ਇਸ ਵੇਲੇ ਦੀ ਵੱਡੀ ਖਬਰ
ਕਿਸਾਨ ਅੰਦੋਲਨ ਅਤੇ ਕੇਂਦਰ ਸਰਕਾਰ ਦਾ ਆਪਸ ਵਿੱਚ ਚੱਲ ਰਿਹਾ ਝਗੜਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਕਿਸਾਨਾਂ ਵੱਲੋਂ ਦੇਸ਼ ਦੀ ਰਾਜਧਾਨੀ ਨੂੰ ਘੇਰ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨਾਲ ਸੜਕਾਂ ਉੱਪਰ ਕਈ ਕਿਲੋਮੀਟਰ ਲੰਬੀਆਂ ਵਾਹਨਾਂ ਦੀਆਂ ਲਾਈਨਾਂ ਲੱਗ ਚੁੱਕੀਆਂ ਹਨ। ਇਸ ਧਰਨੇ ਪ੍ਰਦਰਸ਼ਨ ਨਾਲ ਕੇਂਦਰ ਸਰਕਾਰ ਖੁਦ ਘਿਰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖਦੇ ਹੋਏ ਅੱਜ ਨਰਿੰਦਰ ਮੋਦੀ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਦੇ ਸੰਬੰਧ ਵਿੱਚ ਆਪਣੇ ਵਿਚਾਰ ਫਿਰ ਤੋਂ ਸਪਸ਼ਟ ਕਰ ਦਿੱਤੇ ਹਨ। ਅੱਜ ਉਹਨਾਂ ਨੇ ਪ੍ਰੋਗਰਾਮ ਮਨ ਕੀ ਬਾਤ ਵਿੱਚ ਕਿਸਾਨਾਂ ਦੇ ਮੁੱਦੇ ਬਾਰੇ ਗੱਲ ਬਾਤ ਕੀਤੀ ਜਿੱਥੇ ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਵਿੱਚ ਸੋਧ ਦੀ ਮਨਜ਼ੂਰੀ ਸੰਸਦ ਵੱਲੋਂ ਦਿੱਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਆਪਣੇ ਅਧਿਕਾਰ ਇਸ ਮਨਜ਼ੂਰੀ ਅਧੀਨ ਮਿਲੇ ਹਨ ਅਤੇ ਉਨ੍ਹਾਂ ਦੀਆਂ ਕਈ ਸਾਲਾਂ ਤੋਂ ਮੰਗੀਆਂ ਹੋਈਆਂ ਮੰਗਾਂ ਪੂਰੀਆਂ ਹੋਈਆਂ ਹਨ।
ਇਸ ਸਬੰਧੀ ਕਿਸਾਨਾਂ ਲਈ ਸਹੀ ਜਾਣਕਾਰੀ ਬਹੁਤ ਜ਼ਰੂਰੀ ਹੈ। ਇੱਥੇ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਆਖਿਆ ਕਿ ਕਿਸਾਨਾਂ ਦੇ ਹੱਕ ਦਾ ਪੈਸਾ ਤਿੰਨ ਦਿਨਾਂ ਦੇ ਅੰਦਰ ਦਿਵਾਉਣ ਦੀ ਵਿਵਸਥਾ ਨਵੇਂ ਖੇਤੀ ਕਾਨੂੰਨਾਂ ਤਹਿਤ ਕੀਤੀ ਗਈ ਹੈ। ਜੇਕਰ ਕਿਸਾਨਾਂ ਨੂੰ ਫਿਰ ਵੀ ਪੈਸਾ ਨਹੀਂ ਮਿਲਦਾ ਤਾਂ ਉਹ ਇਸ ਪ੍ਰਤੀ ਸ਼ਿਕਾਇਤ ਕਰ ਸਕਦੇ ਹਨ। ਇਨ੍ਹਾਂ ਜਾਰੀ ਕੀਤੇ ਗਏ ਕਾਨੂੰਨਾਂ ਨਾਲ ਕਿਸਾਨਾਂ ਦੇ ਰਸਤੇ ਵਿੱਚ ਆਉਣ ਵਾਲੀਆਂ ਬਹੁਤ ਸਾਰੀਆਂ ਰੁਕਾਵਟਾਂ ਖਤਮ ਹੋ ਗਈਆਂ ਹਨ ਇਸਦੇ ਨਾਲ ਹੀ ਉਹਨਾਂ ਨੂੰ ਨਵੇਂ ਮੌਕੇ ਵੀ ਮਿਲੇ ਹਨ।
ਮੋਦੀ ਨੇ ਇਸ ਗੱਲ ਉਪਰ ਜ਼ੋਰ ਦਿੱਤਾ ਕਿ ਇਹ ਕਾਨੂੰਨ ਕਿਸਾਨ ਹਿਤੈਸ਼ੀ ਹਨ। ਮਨ ਕੀ ਬਾਤ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ ਗੱਲ ਬਾਤ ਕੀਤੀ ਜਿੱਥੇ ਉਨ੍ਹਾਂ ਆਖਿਆ ਕਿ ਕੱਲ 30 ਨਵੰਬਰ ਨੂੰ ਪੂਰਾ ਦੇਸ਼ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਹ ਕਿਹਾ ਗਿਆ ਹੈ ਕਿ ਸੇਵਕ ਕੋ ਸੇਵਾ ਬਣ ਆਈ ਜਿਸ ਦਾ ਅਰਥ ਹੈ ਕਿਸੇ ਸੇਵਕ ਦਾ ਕੰਮ ਸੇਵਾ ਕਰਨਾ ਹੈ ਅਤੇ ਪਿਛਲੇ ਕਈ ਸਾਲਾਂ ਦੌਰਾਨ ਸਾਡੀ ਸਰਕਾਰ ਨੂੰ ਦੇਸ਼ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਆਖਰ ਮੋਦੀ ਨੇ ਖੇਤੀ ਕਨੂੰਨਾਂ ਦੇ ਬਾਰੇ ਚ ਦਿੱਤਾ ਇਹ ਵੱਡਾ ਬਿਆਨ – ਇਸ ਵੇਲੇ ਦੀ ਵੱਡੀ ਖਬਰ
Previous Postਹੁਣੇ ਹੁਣੇ ਕਿਸਾਨਾਂ ਨੇ ਕਰਤਾ ਦਿਲੀ ਚ ਇਹ ਵੱਡਾ ਐਲਾਨ, ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ
Next Postਕਿਸਾਨ ਅੰਦੋਲਨ ਤੋਂ ਆਈ ਮਾੜੀ ਖਬਰ -ਹੋਇਆ ਦਰਦਨਾਕ ਹਾਦਸਾ,ਛਾਇਆ ਸੋਗ