ਹੁਣੇ ਹੁਣੇ ਇਥੇ ਸ਼ਾਮ 4 ਵਜੇ ਤੋਂ ਹੋ ਗਿਆ ਕਰਫਿਊ ਦਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿਥੇ ਬਹੁਤ ਸਾਰੇ ਦੇਸ਼ ਕਰੋਨਾ ਦੀ ਚਪੇਟ ਵਿੱਚ ਇਸ ਸਮੇਂ ਬਹੁਤ ਜ਼ਿਆਦਾ ਆਏ ਹੋਏ ਹਨ। ਉਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ ਜਿਸ ਵੱਲੋਂ ਸੂਬਾ ਸਰਕਾਰ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਹੱਕ ਦਿੱਤੇ ਗਏ ਹਨ। ਸੂਬਾ ਸਰਕਾਰਾਂ ਹੁਣ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਸਕਦੀਆਂ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲ੍ਹਿਆਂ ਵਿੱਚ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਹੁਣ ਇੱਥੇ ਸ਼ਾਮ 4 ਵਜੇ ਤੋਂ ਹੋ ਗਿਆ ਕਰਫਿਉ ਬਾਰੇ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੀਆਂ ਸਰਕਾਰਾਂ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿੱਥੇ ਮਹਾਰਾਸ਼ਟਰ ਦੇ ਵਿੱਚ ਸਭ ਤੋਂ ਵਧੇਰੇ ਕੇਸ ਪਾਏ ਗਏ ਹਨ। ਉਥੇ ਹੀ ਹੁਣ ਬਿਹਾਰ ਸਰਕਾਰ ਵੱਲੋਂ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖਤ ਫੈਸਲੇ ਲਏ ਜਾ ਰਹੇ ਹਨ। ਜਿੱਥੇ ਅੱਜ ਪਟਨਾ ਵਿੱਚ ਕੋਰੋਨਾ ਕਰਾਈਸਿਸ ਮੈਨੇਜਮੈਂਟ ਗਰੁੱਪ ਦੀ ਹੋਈ ਬੈਠਕ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ।

ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੂਬੇ ਵਿਚ ਕਰਫ਼ਿਊ ਨੂੰ ਸ਼ਾਮ 4 ਵਜੇ ਤੋਂ ਹੀ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਣ ਵਾਲੇ ਸਮਾਜਿਕ ,ਧਾਰਮਿਕ ਇਕੱਠ ਵਿੱਚ ਵੀ ਵਿਅਕਤੀਆਂ ਦੀ ਗਿਣਤੀ ਸੀਮਤ ਕਰ ਦਿੱਤੀ ਗਈ ਹੈ। ਜਿੱਥੇ ਵਿਆਹ ਦੇ ਪ੍ਰੋਗਰਾਮਾਂ ਵਿੱਚ 50 ਲੋਕ ਅਤੇ ਅੰਤਿਮ ਸੰਸਕਾਰ ਦੇ ਵਿਚ 25 ਲੋਕ ਸ਼ਾਮਲ ਹੋ ਸਕਦੇ ਹਨ।

ਲੋਕਾਂ ਦੇ ਆਰਥਿਕ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਬਾਰੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।