ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਲਗਾਤਾਰ ਚੱਲ ਰਹੀ ਹੈ ਜਿਸ ਕਾਰਨ ਪੂਰੇ ਵਿਸ਼ਵ ਭਰ ਵਿਚ ਲੱਖਾਂ ਦੀ ਤਦਾਦ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਘੱਟ ਕਰਨ ਵਾਸਤੇ ਹੀ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਕਈ ਤਰ੍ਹਾਂ ਦੇ ਅਹਿਮ ਪ੍ਰਬੰਧ ਕਰ ਰਹੀਆਂ ਹਨ। ਹੁਣ ਤੱਕ ਵਿਸ਼ਵ ਦੇ ਵਿੱਚ ਇਸ ਵਾਇਰਸ ਤੋਂ ਬਚਾਅ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਵੀ ਕੀਤੀ ਜਾ ਚੁੱਕੀ ਹੈ ਅਤੇ ਭਾਰਤ ਦੇ ਵਿਚ ਅੱਜ ਤੋਂ ਇਸ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਸ ਮੁਹਿੰਮ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 16 ਜਨਵਰੀ ਯਾਨੀ ਕਿ ਅੱਜ ਦੇ ਦਿਨ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ਼ੁਰੂ ਕੀਤਾ ਜਾਵੇਗਾ।
ਜਿਸ ਅਧੀਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿਚ ਵੱਖ ਵੱਖ ਜ਼ਿਲ੍ਹਿਆਂ ਦੇ ਅੰਦਰ ਬਣਾਏ ਗਏ ਕੋਰੋਨਾ ਵੈਕਸੀਨ ਦੇ ਸੈਂਟਰਾਂ ਵਿੱਚ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਹੀ ਅੱਜ ਦੇਸ਼ ਦੇ ਗੁਜਰਾਤ ਸੂਬੇ ਦੇ ਕੁਝ ਪ੍ਰਮੁੱਖ ਮਹਾਂਨਗਰਾਂ ਵਿਚ ਰਾਤ ਦੇ ਕਰਫਿਊ ਦੀ ਮਿਆਦ ਖ਼ਤਮ ਹੋਣੀ ਸੀ ਜਿਸ ਨੂੰ ਹੁਣ ਅੱਗੇ ਵਧਾ ਦਿੱਤਾ ਗਿਆ ਹੈ। ਗੁਜਰਾਤ ਸਰਕਾਰ ਵੱਲੋਂ ਆਪਣੇ ਸੂਬੇ ਦੇ ਵੱਡੇ ਸ਼ਹਿਰ ਰਾਜਕੋਟ, ਵਡੋਦਰਾ, ਸੂਰਤ ਅਤੇ ਅਹਿਮਦਾਬਾਦ ਦੇ ਵਿਚ ਰਾਤ ਦੇ ਕਰਫਿਊ ਦੀ ਮਿਆਦ ਨੂੰ ਵਧਾ ਦਿੱਤਾ ਹੈ।
15 ਜਨਵਰੀ ਨੂੰ ਖਤਮ ਹੋਣ ਵਾਲੇ ਇਸ ਰਾਤ ਦੇ ਕਰਫਿਊ ਦੀ ਮਿਆਦ ਹੁਣ 31 ਜਨਵਰੀ ਕਰ ਦਿੱਤੀ ਗਈ ਹੈ। ਇਸ ਗੱਲ ਦਾ ਐਲਾਨ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਜਾਮਨਗਰ ਵਿੱਚ ਕੀਤਾ ਜਿਥੇ ਉਨ੍ਹਾਂ ਨੇ ਸੂਬੇ ਦੇ ਚਾਰ ਪ੍ਰਮੁੱਖ ਸ਼ਹਿਰਾਂ ਦੇ ਵਿਚ ਨਾਈਟ ਕਰਫਿਊ ਨੂੰ ਵਧਾਉਣ ਦੀ ਗੱਲ ਆਖੀ। ਹੁਣ ਇਨ੍ਹਾਂ ਸ਼ਹਿਰਾਂ ਦੇ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਦਾ ਕਰਫਿਊ 31 ਜਨਵਰੀ ਤੱਕ ਕਰ ਦਿੱਤਾ ਗਿਆ ਹੈ।
ਹਾਲਾਂਕਿ ਸੂਬਾ ਵਾਸੀਆਂ ਨੂੰ ਉਮੀਦ ਸੀ ਕਿ ਇਸ ਵਾਰ ਰਾਤ ਦੇ ਕਰਫਿਊ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਘੱਟਦੀ ਹੋਈ ਗਿਣਤੀ ਨੂੰ ਦੇਖਦੇ ਹੋਏ ਖਤਮ ਕਰ ਦਿੱਤਾ ਜਾਵੇਗਾ। ਰੈਸਟੋਰੈਂਟ ਅਤੇ ਹੋਟਲ ਮਾਲਕਾਂ ਵੱਲੋਂ ਵੀ ਸਰਕਾਰ ਨੂੰ ਇਸ ਪ੍ਰਤੀ ਬੇਨਤੀ ਕੀਤੀ ਗਈ ਸੀ ਜਿਸ ਉਪਰ ਸਰਕਾਰ ਨੇ ਰਾਤ ਦੇ 9 ਵਜੇ ਤੋਂ ਸ਼ੁਰੂ ਹੋਣ ਵਾਲੇ ਕਰਫਿਊ ਵਿਚ 1 ਘੰਟੇ ਦੀ ਢਿੱਲ ਦੇ ਕੇ ਇਸ ਨੂੰ ਰਾਤ 10 ਵਜੇ ਤੋਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
Previous Postਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਕਾਰਨ ਹੋ ਗਏ ਭਾਵੁਕ ਆਈ ਇਹ ਤਾਜਾ ਵੱਡੀ ਖਬਰ
Next Postਕਿਸਾਨਾਂ ਦੇ ਹੱਕ ਚ ਖੜੇ ਹੋਣ ਵਾਲੇ ਮਸ਼ਹੂਰ ਪੰਜਾਬੀ ਕਲਾਕਾਰ ਦੀਪ ਸਿੱਧੂ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ