ਹੁਣੇ ਹੁਣੇ ਇਥੇ ਹੋਇਆ ਹਵਾਈ ਕਰੈਸ਼ ਹੋਈਆਂ ਮੌਤਾਂ ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲ ਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਇਸ ਸਾਲ ਵਿੱਚ ਜਿੱਥੇ ਕਰੋਨਾ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ।

ਹੁਣ ਹਵਾਈ ਜਹਾਜ਼ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਕੈਕੌਰਾ ਵਿੱਚ ਹੈਲੀਕਪਟਰ ਦੇ ਕਰੈਸ਼ ਹੋਣ ਹੋਣ ਦੀ ਵਾਪਰੀ ਘਟਨਾ ਵਿੱਚ ਮੌਤ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ। ਨਿਊਜ਼ੀਲੈਂਡ ਦੇ ਦੱਖਣੀ ਆਈਲੈਂਡ ਦੇ ਕੈਕੌਰਾ ਤੋਂ 60 ਕਿਲੋਮੀਟਰ ਉੱਤਰ ਵਿੱਚ ਕੇਕੇਰੰਗੁ ਦੀ ਰਿਵਰਮਾਊਥ ਦੇ ਨੇੜੇ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ।

ਇਸ ਹੈਲੀ ਕਾਪਟਰ ਵਿੱਚ ਪੰਜ ਲੋਕ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਪੁਲਿਸ ਵੱਲੋਂ ਹਾਦਸੇ ਵਾਲੀ ਜਗ੍ਹਾ ਤੇ ਪਹੁੰਚ ਕੇ ਹਾਦਸਾਗ੍ਰਸਤ ਹੋਏ ਹੈਲੀ ਕਾਪਟਰ ਵਿੱਚ ਜਖ਼ਮੀ ਹੋਏ ਲੋਕਾਂ ਨੂੰ ਪੁਲੀਸ ਵੱਲੋਂ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੇ ਹੋਰ ਐਮਰਜੈਂਸੀ ਸੇਵਾਵਾਂ ਨਾਲ ਕੰਮ ਜਾਰੀ ਹੈ। ਜਿੰਨਾ ਜਲਦੀ ਹੋ ਸਕੇਗਾ ਹੋਰ ਜਾਣਕਾਰੀ ਮੁੱਹਈਆ ਕਰਵਾਈ ਜਾਵੇਗੀ। ਹਾਦਸੇ ਦਾ ਸ਼ਿਕਾਰ ਹੋਏ ਹੈਲੀ ਕਾਪਟਰ ਵਿੱਚ ਸਵਾਰ ਪੰਜ ਲੋਕਾਂ ਵਿੱਚੋਂ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਤੇ ਤਿੰਨ ਲੋਕ ਗੰ-ਭੀ-ਰ ਜ਼ਖਮੀ ਹਾਲਤ ਵਿਚ ਹਸਪਤਾਲ ਜ਼ੇਰੇ ਇਲਾਜ ਹਨ। ਇਸ ਹਾਦਸੇ ਬਾਰੇ ਮੰਗਲਵਾਰ ਨੂੰ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ।