਦੇਨਜ਼ਰ ਹੀ ਬਹੁਤ ਸਾਰੇ ਦੇਸ਼ਾਂ ਵਲੋ ਹਵਾਈ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਭਾਰਤ ਵੱਲੋਂ ਵੀ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਨੂੰ 31 ਦਸੰਬਰ ਤੱਕ ਰੋਕ ਦਿੱਤਾ ਗਿਆ ਹੈ। ਕੱਲ ਵੀ ਅੰਮ੍ਰਿਤਸਰ ਏਅਰਪੋਰਟ ਤੋਂ ਇਹ ਐਲਾਨ ਕੀਤਾ ਗਿਆ ਸੀ ਕਿ ਰਾਤ ਸਮੇਂ ਆਉਣ ਵਾਲੀਆਂ ਉਡਾਨਾਂ ਦੇ ਮੁਸਾਫ਼ਰਾਂ ਨੂੰ ਕਰੋਨਾ ਟੈਸਟ ਕਰਵਾਉਣ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਾਹਰ ਜਾਣ ਦਿੱਤਾ ਜਾਵੇਗਾ। ਇਸ ਰਿਪੋਰਟ ਨੂੰ ਆਮ ਰਿਪੋਰਟਾਂ ਨਾਲੋਂ ਵੱਧ ਸਮਾਂ ਲੱਗ ਸਕਦਾ ਹੈ। ਜਿਸ ਦਾ ਅਨੁਮਾਨ 7 ਤੋਂ 8 ਘੰਟੇ ਦਾ ਲਗਾਇਆ ਗਿਆ ਹੈ। ਇਸ ਸਬੰਧੀ ਮੁਸਾਫਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਮੁਸਾਫਰਾਂ ਨੂੰ ਰਿਪੋਰਟ ਦੀ ਉਡੀਕ ਕਰਨ ਲਈ ਏਅਰਪੋਰਟ ਤੇ ਹੀ ਬਣੇ ਹੋਏ ਉਡੀਕ ਘਰ ਵਿੱਚ ਇੰਤਜ਼ਾਰ ਕਰਨਾ ਪਵੇਗਾ। ਇਸ ਫੈਸਲੇ ਤੋਂ ਬਾਅਦ ਅੱਜ ਏਅਰਪੋਰਟ ਦੇ ਬਾਹਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਦੇਖੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਲੰਬੀਆਂ ਕਤਾਰਾਂ ਉਹਨਾਂ ਯਾਤਰੀਆਂ ਨੂੰ ਲੈਣ ਆਏ ਪਰਿਵਾਰਕ ਮੈਂਬਰਾਂ ਦੀਆਂ ਗੱਡੀਆਂ ਦੀਆਂ ਹਨ। ਜੋ ਕੱਲ ਰਾਤ ਅੰਮ੍ਰਿਤਸਰ ਪੁੱਜਣ ਵਾਲੀ ਫਲਾਈਟ ਵਿੱਚ ਬ੍ਰਿਟੇਨ ਤੋਂ ਭਾਰਤ ਪਹੁੰਚੇ ਹਨ।
ਇਸ ਫਲਾਈਟ ਵਿਚ 246 ਯਾਤਰੀ ਸਵਾਰ ਸਨ। ਕਰੋਨਾ ਦੇ ਕੀਤੇ ਜਾ ਰਹੇ ਟੈਸਟਾਂ ਬਾਰੇ ਅੰਮ੍ਰਿਤਸਰ ਦੇ ਸਿਵਲ ਸਰਜਨ ਨੇ ਕਿਹਾ ਹੈ ਕਿ ਬ੍ਰਿਟੇਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਟੈਸਟ ਹੋ ਚੁੱਕੇ ਹਨ। ਪਰ ਉਨ੍ਹਾਂ ਦੀਆਂ ਰਿਪੋਰਟਾਂ ਆਉਣੀਆ ਅਜੇ ਬਾਕੀ ਹੈ। ਰਿਪੋਰਟ ਪਾਜ਼ੀਟਿਵ ਆਉਣ ਤੇ ਉਨ੍ਹਾਂ ਯਾਤਰੀਆਂ ਨੂੰ ਇਕਾਂਤ-ਵਾਸ ਕੀਤਾ ਜਾਵੇਗਾ, ਨੇਗਟਿਵ ਰਿਪੋਰਟ ਵਾਲੇ ਯਾਤਰੀਆਂ ਨੂੰ ਘਰ ਭੇਜ ਦਿੱਤਾ ਜਾਵੇਗਾ। ਉਧਰ ਪਰਿਵਾਰਿਕ ਮੈਂਬਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਨੂੰ ਏਅਰਪੋਰਟ ਦੀ ਹੱਦ ਦੇ ਅੰਦਰ ਵੀ ਦਾਖ਼ਲ ਨਹੀ ਹੋਣ ਦਿੱਤਾ ਜਾ ਰਿਹਾ। ਸੜਕ ਤੇ ਲੱਗੀਆਂ ਲੰਬੀਆਂ ਲਾਈਨਾਂ ਦੇ ਕਾਰਨ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਯਾਤਰੀਆਂ ਵੱਲੋਂ ਰਸਤਾ ਨਾ ਮਿਲਣ ਕਾਰਨ ਪੈਦਲ ਤੁਰ ਕੇ ਹੀ ਇਹ ਏਅਰਪੋਰਟ ਤੱਕ ਪਹੁੰਚਿਆ ਜਾ ਰਿਹਾ ਹੈ।
Previous Postਹੁਣੇ ਹੁਣੇ ਕਿਸਾਨ ਅੰਦੋਲਨ ਚ ਦਿੱਲੀ ਜਾ ਰਹੇ 50 ਦੇ ਕਰੀਬ ਲੋਕਾਂ ਨਾਲ ਵਾਪਰਿਆ ਹਾਦਸਾ – ਤਾਜਾ ਵੱਡੀ ਖਬਰ
Next Postਮਸ਼ਹੂਰ ਕਮੇਡੀਅਨ ਜਸਵਿੰਦਰ ਭੱਲੇ ਬਾਰੇ ਹੁਣ ਆਈ ਇਹ ਵੱਡੀ ਖਬਰ , ਸਾਰੇ ਪਾਸੇ ਚਰਚਾ