ਹੁਣੇ ਹੁਣੇ ਇਥੇ ਹੋਇਆ ਭਿਆਨਕ ਰੇਲ ਹਾਦਸਾ ਹੋਈਆਂ ਏਨੀਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਵਾਜਾਈ ਹਾਦਸੇ ਦਿਨੋਂ-ਦਿਨ ਵਧ ਰਹੇ ਹਨ ਜਿਨ੍ਹਾਂ ਵਿੱਚ ਰੋਜ਼ਾਨਾ ਕਈ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਸਰਕਾਰ ਵੱਲੋਂ ਸੜਕ ਆਵਾਜਾਈ ਲਈ ਕਈ ਸਾਰੇ ਨਿਯਮਾਂ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਪਰ ਉੱਥੇ ਹੀ ਬਹੁਤ ਸਾਰੇ ਲੋਕ ਇਨ੍ਹਾਂ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਦਿਖਾਈ ਦਿੰਦੇ ਹਨ। ਲੋਕਾਂ ਦੀਆਂ ਇਹਨਾਂ ਸਭ ਅਣਗਹਿਲੀ ਦੇ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਅਤੇ ਮੌਤ ਦਰ ਦਿਨੋ-ਦਿਨ ਵਧ ਰਹੀ ਹੈ। ਆਵਾਜਾਈ ਮਹਿਕਮੇ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਕੁੱਝ ਲੋਕ ਕਾਹਲੀ ਦੇ ਚਲਦਿਆਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਦਾ ਹਰਜ਼ਾਨਾ ਉਨ੍ਹਾਂ ਨੂੰ ਆਪਣੀ ਜਾਨ ਦੇ ਕੇ ਭੁਗਤਣਾ ਪੈਂਦਾ ਹੈ।

ਰੇਲ ਹਾਦਸੇ ਵੀ ਆਏ ਦਿਨ ਖਬਰਾਂ ਵਿਚ ਛਪਦੇ ਰਹਿੰਦੇ ਹਨ ਜਿਸ ਵਿੱਚ ਲੋਕਾਂ ਦੇ ਬਚਣ ਦੀ ਗੁੰਜਾਇਸ਼ ਬਹੁਤ ਘੱਟ ਰਹਿੰਦੀ ਹੈ। ਅਮਰੀਕਾ ਦੇ ਸ਼ਿਕਾਗੋ ਤੋਂ ਇਕ ਅਜਿਹੇ ਹੀ ਰੇਲ ਹਾਦਸੇ ਦੀ ਖਬਰ ਆ ਰਹੀ ਹੈ ਜਿਸ ਵਿਚ ਤਿੰਨ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਗੋ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਸ਼ਿਕਾਗੋ ਸਨ ਟਾਈਮਜ਼ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਟਰੋ ਟ੍ਰੇਨ ਸ਼ਿਕਾਗੋ ਦੇ ਉੱਤਰ ਵੱਲ ਨੂੰ ਜਾ ਰਹੀ ਸੀ ਉਸ ਸਮੇਂ ਸਾਊਥ ਸਾਈਡ ਤੋਂ ਆ ਰਿਹਾ ਇਕ ਵਾਹਨ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਕਾਫੀ ਦੂਰ ਤੱਕ ਟ੍ਰੇਨ ਨਾਲ ਘਸੀਟਦਾ ਹੋਇਆ ਚਲਾ ਗਿਆ।

ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਇਕ ਬੱਚਾ ਵੀ ਸ਼ਾਮਲ ਹੈ, ਉੱਥੇ ਹੀ 43 ਸਾਲਾ ਇਕ ਵਿਅਕਤੀ ਜੋ ਉਸੇ ਵਾਹਨ ਵਿੱਚ ਸਵਾਰ ਸੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਇਲਾਜ ਲਈ ਭਰਤੀ ਕੀਤਾ ਗਿਆ ਹੈ। ਮੈਟਰੋ ਟ੍ਰੇਨ ਦੀ ਬੁਲਾਰਨ ਮੇਗ ਰਿਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੇਨ ਵਿਚ 41 ਯਾਤਰੀ ਸਵਾਰ ਸਨ ਅਤੇ ਉਨ੍ਹਾਂ ਨੂੰ ਆਪਣੀ ਮੰਜ਼ਿਲ ਤੇ ਪਹੁੰਚਾਉਣ ਲਈ ਦੂਸਰੇ ਰੇਲਵੇ ਸਟੇਸ਼ਨ ਤੇ ਪਹੁੰਚਾ ਦਿੱਤਾ ਗਿਆ ਹੈ।

ਮੇਘ ਨੇ ਦੱਸਿਆ ਕਿ ਇਸ ਟੱਕਰ ਵਿਚ ਟਰੇਨ ਦਾ ਇੰਜੀਨੀਅਰ ਅਤੇ ਚਾਲਕ ਵੀ ਮਾਮੂਲੀ ਜ਼ਖ਼ਮੀ ਹੋ ਗਏ। ਸ਼ਿਕਾਗੋ ਵਿਚ ਟ੍ਰੇਨ ਦੀ ਰਫਤਾਰ 79 ਕਿਲੋਮੀਟਰ ਪ੍ਰਤੀ ਘੰਟਾ ਹੁੰਦੀ ਹੈ ਇਸ ਟਰੇਨ ਦੀ ਰਫਤਾਰ ਬਾਰੇ ਅਤੇ ਇਸ ਘਟਨਾ ਬਾਰੇ ਕੋਈ ਜਾਣਕਾਰੀ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੀ ਹੈ। ਮੈਟਰੋ ਟਰੇਨ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਏ ਹਨ।