ਆਈ ਤਾਜਾ ਵੱਡੀ ਖਬਰ
ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖ਼ਬਰਾਂ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ । ਜਿਸ ਦਾ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ।ਆਏ ਦਿਨ ਹੀ ਸੁਣਨ ਵਿਚ ਮਿਲ ਰਹੀਆਂ ਦੁੱਖ ਭਰੀਆ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਜਿਹੇ ਹਾਦਸੇ ਸਾਹਮਣੇ ਆਏ ਹਨ,ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ।
ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ। ਕਿਉਂਕਿ ਇੱਕ ਤੋਂ ਬਾਅਦ ਇੱਕ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਪੰਜਾਬ ਦੀ ਇਕ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਧਾਰਮਿਕ ਜਗਤ ਤੋਂ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਹੁਣ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਜਗਵਿੰਦਰ ਲਾਂਬਾ ਜੀ ਦੇ ਅਕਾਲ ਚਲਾਣੇ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਆਦਿ ਧਰਮ ਕੌਮ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਾਰਮਿਕ ਸੰਸਥਾਵਾਂ ਵੱਲੋਂ ਉਨ੍ਹਾਂ ਨੇ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਣ ਤੇ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
ਕਾਫੀ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ਤੇ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਸਦੀਵੀ ਵਿਛੋੜਾ ਦੇ ਗਏ ਹਨ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਵੱਲੋਂ ਸੰਗਤ ਅਤੇ ਸਮਾਜ ਲਈ ਸੰਤ ਜਗਵਿੰਦਰ ਲਾਂਬਾ ਜੀ ਦੇ ਅਕਾਲ ਚਲਾਣੇ ਨੂੰ ਰਵਿਦਾਸੀਆ ਕੌਮ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ । ਸੰਤ ਜਗਵਿੰਦਰ ਲਾਂਬਾ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਮਾਣੋਂ ,ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਅੱਜ ਦੁਪਹਿਰ ਸਮੇਂ ਕੀਤਾ ਜਾ ਰਿਹਾ ਹੈ। ਬਹੁਜਨ ਸਮਾਜ ਪਾਰਟੀ ਤੋਂ ਗੁਰਲਾਲ ਸਿੰਘ ਸੈਲਾ,ਰਛਪਾਲ ਸਿੰਘ ਰਾਜ, ਸੁਰਜੀਤ ਖਾਨਪੁਰੀ ,ਹਰਭਜਨ ਕਲੇਰ, ਆਦਿ ਹੋਰ ਬਹੁਤ ਸਾਰੇ ਸੰਤ ਮਹਾਂਪੁਰਸਾਂ ਵੱਲੋਂ ਸੰਤ ਜਗਵਿੰਦਰ ਸਿੰਘ ਜੀ ਦੇ ਦੇਹਾਂਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਪੰਜਾਬ ਚ ਵਿਆਹ ਕਰਨ ਵਾਲੇ ਸਾਵਧਾਨ ਹੁਣੇ ਹੁਣੇ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ
Next Postਹੁਣੇ ਹੁਣੇ ਕੈਪਟਨ ਨੇ ਪੰਜਾਬ ਚ ਲਾਕ ਡਾਊਨ ਲਾਉਣ ਬਾਰੇ ਦਿੱਤਾ ਇਹ ਬਿਆਨ