ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ
ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।
ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਇਕ ਸਾਬਕਾ ਮੁੱਖ ਮੰਤਰੀ ਦੀ ਅਚਾਨਕ ਹੋਈ ਮੌਤ ਨਾਲ, ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੇਸ਼ੂਭਾਈ ਪਟੇਲ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਕੇਸ਼ੂਭਾਈ ਪਟੇਲ ਦੀ ਦੋ ਦਿਨ ਪਹਿਲਾਂ ਕਰੋਨਾ ਵਾਇਰਸ ਦੀ ਰਿਪੋਰਟ ਵੀ ਪੋਜਟਿਵ ਆਈ ਸੀ। ਜਿਸ ਉਤੇ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਰਹੇ। ਪਰ ਅਚਾਨਕ ਆਏ ਹਾਰਟ ਅਟੈਕ ਤੋਂ ਆਪਣੀ ਜਿੰਦਗੀ ਦੀ ਜੰਗ ਹਾਰ ਗਏ।
ਉਨ੍ਹਾਂ ਦੀ ਮੌਤ ਦੀ ਖਬਰ ਉਨ੍ਹਾਂ ਦੇ ਬੇਟੇ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਸਾਹ ਲੈਣ ਵਿਚ ਤਕਲੀਫ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹਨਾਂ ਦੀ ਕਰੋਨਾ ਰਿਪੋਰਟ ਨੈਗਟਿਵ ਹੋਣ ਦੇ ਬਾਵਜੂਦ ਵੀ ਉਹਨਾਂ ਦੀ ਸਿਹਤ ਖਰਾਬ ਸੀ। ਉਨ੍ਹਾਂ ਦੀ ਮੌਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਰਾਜਨੀਤਿਕ ਨੇਤਾਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।
ਉਨ੍ਹਾਂ ਦਾ ਜਨਮ 24 ਜੁਲਾਈ 1928 ਨੂੰ ਗੁਜਰਾਤ ਦੇ ਜੂਨਾਗੜ੍ਹ ਵਿੱਚ ਹੋਇਆ ਸੀ। 1995 ਅਤੇ 1998 ਵਿੱਚ ਉਸ ਸੂਬੇ ਦੇ ਦੋ ਵਾਰ ਮੁੱਖ ਮੰਤਰੀ ਵੀ ਰਹਿ ਚੁੱਕੇ ਸਨ।2001 ਵਿੱਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਨੇ 2012 ਵਿਚ ਭਾਜਪਾ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਬਣਾ ਲਈ ਸੀ, 2014 ਵਿਚ ਫਿਰ ਤੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਤੋਂ ਬਾਅਦ ਨਰਿੰਦਰ ਮੋਦੀ-ਗੁਜਰਾਤ ਦੇ ਮੁੱਖ ਮੰਤਰੀ ਬਣੇ ਸੀ।
Previous Postਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼, ਛਾਇਆ ਸੋਗ
Next Postਪੰਜਾਬ ਦੇ ਮੌਸਮ ਬਾਰੇ ਆਈ ਤਾਜਾ ਵੱਡੀ ਅਪਡੇਟ ਇਹੋ ਜਿਹਾ ਰਹੇਗਾ ਮੌਸਮ