ਹੁਣੇ ਹੁਣੇ ਇਥੇ ਵਾਪਰਿਆ ਕਹਿਰ – ਸੁਣ ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਵਿੱਚ ਚਿੰਤਾ ਵੱਧ ਰਹੀ ਹੈ। ਜਿੱਥੇ ਬਹੁਤ ਸਾਰੇ ਮਰੀਜ਼ਾਂ ਦੇ ਕਰੋਨਾ ਦੀ ਚਪੇਟ ਵਿਚ ਆਉਣ ਦੀਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਵਾਪਰਨ ਵਾਲੇ ਹੋਰ ਹਾਦਸੇ ਵੀ ਮਾਹੌਲ ਨੂੰ ਸੋਗਮਈ ਬਣਾ ਦਿੰਦੇ ਹਨ। ਦੇਸ਼ ਵਿਚ ਅਜੇ ਤੱਕ ਕਰੋਨਾ ਦੀ ਅਗਲੀ ਲਹਿਰ ਦੀ ਮਚਾਈ ਹੋਈ ਹਾਹਾਕਾਰ ਘਟ ਨਹੀ ਹੋਈ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਦੇਸ਼ ਅੰਦਰ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਹੁੰਦੇ ਹਨ ਜੋ ਲੋਕਾਂ ਦੇ ਮਨਾਂ ਉਪਰ ਅਸਰ ਪਾਉਂਦੇ ਹਨ।

ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਹੁੰਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਦੋਂ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਧਾਰਮਿਕ ਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ, ਤਾਂ ਉਹ ਸਭ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀਆਂ ਹੁੰਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਅਜਿਹੀਆਂ ਬਹੁਤ ਸਾਰੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਹੁਣ ਇਥੇ ਵਾਪਰਿਆ ਕਹਿਰ, ਜਿਸਨੂੰ ਸੁਣ ਕੇ ਸਾਰੇ ਪੰਜਾਬ ਵਿੱਚ ਸੋਗ ਦੀ ਲਹਿਰ ਛਾ ਗਈ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਬਿਜਲੀ ਦੇ ਸ਼ਾਰਟ ਸਰਕਟ ਨਾਲ ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਵਾਪਰੀ ਘਟਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਪਾਰਟੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਇਸ ਜਗ੍ਹਾ ਤੇ ਪਹੁੰਚੇ ਹਨ।

ਜਿਨ੍ਹਾਂ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਪਿੱਛੇ ਲਗਾਏ ਪੱਖੇ ਤੋਂ ਸ਼ਾਰਟ ਸਰਕਟ ਹੋਣ ਦੀ ਵਜ੍ਹਾ ਨਾਲ ਲੱਗੀ ਹੈ। ਗੁਰਦੁਆਰਾ ਸਾਹਿਬ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਜਥੇਦਾਰ ਸੁਖਦੀਪ ਸਿੰਘ ਪ੍ਰਧਾਨ ਦੋਆਬਾ ਜ਼ੋਨ, ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਮੌਕੇ ’ਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਵਾਪਰੀ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ।