ਹੁਣੇ ਹੁਣੇ ਇਸ ਦਿਨ ਲਈ ਭਾਰਤ ਬੰਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਮਕਸਦ ਨਾਲ ਤਿੰਨ ਕਾਲੇ ਕਨੂੰਨ ਲਾਗੂ ਕੀਤੇ ਗਏ ਸਨ ਜਿਨ੍ਹਾਂ ਦਾ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਨੂੰ ਸੰਘਰਸ਼ ਕਰਦੇ ਹੋਏ ਨੌਂ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਉਥੇ ਹੀ ਕਿਸਾਨਾਂ ਵੱਲੋਂ ਵੀ ਆਖਿਆ ਗਿਆ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ 11 ਦੌਰ ਦੀਆਂ ਹੋਈਆਂ ਬੈਠਕ ਬੇਸਿੱਟਾ ਰਹੀਆਂ ਹਨ।

ਇਸ ਕਿਸਾਨੀ ਸੰ-ਘ-ਰ-ਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਹੁਣ ਇਸ ਦੇ ਨਾਲ ਹੀ ਭਾਰਤ ਬੰਦ ਨੂੰ ਲੈ ਕੇ ਸੰਜੁਕਤ ਕਿਸਾਨ ਮੋਰਚਾ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨੀ ਸੰਘਰਸ਼ ਦੇ 9 ਮਹੀਨੇ ਪੂਰੇ ਹੋਣ ਤੇ ਅਗਲੀ ਰਣਨੀਤੀ ਉਲੀਕੀ ਜਾ ਰਹੀ ਹੈ। ਉੱਥੇ ਹੀ ਉਕਤ ਕਿਸਾਨ ਮੋਰਚੇ ਵੱਲੋਂ ਕਈ ਅਹਿਮ ਫ਼ੈਸਲੇ ਲੈਂਦੇ ਹੋਏ 25 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਸੱਦਾ ਦੇ ਦਿੱਤਾ ਗਿਆ ਹੈ। ਅਖਿਲ ਭਾਰਤੀ ਸੰਮੇਲਨ ਜੋ ਕਿ ਸ਼ੁਕਰਵਾਰ ਨੂੰ ਕਰਵਾਇਆ ਗਿਆ ਹੈ।

ਦੋ ਦਿਨ ਚੱਲਣ ਵਾਲਾ ਇਹ ਸੈਮੀਨਾਰ ਸਫ਼ਲ ਰਿਹਾ ਹੈ ਜਿਸ ਵਿੱਚ 22 ਸੂਬਿਆਂ ਦੇ ਪ੍ਰਤੀਨਿਧੀਆਂ ਵੱਲੋਂ ਸ਼ਾਮਲ ਹੋਇਆ ਗਿਆ। ਜਿਸ ਵਿੱਚ ਆਉਣ ਵਾਲੇ ਦਿਨਾਂ ਲਈ ਰਣਨੀਤੀਆਂ ਉਲੀਕੀਆਂ ਗਈਆਂ। ਇਸ ਵਿੱਚ ਵਿਚਾਰ ਵਟਾਂਦਰਾ ਕਰਦੇ ਹੋਏ ਆਖਿਆ ਗਿਆ ਹੈ ਕਿ ਇਸ ਕਿਸਾਨੀ ਅੰਦੋਲਨ ਨੂੰ ਅਖਿਲ ਭਾਰਤੀ ਅੰਦੋਲਨ ਬਣਾਉਣ ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਦੋ ਦਿਨ ਹੋਏ ਸੰਮੇਲਨ ਵਿਚ ਜਿੱਥੇ ਮਰਦ, ਔਰਤਾਂ, ਵਿਦਿਆਰਥੀ ਕਿਸਾਨ ਮਜਦੂਰ ਵਰਗ, ਆਦਿਵਾਸੀ ਹਰ ਖੇਤਰ ਦੇ ਲੋਕ ਸ਼ਾਮਲ ਹੋਏ ਹਨ।

ਉੱਥੇ ਹੀ ਹੁਣ ਇਸ ਕਿਸਾਨੀ ਸੰਘਰਸ਼ ਨੂੰ ਸਫ਼ਲ ਕਰਨ ਲਈ ਸਿੰਘੂ ਸਰਹੱਦ ਉੱਪਰ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸੰਜੁਕਤ ਕਿਸਾਨ ਮੋਰਚਾ ਦੇ ਆਸ਼ੀਸ਼ ਮਿੱਤਲ ਨੇ ਕਿਹਾ ਹੈ ਕਿ ਹੁਣ ਭਾਰਤ ਵਿੱਚ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਸਾਰੇ ਵਰਗਾਂ ਨੂੰ ਇਸ ਬੰਦ ਨੂੰ ਭਰਪੂਰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਪਹਿਲਾਂ ਵਾਂਗ ਹੀ ਇਸ ਬੰਦ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।