ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਜਿੱਥੇ ਦੇਸ਼ ਵਿਚ ਹਰ ਪਾਸੇ ਕਰੋਨਾ ਦਾ ਕਹਿਰ ਹਾਵੀ ਹੋਇਆ ਹੈ ਤੇ ਉੱਥੇ ਹੀ ਆਉਣ ਵਾਲੀਆਂ ਮੰਦਭਾਗੀਆਂ ਘਟਨਾਵਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਉੱਘੇ ਬਾਸੁਰੀ ਵਾਦਕ 76 ਸਾਲਾਂ ਰਵਿੰਦਰ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦਾ ਦਿਹਾਂਤ ਕਰੋਨਾ ਕਾਰਨ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਦਸਿਆ ਗਿਆ ਹੈ ਕਿ ਉਹ ਕਰੋਨਾ ਤੋਂ ਪੀੜਤ ਸਨ । ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਹ ਜ਼ੇਰੇ ਇਲਾਜ਼ ਸਨ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹਨਾਂ ਨੇ ਕਲਾਸੀਕਲ ਸੰਗੀਤ ਦੀ ਸਿੱਖਿਆ ਕਿਰਾਨਾ ਘਰਾਣੇ ਦੇ ਜਗਦੀਸ਼ ਮਿਤਰ ਤੋਂ ਲਈ ਸੀ। ਇਸ ਤੋਂ ਇਲਾਵਾ ਉਨ੍ਹਾਂ ਕਲਾਸੀਕਲ ਇੰਸਟਰੂਮੈਂਟ ਮਿਊਜ਼ਿਕ ਵਿਚ ਡਿਪਲੋਮਾ ਵੀ ਹਾਸਿਲ ਕੀਤਾ।

ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਏ ਗ੍ਰੇਡ ਕਲਾਕਾਰ ਰਵਿੰਦਰ ਸਿੰਘ ਨੇ ਗਜ਼ਲ ਸਮਰਾਟ ਜਗਜੀਤ ਸਿੰਘ, ਪਾਕਿਸਤਾਨ ਦੀ ਰੇਸ਼ਮਾ ਕਥਕ ਦੀ ਰਾਣੀ ਤਾਰਾ ਦੇਵੀ ਦੇ ਪ੍ਰਮੁੱਖ ਕਲਾਕਾਰਾਂ ਲਈ ਸ਼ਾਨਦਾਰ ਕੰਮ ਕੀਤਾ ਸੀ। ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣਾ ਸਲਾਨਾ ਭਾਈ ਮਰਦਾਨਾ ਕਲਾਸੀਕਲ ਸੰਗੀਤ ਸਮੇਲਨ ਵਿੱਚ ਸਨਮਾਨਤ ਕੀਤਾ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੇ ਬਹੁਤ ਸਾਰੀਆਂ ਸ਼ਖਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹ ਪਰਿਵਾਰ ਵਿੱਚ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।