ਹੁਣੇ ਹੁਣੇ ਆਈ ਵੱਡੀ ਖਬਰ ਪੰਜਾਬ ਸਰਕਾਰ ਨੇ ਲੈ ਲਿਆ ਇਹ ਵੱਡਾ ਫੈਸਲਾ – ਲੋਕਾਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਲੋਕ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਤੇ ਬਹੁਤ ਸਾਰੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।ਸੂਬਾ ਸਰਕਾਰ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾਂਦਾ ਹੈ ਜੋ ਲੋਕਾਂ ਦੇ ਹਿੱਤ ਵਿੱਚ ਹੋਵੇ ਅਤੇ ਉਸ ਦਾ ਫਾਇਦਾ ਹਰ ਆਮ ਇਨਸਾਨ ਨੂੰ ਹੋ ਸਕੇ। ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਤਾਂ ਜੋ ਯੋਗ ਉਮੀਦਵਾਰਾਂ ਨੂੰ ਯੋਗਤਾ ਦੇ ਆਧਾਰ ਤੇ ਨੌਕਰੀ ਮੁਹਈਆ ਕਰਵਾਈ ਜਾ ਸਕੇ। ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ , ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਹੁਣ ਸੂਬੇ ਦੇ ਲੋਕ ਇੱਕ ਹੀ ਛੱਤ ਹੇਠਾਂ ਸੇਵਾਵਾਂ ਦਾ ਲਾਭ ਲੈ ਸਕਣਗੇ। ਸਰਕਾਰ ਸ਼ਾਸ਼ਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ,ਤਾਂ ਜੋ ਲੋਕਾਂ ਨੂੰ ਇਕ ਕੰਮ ਲਈ ਵੱਖ-ਵੱਖ ਜਗ੍ਹਾ ਨਾ ਜਾਣਾ ਪਵੇ। ਅੱਜ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਕੀਤੀ ਗਈ ਪ੍ਰਧਾਨਗੀ ਹੇਠ ਇੱਕ ਮੀਟਿੰਗ ਵਿੱਚ ਕੁਝ ਖਾਸ ਫੈਸਲੇ ਲੈਂਦੇ ਹੋਏ ਐਲਾਨ ਕੀਤਾ ਗਿਆ ਹੈ ਜਿਸ ਨਾਲ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ।

ਹੁਣ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ 7 ਵਿਭਾਗਾਂ ਦੀਆਂ 192ਵੇਂ ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿਚ ਚੱਲ ਰਹੇ ਪ੍ਰਸ਼ਾਸਨਿਕ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਹੋਇਆ ਮੁੱਖ ਸਕੱਤਰ ਨੇ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿ-ਕਾ-ਇ-ਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਨਾਗਰਿਕਾਂ ਲਈ ਇਹ ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰਨ ਤੋਂ ਪਹਿਲਾਂ ਇਨ੍ਹਾਂ ਸੇਵਾਵਾਂ ਦੀ ਰੀ ਇੰ-ਜੀ-ਨੀ-ਅ-ਰਿੰ-ਗ ਕੀਤੀ ਜਾਵੇ ਤੇ ਉਨ੍ਹਾਂ ਨੂੰ ਅਸਾਨ ਬਣਾਇਆ ਜਾਵੇ।

ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਨਾਗਰਿਕ ਸੇਵਾਵਾਂ ਦਾ ਫਾਇਦਾ ਲੈਣ ਲਈ ਲੱਗਭੱਗ 10 ਲੱਖ ਨਾਗਰਿਕ ਹਰ ਮਹੀਨੇ ਸੇਵਾ ਕੇਂਦਰਾਂ ਵਿੱਚ ਆਉਂਦੇ ਹਨ ਅਤੇ ਸਾਰੇ ਜਿਲਿਆਂ ਵਿਚ 0.5 ਫੀਸਦੀ ਤੋਂ ਵੀ ਘੱਟ ਸੇਵਾਵਾਂ ਲੰਬਿਤ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਮੁੱਖ ਸਕੱਤਰ ਅਨੀਰੁਧ ਤਿਵਾੜੀ ਵੱਲੋਂ ਦੱਸਿਆ ਗਿਆ ਹੈ। ਇਨ੍ਹਾਂ ਸੇਵਾਵਾਂ ਨੂੰ ਆਸਾਨ ਢੰਗ ਨਾਲ ਸ਼ੁਰੂ ਕੀਤੇ ਜਾਣ ਦਾ ਆਦੇਸ਼ ਸਰਕਾਰ ਵੱਲੋਂ ਦੇ ਦਿੱਤਾ ਗਿਆ ਹੈ।