ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਹੋਈਆਂ ਚੋਣਾਂ ਨੂੰ ਲੈ ਕੇ ਜਿੱਥੇ ਸਭ ਪਾਸੇ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਦੁੱਖਦਾਈ ਖਬਰ ਦੇ ਆਉਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਜਿੱਥੇ ਪਿਛਲੇ ਦੋ ਸਾਲਾਂ ਤੋਂ ਸ਼ੁਰੂ ਹੋਈ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਬੀਮਾਰੀਆਂ, ਸੜਕ ਹਾਦਸਿਆਂ ਅਤੇ ਹੋਰ ਕਈ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਅਜੀਤ ਸਿੰਘ ਬੈਂਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਵੱਲੋਂ ਜੱਜ ਦੇ ਤੌਰ ਤੇ 15 ਸਾਲ ਤੋਂ ਵਧੇਰੇ ਸਮਾਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ।

ਉੱਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਵੱਖ-ਵੱਖ ਜ਼ਿਲਿਆਂ ਵਿਚ ਕਈ ਨੌਜਵਾਨਾਂ ਨੂੰ ਜੇਲ੍ਹਾਂ ਤੋਂ ਵੀ ਛੁਡਵਾਇਆ ਸੀ। ਉਨ੍ਹਾਂ ਵੱਲੋਂ ਉਹਨਾਂ ਸਿੱਖ ਨੌਜਵਾਨਾਂ ਨੂੰ ਰਾਹਤ ਦਿੱਤੀ ਗਈ ਜਿਨ੍ਹਾਂ ਨੂੰ ਅੱਤਵਾਦ ਦੇ ਕਾਲੇ ਦੌਰ ਦੌਰਾਨ ਕਈ ਤਰ੍ਹਾਂ ਦੇ ਝੂਠੇ ਕੇਸਾਂ ਵਿਚ ਫਸਾ ਕੇ ਜੇਲ੍ਹਾਂ ਵਿੱਚ ਪਹੁੰਚਾ ਦਿੱਤਾ ਗਿਆ। ਜਿੱਥੇ ਉਹ ਉੱਨੀ ਸੌ ਛਿਆਸੀ ਵਿਚ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਬਣਾਏ ਗਏ ਸਨ, ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਤਰਨਤਾਰਨ ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਜੇਲ ਤੋਂ ਛੁਡਵਾਇਆ ਗਿਆ ਸੀ।

ਇਸ ਪੰਜਾਬੀ ਜੱਜ ਜਸਟਿਸ ਅਜੀਤ ਸਿੰਘ ਬੈਂਸ ਦਾ ਜਨਮ ਜਿੱਥੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਮਾਹਿਲਪੁਰ ਵਿੱਚ 14 ਮਈ 1922 ਨੂੰ ਹੋਇਆ ਸੀ। ਉੱਥੇ ਹੀ ਉਨ੍ਹਾਂ ਵੱਲੋਂ ਆਪਣਾ ਸੌਵਾਂ ਜਨਮ ਦਿਨ ਪਿਛਲੇ ਸਾਲ ਮਈ ਵਿੱਚ ਮਨਾਇਆ ਜਾਣਾ ਸੀ। ਪਰ ਉਹ ਆਪਣੇ 99 ਸਾਲ ਦੀ ਉਮਰ ਵਿੱਚ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੇ ਦਿਹਾਂਤ ਉਪਰ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।