ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਐਕਸੀਡੈਂਟ ਚ ਹੋਈ ਮੌਤ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿੱਥੇ ਸੂਬੇ ਵਿੱਚ ਕਰੋਨਾ ਕਾਰਨ ਭਿਆਨਕ ਸਥਿਤੀ ਬਣੀ ਹੋਈ ਹੈ, ਉਥੇ ਹੀ ਆਏ ਦਿਨ ਹੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।

ਇੱਕ ਤਾਂ ਕਰੋਨਾ,ਤੇ ਸ਼ਹੀਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ 4 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਤੇ ਉਨ੍ਹਾਂ ਦੇ ਨਜ਼ਦੀਕੀ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਹੁਣ ਇਕ ਮਸ਼ਹੂਰ ਪੰਜਾਬੀ ਗਾਇਕ ਦੀ ਐਕਸੀਡੈਂਟ ਵਿੱਚ ਮੌਤ ਹੋਣ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਬਹੁਤ ਹੀ ਸੁਰੀਲੇ ਗਾਇਕ ਗੁਰਜੀਤ ਧਾਲੀਵਾਲ ਮਾਨਸਾ ਦਾ ਬੀਤੀ ਰਾਤ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਦਿਹਾਂਤ ਕੱਲ ਰਾਤ ਮਾਨਸਾ ਨੇੜੇ ਮੂਸਾ ਨੇੜੇ ਹੋਏ ਇਕ ਟਰੱਕ ਐਕਸੀਡੈਂਟ ਵਿਚ ਹੋਇਆ ਹੈ। ਉਨ੍ਹਾਂ ਵੱਲੋਂ ਗਾਇਕੀ ਦੇ ਖੇਤਰ ਵਿੱਚ 35 ਕੈਸਿਟਾਂ ਟੀ-ਸੀਰੀਜ਼ ਦੀ ਕੰਪਨੀ ਦੇ ਅਧੀਨ ਸੰਗੀਤ ਖੇਤਰ ਦੀ ਝੋਲੀ ਪਾਈਆਂ ਹਨ।

ਉਹਨਾਂ ਦਾ ਸੰਸਕਾਰ ਅੱਜ ਮਾਨਸਾ ਵਿਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ । ਸੰਗੀਤ ਖੇਤਰ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।