ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਵੇਖਿਆ ਜਾ ਰਿਹਾ ਹੈ। ਜਿਥੇ ਹੁਣ ਕੁਝ ਦਿਨਾਂ ਤੱਕ ਦੀਵਾਲੀ ਆਉਣ ਵਾਲੀ ਹੈ ਅਤੇ ਲੋਕਾਂ ਵੱਲੋਂ ਦੀਵਾਲੀ ਦੀਆਂ ਪੂਰੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਲੋਕਾਂ ਦੀਆਂ ਖੁਸ਼ੀਆਂ ਨੂੰ ਗਮੀਆਂ ਵਿੱਚ ਤਬਦੀਲ ਕਰ ਰਹੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹਨਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।
ਹੁਣ ਇਥੇ ਇੱਕ ਪਿੰਡ ਦੇ ਗਿਆਰਾਂ ਲੋਕਾਂ ਦੀ ਹੋਈ ਇਸ ਤਰਾਂ ਇਕੱਠੀਆਂ ਦੀ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗਮਈ ਘਟਨਾ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਤੋਂ ਸਾਹਮਣੇ ਆਈ ਹੈ , ਜਿੱਥੇ ਇਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਿੰਡ ਦੇ 25 ਲੋਕ ਬੱਸ ਵਿਚ ਸਵਾਰ ਹੋ ਕੇ ਕੀਤੇ ਜਾ ਰਹੇ ਸਨ ਤਾਂ,ਜਦੋਂ ਇਹ ਬੱਸ ਦੇਰਾਦੂਨ ਦੇ ਵਿਕਾਸਨਗਰ ਚਕਰਾਤਾ ਕੋਲ ਪਹੁੰਚੀ ਤਾਂ ਸਵਾਰੀਆ ਨਾਲ ਭਰੀ ਹੋਈ ਬੱਸ ਇੱਕ ਖੱਡ ਵਿਚ ਜਾ ਡਿੱਗੀ, ਬੱਸ ਵਿਚ ਸਵਾਰ ਯਾਤਰੀਆਂ ਦਾ ਚੀਕ-ਚਿਹਾੜਾ ਸੁਣ ਕੇ ਨਜਦੀਕ ਦੇ ਪਿੰਡ ਵਾਸੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਯਾਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਘਟਨਾ ਦੀ ਸੂਚਨਾ ਪੁਲਿਸ ਅਤੇ ਰਾਹਤ ਟੀਮਾਂ ਨੂੰ ਵੀ ਦਿੱਤੀ ਗਈ।
ਜਿਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਚਕਰਾਤਾ ਦੇ ਜਿਲ੍ਹਾ ਮਜਿਸਟਰੇਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸ ਡੀ ਆਰ ਐਫ ਅਤੇ ਪੁਲਿਸ ਦੀਆਂ ਟੀਮਾਂ ਵੱਲੋਂ ਬਚਾਅ ਅਤੇ ਰਾਹਤ ਦੇ ਕੰਮ ਸ਼ੁਰੂ ਕੀਤੇ ਗਏ ਹਨ।
ਉਥੇ ਹੀ ਦੱਸਿਆ ਗਿਆ ਹੈ ਕਿ ਸਾਰੇ ਲੋਕ ਇਕ ਹੀ ਪਿੰਡ ਦੇ ਸਨ। ਬੱਸ ਨਾਲ ਹਾਦਸਾ ਹੋਣ ਦਾ ਕਾਰਨ ਬੱਸ ਦੀ ਓਵਰਲੋਡਿੰਗ ਦੱਸੀ ਜਾ ਰਹੀ ਹੈ। ਕਿਉਂਕਿ ਬੱਸ ਛੋਟੀ ਹੋਣ ਕਾਰਨ ਵਧੇਰੇ ਯਾਤਰੀ ਸਵਾਰ ਸਨ।
Previous Postਪੰਜਾਬ : ਇਹਨਾਂ ਵਿਦਿਆਰਥੀਆਂ ਦੀਆਂ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ – ਮਿਲੀ ਇਹ ਵੱਡੀ ਰਾਹਤ
Next Postਬੱਚਿਆਂ ਵਾਲੇ ਹੋ ਜਾਵੋ ਸਾਵਧਾਨ : ਪਟਾਕੇ ਚਲਾਉਣ ਲਗਿਆਂ ਇਥੇ ਬੱਚਿਆਂ ਨਾਲ ਵਾਪਰ ਗਿਆ ਇਸ ਤਰਾਂ ਭਿਆਨਕ ਹਾਦਸਾ