ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਰਾਜਨੀਤੀ ਵਿੱਚ ਉੱਠੀ ਹੋਈ ਇਹ ਉੱਥਲ-ਪੁੱਥਲ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਕਾਂਗਰਸ ਪਾਰਟੀ ਵਿੱਚ ਜਿਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ । ਉੱਥੇ ਹੀ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਦੀ ਜਗ੍ਹਾ ਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਉਥੇ ਹੀ ਮੰਤਰੀ ਮੰਡਲ ਦੇ ਗਠਨ ਤੋਂ ਬਾਅਦ,ਜਿੱਥੇ ਸਾਰੇ ਵਿਭਾਗਾਂ ਦੀ ਵੰਡ ਕੀਤੀ ਗਈ। ਉਥੇ ਹੀ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉੱਥੇ ਹੀ ਹਾਈਕਮਾਂਡ ਵੱਲੋਂ ਇਸਨੂੰ ਨਾਮੰਜ਼ੂਰ ਕਰ ਦਿੱਤਾ ਗਿਆ ਸੀ।
ਹੁਣ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਅਗਲੀ ਰਣਨੀਤੀ ਨੂੰ ਲੈ ਕੇ ਫ਼ੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਜਿਥੇ ਦਿੱਲੀ ਵਿਚ ਭਾਜਪਾ ਤੇ ਅਮਿਤ ਸ਼ਾਹ ਨਾਲ ਗੱਲਬਾਤ ਕਰ ਰਹੇ ਹਨ। ਉਥੇ ਹੀ ਉਨ੍ਹਾਂ ਦੇ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਸਨ। ਪਰ ਉਨ੍ਹਾਂ ਵੱਲੋਂ ਇਨ੍ਹਾਂ ਸਾਰੀਆਂ ਅਟਕਲਾਂ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ। ਉਹਨਾਂ ਨੇ ਆਪਣੇ ਸਪੱਸ਼ਟੀਕਰਨ ਦਿੰਦੇ ਹੋਏ ਦੱਸਿਆ ਹੈ ਕਿ ਉਹ ਕਿਸੇ ਵੀ ਕੀਮਤ ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ।
ਉਨ੍ਹਾਂ ਵੱਲੋਂ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਦੀ ਅਲੋਚਨਾ ਵੀ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਉਹ ਕਾਂਗਰਸ ਨੂੰ ਛੱਡ ਰਹੇ ਹਨ ਪਰ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਮੈਨੂੰ ਰਾਜਨੀਤੀ ਵਿੱਚ 52 ਸਾਲ ਦਾ ਸਮਾਂ ਹੋ ਚੁੱਕਿਆ ਹੈ। ਜਿਸ ਤਰ੍ਹਾਂ ਦਾ ਮੇਰੇ ਨਾਲ ਵਿਵਹਾਰ ਕੀਤਾ ਗਿਆ ਹੈ ਉਹ ਸਹਿਣਯੋਗ ਨਹੀਂ ਸੀ। ਜਿੱਥੇ ਬਾਰ ਬਾਰ ਮੇਰੇ ਤੋਂ ਜਵਾਬ ਮੰਗਿਆ ਜਾਵੇ ਉਥੇ ਪਾਰਟੀ ਵਿੱਚ ਰਹਿਣ ਦਾ ਕੋਈ ਫਾਇਦਾ ਨਹੀਂ।
ਤੇ ਹਾਈਕਮਾਂਡ ਵੱਲੋਂ ਬਾਰ-ਬਾਰ ਦਿੱਲੀ ਬੁਲਾਉਣ ਦੇ ਚਲਦੇ ਹੋਏ ਹੀ ਮੈਂ ਆਪਣਾ ਅਪਮਾਨ ਸਮਝਦੇ ਹੋਏ ਆਪਣੇ ਅਹੁਦੇ ਤੋ ਅਸਤੀਫਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਅਕਤੂਬਰ ਨੂੰ ਗੈਰ ਰਾਜਨੀਤਿਕ ਸੰਗਠਨ ਬਣਾ ਕੇ ਰਾਜਨੀਤੀ ਵਿਚ ਇਕ ਨਵੀਂ ਪਕੜ ਬਣਾਈ ਜਾਵੇਗੀ। ਉੱਥੇ ਹੀ ਉਨ੍ਹਾਂ ਵੱਲੋਂ ਕਿਸਾਨੀ ਸੰ-ਘ-ਰ-ਸ਼ ਨੂੰ ਵੀ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Previous Postਪੰਜਾਬ ਚ ਇਥੋਂ 3 ਦਿਨਾਂ ਲਈ ਬਿਜਲੀ ਦੇ ਬਾਰੇ ਆਈ ਇਹ ਵੱਡੀ ਖਬਰ – ਕਰਲੋ ਤਿਆਰੀ
Next Postਮਾੜੀ ਖਬਰ – ਏਥੇ ਇੱਕੋ ਸਕੂਲ ਦੇ 60 ਵਿਦਿਆਰਥੀ ਨਿਕਲੇ ਪੌਜੇਟਿਵ – ਪਈਆਂ ਭਾਜੜਾਂ