ਹੁਣੇ ਹੁਣੇ ਇਸ ਦੇਸ਼ ਨੇ ਭਾਰਤ ਦੇ ਯਾਤਰੀਆਂ ਤੇ ਲਗਾਤੀ ਪਾਬੰਦੀ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਸੱਭ ਪਾਸੇ ਆਪਣਾ ਅਸਰ ਦਿਖਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੇ ਸਰਹੱਦਾਂ ਉਪਰ ਫਿਰ ਤੋਂ ਚੌਕਸੀ ਨੂੰ ਵਧਾ ਦਿੱਤਾ ਹੈ। ਜਿਸ ਨਾਲ ਮੁੜ ਹਵਾਈ ਆਵਾਜਾਈ ਉੱਪਰ ਅਸਰ ਪੈ ਰਿਹਾ ਹੈ। ਉਥੇ ਹੀ ਭਾਰਤ ਵਿੱਚ ਵੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਵਿਚ ਮਹਾਰਾਸ਼ਟਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ। ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਅਨੁਸਾਰ ਤਾਲਾਬੰਦੀ ਲਗਾਉਣ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਹੁਣ ਇਸ ਦੇਸ਼ ਨੇ ਭਾਰਤ ਦੇ ਯਾਤਰੀਆਂ ਤੇ ਪਾਬੰਦੀ ਲਗਾ ਦਿੱਤੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਭਾਰਤ ਤੋਂ ਜਾਣ ਵਾਲੇ ਯਾਤਰੀਆਂ ਨਾਲ ਉਨ੍ਹਾਂ ਦੇ ਦੇਸ਼ ਵਿਚ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਹੁਣ ਬ੍ਰਿਟੇਨ ਵੱਲੋਂ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਰੋਕ ਲਗਾ ਦਿੱਤੀ ਗਈ ਹੈ। ਕਰੋਨਾ ਵਾਇਰਸ ਦੇ ਮੱਦੇਨਜ਼ਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵਲੋ ਅਗਲੇ ਹਫ਼ਤੇ ਭਾਰਤ ਆਉਣ ਦਾ ਪ੍ਰੋਗਰਾਮ ਵੀ ਖਾਰਜ ਕਰ ਦਿੱਤਾ ਗਿਆ ਹੈ।

ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਫੈਸਲਾ ਦੋਹਾਂ ਦੇਸ਼ਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ ਹੈ।ਬੁਲਾਰੇ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਦੋਵੇਂ ਪੱਖਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਡਿਜੀਟਲ ਬੈਠਕ ਆਯੋਜਿਤ ਕੀਤੀ ਜਾਵੇਗੀ। ਬ੍ਰਿਟੇਨ ਵਿਚ ਬਹੁਤ ਮੁਸ਼ਕਿਲ ਨਾਲ ਕਰੋਨਾ ਦੀ ਸਥਿਤੀ ਨੂੰ ਕਾਬੂ ਕੀਤਾ ਗਿਆ ਹੈ। ਬ੍ਰਿਟੇਨ ਦੀ ਸਰਕਾਰ ਵੱਲੋਂ ਹੁਣ ਲਾਲ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਵੱਧ ਪ੍ਰਭਾਵਤ ਹੋਣ ਵਾਲੇ ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਭਾਰਤ ਨੂੰ ਵੀ ਇਤਲਾਹ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਲਈ ਬ੍ਰਿਟੇਨ ਵੱਲੋਂ ਲਾਲ ਸੂਚੀ ਵਿੱਚ ਸ਼ਾਮਲ ਕੀਤੇ ਗਏ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਬ੍ਰਿਟੇਨ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀ ਦਿਤੀ ਗਈ ਹੈ। ਇਸ ਬਾਰੇ ਅਜੇ ਕੁਝ ਵੀ ਨਹੀਂ ਦੱਸਿਆ ਗਿਆ ਕਿ ਪਾਬੰਦੀ ਕਦੋਂ ਤੱਕ ਲਾਗੂ ਕੀਤੀ ਗਈ ਹੈ। ਇਹ ਪਾਬੰਦੀ ਸ਼ੁੱਕਰਵਾਰ ਤੋਂ ਲਾਗੂ ਕੀਤੀ ਜਾ ਰਹੀ ਹੈ।