ਹੁਣੇ ਹੁਣੇ ਇਥੇ ਮਚੀ ਤਬਾਹੀ 12 ਲੋਕਾਂ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਕੁਦਰਤੀ ਮੁਸੀਬਤਾਂ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਬਹੁਤ ਸਾਰੇ ਦੇਸ਼ਾ ਵਿੱਚ ਕਰੋਨਾ ਦੀ ਅਗਲੀ ਲਹਿਰ ਦੀ ਚਪੇਟ ਵਿੱਚ ਆਏ ਹੋਏ ਹਨ ਉਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਦੋਂ-ਜਦੋਂ ਲੋਕਾਂ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ ਉਦੋਂ ਹੀ ਕੁਦਰਤ ਵੱਲੋਂ ਵੀ ਅਪਣੇ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਕੁਦਰਤ ਵੱਲੋਂ ਵਰਸਾਈ ਗਈ ਤਬਾਹੀ ਦਾ ਭੁਗਤਾਨ ਸਾਰੇ ਲੋਕਾਂ ਨੂੰ ਕਰਨਾ ਪੈਂਦਾ ਹੈ।

ਹੁਣ ਇੱਥੇ ਮਚੀ ਤਬਾਹੀ ਕਾਰਨ 12 ਲੋਕਾਂ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਦੇ ਅਲਬਾਮਾ ਸੂਬੇ ਵਿੱਚ ਆਏ ਚੱਕਰਵਰਤੀ ਤੂਫਾਨ ਕਾਰਨ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਕੁਦਰਤੀ ਮਾਰ ਦਾ ਸਾਹਮਣਾ ਸੂਬੇ ਦੇ ਸਾਰੇ ਲੋਕਾਂ ਨੂੰ ਕਰਨਾ ਪਿਆ ਹੈ। ਜਿੱਥੇ ਤੂਫਾਨ ਕਾਰਨ ਆਏ ਹੜ੍ਹ ਵਿੱਚ ਸੂਬੇ ਦੇ ਦਰਜਨਾਂ ਘਰ ਰੁੜ ਗਏ ਹਨ। ਉੱਥੇ ਹੀ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਅਤੇ ਕਈਆਂ ਦੀ ਮੌਤ ਹੋ ਚੁੱਕੀ ਹੈ।

ਇੱਕ ਘਰ ਉਪਰ ਦਰਖ਼ਤ ਦੇ ਡਿੱਗਣ ਕਾਰਨ 24 ਸਾਲਾ ਇਕ ਵਿਅਕਤੀ ਅਤੇ ਤਿੰਨ ਸਾਲਾ ਬੱਚੇ ਦੀ ਮੌਤ ਵੀ ਹੋ ਗਈ ਹੈ। ਉੱਥੇ ਹੀ ਸੜਕਾਂ ਤੇ ਵਧੇਰੇ ਤਿਲਕਣ ਕਾਰਨ ਵਾਪਰੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਜਿਥੇ ਇਕ ਵੈਨ ਵਿੱਚ ਅੱਠ ਬੱਚਿਆਂ ਦੀ ਮੌਤ ਹੋ ਗਈ ਹੈ। ਤੂਫਾਨ ਕਾਰਨ 30 ਸੈਂਟੀਮੀਟਰ ਤੱਕ ਮੀਂਹ ਪੈਣ ਦੀ ਖ਼ਬਰ ਵੀ ਸਾਹਮਣੇ ਆਈ ਹੈ ਜਿੱਥੇ ਐਤਵਾਰ ਨੂੰ ਆਏ ਹੜ੍ਹ ਕਾਰਨ ਬਹੁਤ ਸਾਰੇ ਹਿੱਸਿਆਂ ਵਿੱਚ ਭਾਰੀ ਤਬਾਹੀ ਹੋਈ ਹੈ। ਵੈਨ ਵਿਚ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਲਈ ਅਲਬਾਮਾ ਸ਼ੈਰਿਫ ਐਸੋਸੀਏਸ਼ਨ ਵੱਲੋਂ ਸੰਚਾਲਿਤ ਇਕ ਯੁਵਾ ਸੰਗਠਨ ਨਾਲ ਸਬੰਧਤ ਸੀ।

ਇਸ ਤਰ੍ਹਾਂ ਹੀ ਇਕ ਹੋਰ ਵਾਹਨ ਦੇ ਨੁਕਸਾਨੇ ਜਾਣ ਨਾਲ ਇਕ ਵਿਅਕਤੀ ਤੇ ਇਕ 9 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਹੈ। ਅਲਬਾਮਾ ਸੂਬੇ ਤੋਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਭਰਾਵਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ 10 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਥੇ ਹੀ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਨਾਵਾਂ ਦੀ ਪੁਸ਼ਟੀ ਨਹੀਂ ਕੀਤੀ ਗਈ।