ਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਇਸ ਮਸ਼ਹੂਰ ਫਿਲਮੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਗਜ਼ ਫਿਲਮ ਮੇਕਰ ਬੁੱਧਦੇਬ ਦਾਸ ਗੁਪਤਾ ਦਾ ਅੱਜ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵੀ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਲਿਖਿਆ ਹੈ ਕਿ ਮਸ਼ਹੂਰ ਫਿਲਮ ਮੇਕਰ ਬੁੱਧ ਦੇਬ ਦਾਸ ਗੁਪਤਾ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ, ਉਨ੍ਹਾਂ ਆਪਣੇ ਕੰਮ ਨਾਲ ਸਿਨੇਮਾ ਨੂੰ ਸਿਖ਼ਰ ਤੇ ਪਹੁੰਚਾਇਆ।

ਉਨ੍ਹਾਂ ਦੀ ਮੌਤ ਨਾਲ ਸਿਨੇਮਾ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੇਰੇ ਵੱਲੋਂ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਸਾਥੀਆਂ ਨਾਲ ਹਮਦਰਦੀ ਤੇ ਬੁੱਧ ਦੇਵ ਨੂੰ ਸ਼ਰਧਾਂਜਲੀ। ਮਿਲੀ ਜਾਣਕਾਰੀ ਅਨੁਸਾਰ ਉਹ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਕਿਡਨੀ ਦੀ ਬੀਮਾਰੀ ਕਾਰਨ ਦਾ ਇਲਾਜ ਚੱਲ ਰਿਹਾ ਸੀ। ਜਿਸ ਕਾਰਨ ਉਹ ਆਪਣੀ ਰਿਹਾਇਸ਼ ਤੇ ਹੀ ਜ਼ੇਰੇ ਇਲਾਜ਼ ਸਨ।

ਇਸ ਬੀਮਾਰੀ ਦੇ ਚੱਲਦੇ ਹੋਏ ਹੀ 70 ਸਾਲਾਂ ਦੇ ਫ਼ਿਲਮ ਮੇਕਰ ਬੁੱਧ ਦੇਬ ਦਾਸ ਗੁਪਤਾ ਦਾ ਅੱਜ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਜੀਵਨ ਵਿਚ ਬੈਸਟ ਫੀਚਰ ਫਿਲਮ ਦੇ ਪੰਜ ਨੈਸ਼ਨਲ ਪੁਰਸਕਾਰ ਵੀ ਪ੍ਰਾਪਤ ਕੀਤੇ ਸਨ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।