ਹੁਣੇ ਹੁਣੇ ਇਸ ਮਹਾਨ ਹਸਤੀ ਦੀ ਹੋਈ ਮੌਤ , ਪ੍ਰਧਾਨ ਮੰਤਰੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਉੱਥੇ ਹੀ ਉਨ੍ਹਾਂ ਖੇਤਰਾਂ ਦੇ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਪਰ ਅਜਿਹੀਆਂ ਸਖਸੀਅਤਾਂ ਕਈ ਵਾਰ ਅਚਾਨਕ ਵਾਪਰਨ ਵਾਲੇ ਭਿਆਨਕ ਹਾਦਸਿਆਂ ਦੀਆਂ ਸ਼ਿਕਾਰ ਹੋ ਜਾਂਦੀਆਂ ਹਨ ਜਿਸ ਕਾਰਨ ਸੋਗ ਦੀ ਲਹਿਰ ਫੈਲ ਜਾਂਦੀ ਹੈ। ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ,ਹੁਣ ਇਸ ਮਹਾਨ ਹਸਤੀ ਦੀ ਹੋਈ ਮੌਤ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵੀ ਕੀਤਾ ਅਫਸੋਸ ਜਾਹਰ , ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕੈਪਟਨ ਵਰੁਣ ਸਿੰਘ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਜੋ ਬੀਤੇ ਦਿਨੀਂ ਵਾਪਰੇ ਹੈਲੀਕਾਪਟਰ ਹਾਦਸੇ ਵਿੱਚ ਇਸ ਘਟਨਾ ਦੇ ਸ਼ਿਕਾਰ ਹੋ ਗਏ ਸਨ।

ਜਿਥੇ ਬੀਤੇ ਦਿਨੀਂ 8 ਦਸੰਬਰ ਨੂੰ ਤਾਮਿਲਨਾਡੂ ਦੇ ਕੁਨੂੰਰ ਵਿਚ ਵਾਪਰੇ ਹੈਲੀਕਾਪਟਰ ਹਾਦਸੇ ਵਿਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਮ੍ਰਿਤਕ ਕੈਪਟਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਗਈ ਹੈ ਉਥੇ ਹੀ ਟਵੀਟ ਕਰਕੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ‘ਗਰੁੱਪ ਕੈਪਟਨ ਵਰੁਣ ਸਿੰਘ ਨੇ ਦੇਸ਼ ਦੀ ਸੇਵਾ ਪੂਰੇ ਸਾਹਸ ਨਾਲ ਕੀਤੀ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਅਤੇ ਹੋਰ 11 ਅਧਿਕਾਰੀ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਸੀ। ਜਿਸ ਵਿੱਚ ਉਨ੍ਹਾਂ ਸਾਰੇ ਲੋਕਾਂ ਦੀ ਮੌਤ ਹੋ ਗਈ ਸੀ। ਉਥੇ ਹੀ ਇਸ ਹਾਦਸੇ ਵਿਚ ਬਚੇ ਹੋਏ ਇੱਕ ਕੈਪਟਨ ਜੇਰੇ ਇਲਾਜ ਸਨ ਜਿਨ੍ਹਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਸਭ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।