ਹੁਣੇ ਹੁਣੇ ਇਸ ਕਾਰਨ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਵਧੇਰੇ ਖ਼ਤਰਨਾਕ ਹੁੰਦੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਕਰੋਨਾ ਕੇਸਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਕਈ ਅਹਿਮ ਫੈਸਲੇ ਵੀ ਲਏ ਗਏ। ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਨਾ ਕੀਤੇ ਜਾਣ ਦਾ ਐਲਾਨ ਕੀਤਾ।

ਉਥੇ ਹੀ ਮੀਟਿੰਗ ਖਤਮ ਹੋਣ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਲਾਗੂ ਕੀਤੇ ਗਏ ਕਰਫਿਊ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ ਦਾ ਕਰਫ਼ਿਊ ਹੁਣ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਉਥੇ ਹੀ ਸ਼ਾਮ ਨੂੰ 5 ਵਜੇ ਸਾਰੇ ਬਜ਼ਾਰ ਬੰਦ ਕਰ ਦਿੱਤੇ ਜਾਣਗੇ। ਹੁਣ ਇਸ ਕਾਰਨ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫਾ।

ਜਿੱਥੇ ਅੱਜ ਕਰੋਨਾ ਦੀ ਸਥਿਤੀ ਉਪਰ ਵੀਚਾਰ ਚਰਚਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਜਿੱਥੇ ਸਾਰੇ ਮੰਤਰੀਆਂ ਵੱਲੋਂ ਕਰੋਨਾ ਦੀ ਸਥਿਤੀ ਉੱਪਰ ਆਪਣੀ ਆਪਣੀ ਰਾਏ ਦਿੱਤੀ ਗਈ ਤਾਂ ਜੋ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ ਉਥੇ ਹੀ ਬੇਅਦਬੀ ਗੋਲੀ ਕਾਂਡ ਮਾਮਲੇ ਦੀ ਹੋਈ ਮੀਟਿੰਗ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਿਚਕਾਰ ਆਪਸੀ ਤਲਖੀ ਵਧੀ।

ਇਸ ਮੀਟਿੰਗ ਦੇ ਵਿਚਕਾਰ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਆਪਸੀ ਤਲਖੀ ਅਜਿਹਾ ਰੂਪ ਧਾਰਨ ਕਰ ਗਈ ਹੈ , ਕਿ ਉਨ੍ਹਾਂ ਦੋਹਾਂ ਮੰਤਰੀਆਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉੱਥੇ ਹੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਦੋਹਾਂ ਵੱਲੋਂ ਜਦੋਂ ਅਸਤੀਫਾ ਦਿੱਤਾ ਗਿਆ ਤਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਦੋਹਾਂ ਮੰਤਰੀਆਂ ਦੇ ਅਸਤੀਫੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ। ਜਿੱਥੇ ਸੂਬਾ ਸਰਕਾਰ ਕਰੋਨਾ ਸਥਿਤੀ ਉੱਪਰ ਚਿੰਤਾ ਕਰ ਰਹੀ ਹੈ, ਉਥੇ ਹੀ ਸਰਕਾਰ ਵਿਚਕਾਰ ਆਪਸੀ ਖਿਚੋਤਾਣ ਵੀ ਨਜ਼ਰ ਆ ਰਹੀ ਹੈ।