ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਇੱਕ ਤੋਂ ਬਾਅਦ ਇੱਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ ਜਿਸ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇੱਕ ਤੋਂ ਬਾਅਦ ਇੱਕ ਕੁਦਰਤੀ ਆਫਤਾਂ ਨੇ ਲਗਾਤਾਰ ਲੋਕਾਂ ਨੂੰ ਘੇਰ ਕੇ ਰੱਖਿਆ ਹੋਇਆ ਹੈ। ਆਉਣ ਵਾਲੀਆਂ ਇਨ੍ਹਾਂ ਕੁਦਰਤੀ ਆਫ਼ਤਾਂ ਵਿੱਚ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਅੱਜ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਵਾਰ-ਵਾਰ ਕੁਦਰਤ ਵੱਲੋਂ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਕੁਦਰਤੀ ਆਫਤਾਂ ਕਾਰਨ ਕਈ ਹਾਦਸੇ ਸਾਹਮਣੇ ਆ ਚੁੱਕੇ ਹਨ। ਹੁਣ ਇਥੇ ਆਇਆ ਭੂਚਾਲ, ਜਿਸ ਨਾਲ ਕੰਬੀ ਧਰਤੀ ,ਮਚੀ ਹਾਹਾਕਾਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੇਹਰਾਦੂਨ ਵਿੱਚ ਭੂਚਾਲ ਆਉਣ ਦੀ ਖਬਰ ਪ੍ਰਾਪਤ ਹੋਈ ਹੈ। ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.8 ਮਾਪੀ ਗਈ ਹੈ। ਅਜਿਹੇ ਇਸ ਭੂਚਾਲ ਨੂੰ ਲੈ ਕੇ ਕੋਈ ਵੀ ਜਾਨੀ ਅਤੇ ਮਾਲੀ ਨੁਕਸਾਨ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ।
ਇਸ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਹੁੰਦਿਆਂ ਹੀ ਲੋਕ ਆਪਣੇ ਘਰਾਂ ਤੋਂ ਡਰਦੇ ਮਾਰੇ ਬਾਹਰ ਆ ਗਏ ਸਨ। ਇਸ ਭੂਚਾਲ ਦਾ ਕੇਂਦਰ ਬਿੰਦੂ ਵੀ ਦੇਹਰਾਦੂਨ ਹੀ ਦੱਸਿਆ ਜਾ ਰਿਹਾ ਹੈ। ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ’ਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਇਸ ਤੋਂ ਪਹਿਲਾਂ ਵੀ 24 ਜੁਲਾਈ ਨੂੰ ਦੇਰ ਰਾਤ ਉੱਤਰਕਾਸ਼ੀ ਜ਼ਿਲ੍ਹੇ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਭੂਚਾਲ ਦੇ ਲਿਹਾਜ ਨਾਲ ਉੱਤਰਾਖੰਡ ਬੇਹੱਦ ਸੰਵੇਦਨਸ਼ੀਲ ਸੂਬਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਅੰਦਰ ਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਜਿੱਥੇ ਕੁਝ ਜਗਹਾ ਤੇ ਨੁਕਸਾਨ ਹੋਣ ਦੀਆਂ ਖ਼ਬਰਾਂ ਆਈਆਂ ਹਨ ਉਥੇ ਹੀ ਵਧੇਰੇ ਥਾਵਾਂ ਉਪਰ ਆਉਣ ਵਾਲੇ ਭੂਚਾਲ ਤੋਂ ਬਚਾਅ ਹੋ ਗਿਆ ਹੈ।
Previous Postਵਿਆਹ ਕਰਵਾਉਣ ਦੇ ਕੁੱਝ ਮਿੰਟਾਂ ਬਾਅਦ ਫੋਟੋ ਕਰਾਉਂਦੀਆਂ ਵਾਪਰਿਆ ਅਜਿਹਾ – ਵੀਡੀਓ ਹੋ ਗਈ ਵਾਇਰਲ
Next Postਪੰਜਾਬ ਚ ਇਥੇ 9 ਸਤੰਬਰ ਤੋਂ 17 ਸਤੰਬਰ ਤਕ ਲਈ ਹੋ ਗਿਆ ਐਲਾਨ – ਤਾਜਾ ਵੱਡੀ ਖਬਰ