ਆਈ ਤਾਜ਼ਾ ਵੱਡੀ ਖਬਰ
ਜਿੱਥੇ ਇਸ ਸਾਲ ਦਾ ਖਾਤਮਾ ਹੋਣ ਉਪਰ ਆ ਚੁਕਾ ਹੈ, ਕਿਉਂਕਿ ਦਸੰਬਰ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ, ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਸੋਗਮਈ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਹਨਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਹੁੰਦਾ ਹੈ।
ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੇ ਕਾਰਨ ਇਸ ਸੰਸਾਰ ਤੋਂ ਦੂਰ ਹੋਈਆਂ ਹਨ ਉਥੇ ਹੀ ਸੜਕ ਹਾਦਸਿਆਂ , ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਕੁਝ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੀਆਂ ਸਖਸ਼ੀਅਤਾ ਨੂੰ ਇਹ ਹਾਦਸੇ ਆਪਣੀ ਚਪੇਟ ਵਿਚ ਲੈ ਰਹੇ ਹਨ। ਹੁਣ ਇਸ ਸਾਬਕਾ ਮੁੱਖ ਮੰਤਰੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤਾਮਿਲਨਾਡੂ ਦੇ ਸਾਬਕਾ ਰਾਜਪਾਲ ਕੇ. ਰੋਸਈਆ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਦਸਿਆ ਗਿਆ ਹੈ ਕਿ ਉਨ੍ਹਾਂ ਦਾ ਦਿਹਾਂਤ ਅੱਜ ਸਵੇਰੇ ਹੋ ਗਿਆ ਹੈ। ਉੱਥੇ ਹੀ ਏਕੀਕ੍ਰਿਤ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਤਾਮਿਲਨਾਡੂ ਦੇ ਸਾਬਕਾ ਰਾਜਪਾਲ ਕੇ. ਰੋਸਈਆ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਉਹਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਸ ਤਰ੍ਹਾਂ ਅਚਾਨਕ ਮੌਤ ਹੋਣ ਤੇ ਉਨ੍ਹਾਂ ਦੀ ਕਮੀ ਰਾਜਨੀਤਿਕ ਜਗਤ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੇ ਦਿਹਾਂਤ ਨੂੰ ਰਾਜਨੀਤਿਕ ਜਗਤ ਲਈ ਇੱਕ ਵੱਡਾ ਘਾਟਾ ਦੱਸਿਆ ਹੈ।
Previous Postਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ – ਆਈ ਤਾਜਾ ਵੱਡੀ ਖਬਰ
Next Postਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਆਈ ਇਹ ਵੱਡੀ ਖਬਰ – ਸਾਰੀ ਦੁਨੀਆਂ ਤੇ ਹੋ ਗਈ ਚਰਚਾ