ਆਈ ਤਾਜਾ ਵੱਡੀ ਖਬਰ
ਇਸ ਸਮੇਂ ਸਾਰੇ ਲੋਕਾਂ ਵੱਲੋਂ ਅਗਲੇ ਸਾਲ ਦੀ ਆਮਦ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲਗਾਤਾਰ ਦੁਖਦਾਈ ਖ਼ਬਰ ਦੇ ਆਉਣ ਦਾ ਸਿਲਸਿਲਾ ਵੀ ਜਾਰੀ ਹੈ। ਦੇਸ਼-ਵਿਦੇਸ਼ਾਂ ਦੇ ਵਿੱਚ ਅਤੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵਾਪਰਣ ਵਾਲੇ ਸੜਕ ਹਾਦਸਿਆਂ, ਹੋਰ ਗੰਭੀਰ ਬੀਮਾਰੀਆਂ, ਅਤੇ ਅਚਾਨਕ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਸੰਸਾਰ ਤੋਂ ਜਾਣ ਵਾਲੀਆਂ ਇਹ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨੀ ਹੁੰਦੀ। ਅਜਿਹੀਆਂ ਸਖਸ਼ੀਅਤਾਂ ਦੀ ਦੇਣ ਨੂੰ ਹਮੇਸ਼ਾਂ ਲੋਕਾਂ ਵੱਲੋਂ ਯਾਦ ਰੱਖਿਆ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ।
ਹੁਣ ਇਸ ਮਹਾਨ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਰਵੇਲ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਜਿੱਥੇ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਲਾਹੌਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਉਥੇ ਹੀ ਅੱਜ ਉਨ੍ਹਾਂ ਦਾ 80 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ।
ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਨਨਕਾਣਾ ਸਾਹਿਬ ਦੇ ਸ਼ਮਸ਼ਾਨਘਾਟ ਵਿੱਚ ਕੱਲ ਸ਼ੁਕਰਵਾਰ ਨੂੰ ਕੀਤਾ ਜਾਵੇਗਾ।
ਜਿੱਥੇ ਉਨ੍ਹਾਂ ਵੱਲੋਂ ਲੰਮਾ ਸਮਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਉਥੇ ਹੀ ਉਹ ਹੋਰ ਵੀ ਬਹੁਤ ਸਾਰੀਆਂ ਸੰਸਥਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਦੇ ਦਿਹਾਂਤ ਉਪਰ ਵੱਖ ਵੱਖ ਗੁਰਦੁਆਰਾ ਕਮੇਟੀਆਂ ਦੇ ਸੰਸਥਾਪਕਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
Previous Postਕਨੇਡਾ ਤੋਂ ਆਈ ਇਹ ਵੱਡੀ ਤਾਜਾ ਖਬਰ – ਸੁਣ ਇੰਡੀਆ ਵਾਲਿਆਂ ਚ ਛਾਈ ਖੁਸ਼ੀ
Next Postਆਖਰ ਇਸ ਸਾਬਕਾ MLA ਨੂੰ ਸੁਖਬੀਰ ਬਾਦਲ ਨੇ ਕਢਿਆ ਪਾਰਟੀ ਵਿਚੋਂ , ਮੁੱਢਲੀ ਮੈਂਬਰਸ਼ਿਪ ਕਰਤੀ ਖਾਰਜ