ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਆਏ ਦਿਨ ਹੀ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰ ਇਨਸਾਨ ਨੂੰ ਆਵਾਜਾਈ ਲਈ ਜਿੱਥੇ ਬਹੁਤ ਸਾਰੇ ਵਾਹਨਾਂ ਦਾ ਇਸਤੇਮਾਲ ਕਰਨਾ ਪੈਂਦਾ ਹੈ ਉੱਥੇ ਹੀ ਕਈ ਰਸਤੇ ਵੀ ਅਪਣਾਏ ਜਾਂਦੇ ਹਨ। ਜਿਨ੍ਹਾਂ ਵਿੱਚ ਸੜਕੀ, ਰੇਲਵੇ ,ਸਮੁੰਦਰੀ, ਅਤੇ ਹਵਾਈ ਰਸਤੇ ਸ਼ਾਮਲ ਹੁੰਦੇ ਹਨ।
ਜਿਨ੍ਹਾਂ ਰਾਹੀਂ ਇਨਸਾਨ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਆਪਣਾ ਸਫ਼ਰ ਤੈਅ ਕਰਦਾ ਹੈ। ਉੱਥੇ ਹੀ ਇਸ ਸਫਰ ਦੌਰਾਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਹੁਣ ਇੱਥੇ ਜਹਾਜ਼ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਲਾਸ਼ਾਂ ਦੇ ਢੇਰ ਲੱਗੇ ਹਨ ਅਤੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਤੇ ਜਾਰੀ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪੇਰੂ ਦੇ ਲੋਰੇਟੋ ਦੇ ਅਮੇਜੋਨੀਅਮ ਤੋਂ ਸਾਹਮਣੇ ਆਇਆ ਹੈ। ਜਿੱਥੇ ਹੁਆਲਾਗਾ ਨਦੀ ਵਿਚ ਇਕ ਸਮੁੰਦਰੀ ਜਹਾਜ਼ ਅਤੇ ਇਕ ਮੋਟਰਬੋਟ ਦੀ ਆਪਸੀ ਟੱਕਰ ਕਾਰਨ ਵੱਡਾ ਭਿਆਨਕ ਹਾਦਸਾ ਵਾਪਰ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਪੱਤਰਕਾਰ ਨੇ ਦੱਸਿਆ ਹੈ ਕਿ ਇਹ ਟੱਕਰ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਸਮੁੰਦਰੀ ਜਹਾਜ਼ ਵੱਲ ਇੱਕ ਕਿਸ਼ਤੀ ਨੂੰ ਆਉਂਦੇ ਹੋਏ ਦੇਖਿਆ ਸੀ। ਜੋ ਸਮੁੰਦਰੀ ਜਹਾਜ਼ ਨਾਲ ਟਕਰਾ ਗਈ ਸੀ। ਇਹ ਪੱਤਰਕਾਰ ਵੀ ਉਸ ਜਹਾਜ਼ ਵਿਚ ਸਵਾਰ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਸਾਰੇ ਯਾਤਰੀ ਸੌਂ ਰਹੇ ਸਨ। ਹਾਦਸੇ ਵਿੱਚ ਬਚਾਅ ਕਾਰਜ ਜਾਰੀ ਕਰ ਦਿੱਤੇ ਗਏ ਹਨ ਅਤੇ ਜਲ ਸੈਨਾ ਦੀ ਇੱਕ ਟੀਮ ਵੱਲੋਂ ਲੋਕਾਂ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਪੱਤਰਕਾਰ ਨੂੰ ਵੀ ਇਸ ਟੀਮ ਵੱਲੋਂ ਹੀ ਬਚਾਇਆ ਗਿਆ ਸੀ ਜਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਦੇ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿਚ 20 ਤੋਂ ਵਧੇਰੇ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ। ਉੱਥੇ ਹੀ ਜਹਾਜ ਵਿਚ 80 ਯਾਤਰੀ ਸਵਾਰ ਸਨ। 50 ਯਾਤਰੀ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਇਸ ਸਾਰੀ ਘਟਨਾ ਦੀ ਜਾਣਕਾਰੀ ਆਰ ਪੀ ਪੀ ਰੇਡੀਓ ਸਟੇਸ਼ਨ ਤੇ ਦਿੱਤੀ ਗਈ ਹੈ।
Previous Postਹੁਣੇ ਹੁਣੇ ਅਮਰੀਕਾ ਚ ਖਬਰ ਵਜਿਆ ਖਤਰੇ ਦਾ ਘੁਗੂ – ਆਈ ਇਹ ਤਾਜਾ ਵੱਡੀ ਖਬਰ
Next Postਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਕੀਤੀ ਅਪੀਲ – ਕੀਤਾ ਜਾਵੇ ਇਹਨਾਂ ਲੋਕਾਂ ਦਾ ਹੁਣੇ ਬਾਈਕਾਟ