ਹੁਣੇ ਹੁਣੇ ਇਸ ਕੁੜੀ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਇਹ ਵੱਡੀ ਚੇਤਾਵਨੀ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਇਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਹਾਲਾਤ ਹੁਣ ਬਦ ਤੋਂ ਬਦਤਰ ਹੁੰਦੇ ਹੋਏ ਦਿਖਾਈ ਦੇ ਰਹੇ ਹਨ । ਕਿਉਂਕਿ ਜਿੱਥੇ ਇਕ ਪਾਸੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਚੋਣਾਂ ਦੀਆ ਤਿਆਰੀਆਂ ਦੇ ਵਿਚ ਰੁੱਝੀਆਂ ਹੋਈਆਂ ਹਨ, ਦੂਜੇ ਪਾਸੇ ਵੱਖ ਵੱਖ ਵਰਗ ਵੀ ਆਪਣੀਆਂ ਹੱਕੀ ਮੰਗਾਂ ਖਾਤਰ ਸੰਘਰਸ਼ ਕਰਦੇ ਹੋਏ ਨਜ਼ਰ ਆ ਰਹੇ ਹਨ । ਵੱਖ ਵੱਖ ਥਾਂਵਾਂ ਤੇ ਅਲੱਗ ਅਲੱਗ ਵਰਗਾਂ ਤੇ ਵੱਲੋਂ ਆਪਣੀਆਂ ਹੱਕੀ ਮੰਗਾਂ ਖ਼ਾਤਰ ਸੰਘਰਸ਼ ਕੀਤਾ ਜਾ ਰਿਹਾ ਹੈ , ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ, ਲੀਡਰਾਂ ਦੇ ਘਰਾਂ ਦੇ ਘਿਰਾਓ ਕੀਤੇ ਜਾ ਰਹੇ ਨੇ ਤੇ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਨੇ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ।

ਜ਼ਿਕਰਯੋਗ ਹੈ ਕਿ ਵੱਖ ਵੱਖ ਥਾਵਾਂ ਤੇ ਬੇਰੁਜ਼ਗਾਰਾਂ ਦੇ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕਰ ਕੇ ਆਪਣੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਇਸ ਦੌਰਾਨ ਬਹੁਤ ਹੀ ਭਿਆਨਕ ਤਸਵੀਰਾਂ ਵੀ ਸਾਹਮਣੇ ਆਰੀਆ ਨੇ ਜਿੱਥੇ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਅਾਂ ਨੂੰ ਰੋਕਿਆ ਜਾਂਦਾ ਹੈ ਜਦੋਂ ਪ੍ਰਦਰਸ਼ਨਕਾਰੀ ਨਹੀਂ ਰੁਕਦੇ ਤਾਂ ਪੁਲੀਸ ਤੇ ਵੱਲੋਂ ਉਨ੍ਹਾਂ ਉਪਰ ਲਾਠੀਚਾਰਜ ਕੀਤਾ ਜਾਂਦਾ ਹੈ , ਕਾਫੀ ਜੱਦੋ ਜਹਿਦ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ 2022 ਦੀਆਂ ਚੋਣਾਂ ਤੋਂ ਪਹਿਲਾਂ ।ਹੁਣ ਇਸੇ ਵਿਚਕਾਰ ਇੱਕ ਬੇਰੁਜ਼ਗਾਰ ਅਧਿਆਪਕ ਦੀ ਪਤਨੀ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਗਈ ਹੈ ।

ਦਰਅਸਲ ਪਿਛਲੇ ਕੁਝ ਦਿਨ ਪਹਿਲਾਂ ਮੋਬਾਇਲ ਟਾਵਰ ਤੇ ਬੈਠੇ ਮੋਹਨ ਸਿੰਘ ਦੀ ਪਤਨੀ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਹੁੰਦਾ ਹੈ ਤਾਂ ਉਹ ਅਤੇ ਉਸ ਦਾ ਪੁੱਤਰ ਖੁਦਕੁਸ਼ੀ ਕਰ ਲੈਣਗੇ । ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ । ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਬੇਰੁਜ਼ਗਾਰ ਅਧਿਆਪਕ ਸੋਹਣ ਸਿੰਘ ਦੀ ਪਤਨੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਪੰਜਾਬ ਸਰਕਾਰ ਯਾਨੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਹੋਣਗੇ ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਦਾ ਕੋਈ ਵੀ ਕਸੂਰ ਨਹੀਂ ਹੈ ਕਿਉਂਕਿ ਬਿਨਾਂ ਕਿਸੇ ਵਜ੍ਹਾ ਤੋਂ ਉਨ੍ਹਾਂ ਦੀ ਤਨਖਾਹ 65000 ਤੋਂ ਘਟਾ ਕੇ 25000 ਕਰ ਦਿੱਤੀ ਗਈ ਹੈ। ਜਿਸ ਨਾਲ ਸਾਡੇ ਘਰ ਦਾ ਗੁਜ਼ਾਰਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪਤੀ ਤੋਂ ਬਿਨਾਂ ਨਹੀਂ ਰਿਹ ਸਕਦੀ । ਜਿਸ ਦੇ ਚੱਲਦੇ ਉਨ੍ਹਾਂ ਮੀਡੀਆ ਪੱਤਰਕਾਰਾਂ ਦੇ ਸਾਹਮਣੇ ਸਿੱਧੇ ਤੌਰ ਤੇ ਕਹਿ ਦਿੱਤਾ ਹੈ ਕਿ ਜੇਕਰ ਉਸ ਦੇ ਪਤੀ ਨੂੰ ਕੁਝ ਵੀ ਹੁੰਦਾ ਹੈ ਤਾਂ ਉਹ ਅਤੇ ਉਸ ਦਾ ਬੇਟਾ ਖੁਦਕੁਸ਼ੀ ਕਰ ਲੈਣਗੇ ਜਿਸ ਦੇ ਜ਼ਿੰਮੇਵਾਰ ਪੰਜਾਬ ਸਰਕਾਰ ਦੇ ਮੰਤਰੀ ਹੋਣਗੇ ।