ਆਈ ਤਾਜਾ ਵੱਡੀ ਖਬਰ
ਅੱਜ ਦੇ ਦੌਰ ਵਿਚ ਇਨਸਾਨ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਦੇ ਲਈ ਆਵਾਜਾਈ ਦੇ ਕਈ ਮਾਰਗਾਂ ਦਾ ਇਸਤੇਮਾਲ ਕਰਦਾ ਹੈ। ਇਨ੍ਹਾਂ ਵਿੱਚ ਸੜਕੀ ਮਾਰਗ, ਰੇਲਵੇ ਮਾਰਗ, ਸਮੁੰਦਰੀ ਮਾਰਗ ਤੇ ਹਵਾਈ ਮਾਰਗ ਮੁੱਖ ਹੁੰਦੇ ਹਨ। ਜੇਕਰ ਸਫ਼ਰ ਲੰਬਾ ਹੋਵੇ ਅਤੇ ਤੁਸੀਂ ਜਲਦੀ ਪਹੁੰਚਣਾ ਹੋਵੇ ਤਾਂ ਹਵਾਈ ਸਫ਼ਰ ਤੋਂ ਵਧੀਆ ਹੋਰ ਕੋਈ ਮਾਧਿਅਮ ਨਹੀ। ਸੰਸਾਰ ਇਸ ਸਮੇਂ ਵੱਖ ਵੱਖ ਸਥਾਨਾਂ ਨੂੰ ਇਕ ਦੂਜੇ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਰਸਤਿਆਂ ਉਪਰ ਰੋਜ਼ਾਨਾ ਹੀ ਵੱਡੀ ਤਾਦਾਦ ਦੇ ਵਿੱਚ ਲੋਕ ਇਕ ਥਾਂ ਤੋਂ ਦੂਜੀ ਥਾਂ ਸਫਰ ਕਰਦੇ ਹਨ।
ਪਰ ਇਨ੍ਹਾਂ ਸਫ਼ਰਾਂ ਦੌਰਾਨ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਹਰ ਰੋਜ਼ ਹੀ ਆ ਰਹੀਆਂ ਖਬਰਾਂ ਨੇ ਮਾਹੌਲ ਨੂੰ ਦੁਖਦਾਈ ਬਣਾ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਸਭ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਹੁਣ ਇੱਥੇ ਭਿਆਨਕ ਹਵਾਈ ਹਾਦਸਾ ਵਾਪਰਿਆ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਜ ਅਲਾਸਕਾ ਵਿਚ ਇਕ ਹੈਲੀਕਾਪਟਰ ਹਾਦਸਾ ਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹੈਲੀਕਾਪਟਰ ਉਸ ਸਮੇਂ ਘਟਨਾ ਦਾ ਸ਼ਿਕਾਰ ਹੋਇਆ ਜਦੋਂ ਇਕ ਨਿਕ ਗਲੇਸ਼ੀਅਰ ਨਾਲ ਟਕਰਾ ਗਿਆ। ਇਸ ਹੈਲੀਕਾਪਟਰ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜੋ ਉਸ ਸਮੇਂ ਹੈਲੀਕਾਪਟਰ ਵਿੱਚ ਮੌਜੂਦ ਸਨ। ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ। ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਤੇ ਇਸ ਸਮੇਂ ਜੇਰੇ ਇਲਾਜ ਹੈ।
ਜਿਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦਾ ਪਤਾ ਅਲਾਸਕਾ ਦੇ ਅਧਿਕਾਰੀਆਂ ਨੂੰ ਰਾਤ 10 ਵਜੇ ਚੱਲਿਆ ਕੇ ਇੱਕ ਹੈਲੀਕਾਪਟਰ ਨਿਕ ਗਲੇਸ਼ੀਅਰ ਨਾਲ ਟਕਰਾ ਗਿਆ ਹੈ। ਉਸ ਤੋਂ ਬਾਅਦ ਹਾਦਸੇ ਵਾਲੀ ਜਗ੍ਹਾ ਉਪਰ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਗਏ। ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਅਲਾਸਕਾ ਦੇ ਪਬਲਿਕ ਸੇਫ਼ਟੀ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਹੈ।
Previous PostWHO ਦੇ ਬਾਰੇ ਵਿਚ ਆਈ ਵੱਡੀ ਖਬਰ – ਹੋਈ ਇਹ ਖਾਸ ਰਿਪੋਰਟ ਲੀਕ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ