ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਦੇਸ਼ ਵਿਚ ਜਿਥੇ ਫੈਲੀ ਹੋਈ ਕਰੋਨਾ ਦੀ ਚਪੇਟ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਉਥੇ ਹੀ ਬਹੁਤ ਸਾਰੇ ਲੋਕ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਦ-ਰ-ਦ-ਨਾ-ਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਇਥੇ ਇਸ ਕਾਰਨ ਕੱਲ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਦਿਹਾਂਤ ਹੋ ਗਿਆ ਸੀ। ਜਿਨ੍ਹਾਂ ਨੂੰ ਗੁਰਦਿਆਂ ਦੀ ਇਨਫੈਕਸ਼ਨ ਦੇ ਕਾਰਨ ਡਾਇਲਸਿਸ ਦੌਰਾਨ ਗੰਭੀਰ ਹਾਲਤ ਹੋਣ ਤੇ ਲਖਨਊ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਥੇ ਹੀ ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਉੱਥੇ ਹੀ ਕੱਲ ਸ਼ਾਮੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।
ਮੌਜੂਦਾ ਮੁੱਖ ਮੰਤਰੀ ਯੋਗੀ ਵੀ ਉਹਨਾਂ ਨੂੰ 24 ਘੰਟਿਆਂ ਦੇ ਦੌਰਾਨ ਦੋ ਵਾਰ ਮਿਲਣ ਲਈ ਗਏ ਸਨ। ਉਹਨਾਂ ਦੇ ਹੋਏ ਦਿਹਾਂਤ ਤੋਂ ਬਾਅਦ ਜਿਥੇ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਤੇ ਯੂਪੀ ਸਰਕਾਰ ਵੱਲੋਂ ਕੈਬਨਿਟ ਬੈਠਕ ਕੀਤੀ ਗਈ ਹੈ ਅਤੇ ਇਸ ਬੈਠਕ ਵਿੱਚ ਸੋਗ ਦਾ ਪ੍ਰਸਤਾਵ ਪਾਸ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਉੱਪਰ ਉਨ੍ਹਾਂ ਦੇ ਸਨਮਾਨ ਵਿੱਚ ਤਿੰਨ ਦਿਨ ਦਾ ਰਾਜ ਸੋਗ ਐਲਾਨ ਦਿੱਤਾ ਗਿਆ ਹੈ।
ਉਥੇ ਹੀ ਉੱਤਰ ਪ੍ਰਦੇਸ਼ ਵਿੱਚ ਸਰਕਾਰ ਵੱਲੋਂ ਸੋਮਵਾਰ ਨੂੰ ਜਨਤਕ ਛੁੱਟੀ ਵੀ ਕੀਤੀ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੋਕਾਂ ਦੇ ਅੰਤਿਮ ਦਰਸ਼ਣ ਵਾਸਤੇ ਵੀ ਰੱਖਿਆ ਜਾਵੇਗਾ। ਪਾਰਟੀ ਦਫਤਰ ਵਿਚ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਯੋਗੀ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅਲੀਗੜ੍ਹ ਵਿਖੇ 23 ਅਗਸਤ ਨੂੰ ਕੀਤਾ ਜਾਵੇਗਾ। ਕੱਲ ਉਨ੍ਹਾਂ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ।
Previous Postਪੰਜਾਬ ਚ ਇਥੇ ਮੀਂਹ ਨੇ ਕਰਤੀ ਜਲ੍ਹ ਥਲ – ਇਸ ਤਰਾਂ ਦਾ ਰਹੇਗਾ ਆਉਣ ਵਾਲੇ ਮੌਸਮ ਦਾ ਹਾਲ
Next Postਮਸ਼ਹੂਰ ਪੰਜਾਬੀ ਗਾਇਕ ਅਤੇ ਸਾਂਸਦ ਮੁਹੰਮਦ ਸਦੀਕ ਬਾਰੇ ਆਈ ਇਹ ਵੱਡੀ ਤਾਜਾ ਖਬਰ