ਹੁਣੇ ਹੁਣੇ ਇਸ ਮਹਾਨ ਪੰਜਾਬੀ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ , ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦਾ ਪ੍ਰਭਾਵ ਜਿਥੇ ਲਗਾਤਾਰ ਘਟ ਰਿਹਾ ਹੈ ਪਰ ਇਸ ਕਾਰਨ ਜਾਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਜਿਸ ਕਾਰਨ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਰੋਨਾ ਵਾਇਰਸ ਦੀ ਲਾਗ ਕਾਰਨ ਆਮ ਲੋਕਾਂ ਤੋਂ ਲੈ ਕੇ ਬਹੁਤ ਸਾਰੀਆਂ ਪ੍ਰਸਿੱਧ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਜੇਕਰ ਪ੍ਰਸਿੱਧ ਧਾਰਮਿਕ ‌ਅਤੇ ਨਾਮਵਰ ਸ਼ਖਸੀਅਤਾਂ ਹੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਤੋਂ ਰੁਖਸਤ ਹੋ ਗਈਆਂ ਜਿਸ ਕਾਰਨ ਬਹੁਤ ਵੱਡਾ ਘਾਟਾ ਪਿਆ ਹੈ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।

ਦਰਅਸਲ ਇਹ ਮੰਦਭਾਗੀ ਖਬਰ ਨਾਨਕਸਰ ਸੰਪਰਦਾ ਨਾਲ ਗੁਰਦੁਆਰਾ ਨਾਨਕਸਰ ਸਾਹਿਬ ਰੋਡ ਫਰਿਜ਼ਨੋ ਤੋਂ ਸਾਹਮਣੇ ਆ ਰਹੀ ਹੈ। ਜਿੱਥੋਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਰਤਾਰ ਸਿੰਘ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਦੱਸ ਦਈਏ ਕਿ ਉਨ੍ਹਾਂ ਦੀ ਉਮਰ 66 ਸਾਲ ਦੀ ਸੀ ਅਤੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਇਕ ਨਿੱਜੀ ਹਸਪਤਾਲ ਵਿਚ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਸੰਤ ਬਾਬਾ ਕਰਤਾਰ ਸਿੰਘ ਲੰਮੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਕਾਰਨ ਪੀੜਤ ਸਨ। ‌ ਪਰ ਬੀਤੇ ਦਿਨੀ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਅਤੇ ਦਿਲ ਦਾ ਦੌ-ਰਾ ਪੈਣ ਕਾਰਨ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।

‌ਜਾਣਕਾਰੀ ਦੇ ਅਨੁਸਾਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਸੰਤ ਬਾਬਾ ਕਰਤਾਰ ਸਿੰਘ ਰਿਸ਼ਤੇ ਵਜੋਂ ਭਤੀਜੇ ਲੱਗਦੇ ਸਨ। ਉਨ੍ਹਾਂ ਦੇ ਵੱਲੋਂ 1987 ਵਿੱਚ ਫਰਿਜ਼ਨੋ ਗੁਰਦੁਆਰਾ ਨਾਨਕਸਰ ਦੀ ਸਥਾਪਨਾ ਕੀਤੀ। ਜਿੱਥੇ ਦੇ ਗੁਰੂ ਘਰ ਦੇ ਉਹ ਮੁੱਖ ਸੇਵਾਦਾਰ ਰਹੇ। ਦੱਸ ਦਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 13 ਜੂਨ ਨੂੰ ਕੀਤਾ ਜਾਵੇਗਾ। ਇਹ ਅੰਤਿਮ ਸੰਸਕਾਰ ਫਰਿਜ਼ਨੋ ਵਿੱਚ ਹੀ ਕੀਤਾ ਜਾਵੇਗਾ।

ਉਹਨਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਇਲਾਕੇ ਦੀਆਂ ਸੰਗਤਾਂ ਅਤੇ ਸਮਾਜਿਕ ਸੰਸਥਾਵਾਂ ਅਤੇ ਗੁਰੂ ਘਰ ਦੀਆ ਸੰਗਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਪਰਿਵਾਰ ਲਈ ਭਾਣਾ ਮੰਨਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ। ਦੱਸ ਦੇਈਏ ਕਿ ਉਹ ਆਪਣੇ ਪਿੱਛੇ ਧਰਮ ਪਤਨੀ ਹਰਬੰਸ ਕੌਰ ਅਤੇ ਬੇਟੀ ਹਰਜੋਤ ਕੌਰ ਨੂੰ ਛੱਡ ਗਏ ਹਨ।