ਹੁਣੇ ਹੁਣੇ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦੀ ਸਥਿਤੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪੰਜਵੀਂ, ਅੱਠਵੀ ਅਤੇ ਦਸਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਉਥੇ ਹੀ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਵੀ ਜਾਣਕਾਰੀ ਜਲਦ ਹੀ ਮੁਹਇਆ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਵਾਰੀਆਂ ਨਰਸਿੰਗ ਅਤੇ ਹੋਰ ਵੀ ਬਹੁਤ ਸਾਰੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ ।

ਪਹਿਲਾਂ ਸਰਕਾਰ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਆਨਲਾਈਨ ਲਏ ਜਾਣ ਦਾ ਆਦੇਸ਼ ਲਾਗੂ ਕੀਤਾ ਗਿਆ ਸੀ। ਹੁਣ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਇਮਤਿਹਾਨਾਂ ਦਾ ਸਮਾਂ ਹੋਣ ਕਾਰਨ ਮਾਪੇ ਵਧੇਰੇ ਚਿੰਤਾ ਵਿੱਚ ਹਨ। ਸੀ ਆਈ ਐਸ ਸੀ ਈ ਦੇ ਸਕੱਤਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਮੌਜੂਦਾ ਸਥਿਤੀ ਦੇ ਅਨੁਸਾਰ ਸੀ ਆਈ ਐਸ ਸੀ ਈ ਵੱਲੋਂ ਵੀ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਜਿਸ ਸਬੰਧੀ ਹੁਣ ਬਾਅਦ ਵਿਚ ਫੈਸਲਾ ਤੈਅ ਕੀਤਾ ਜਾਵੇਗਾ। ਉਥੇ ਹੀ ਪਿਛਲੇ ਹਫਤੇ ਬੋਰਡ ਵੱਲੋਂ ਵੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਕਲਾਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਜਿਨ੍ਹਾਂ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਮਤਿਹਾਨ ਦੇਣ ਬਦਲੇ ਮਾਪਦੰਡਾਂ ਦੇ ਅਧਾਰ ਤੇ ਉਨ੍ਹਾਂ ਦੇ ਮੁਲੰਕਣ ਕਰਨ ਦਾ ਮੌਕਾ ਦਿੱਤਾ ਜਾਵੇਗਾ। ਹੁਣ ਕੌਂਸਲ ਆਫ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਵੱਲੋਂ ਦਸਵੀਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਸੰਬੰਧੀ ਐਲਾਨ ਕੀਤਾ ਗਿਆ ਹੈ ਕਿ ਕਰੋਨਾ ਵਿਚ ਕੁਝ ਸੁਧਾਰ ਹੋਣ ਪਿੱਛੋਂ ਹੀ ਵਿਦਿਅਕ ਅਦਾਰਿਆਂ ਸਬੰਧੀ ਕੋਈ ਫੈਸਲਾ ਕੀਤਾ ਜਾਵੇਗਾ।

ਸੂਬੇ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਹੀ ਇਹ ਫੈਸਲਾ ਲਿਆ ਗਿਆ ਹੈ। ਉਥੇ ਹੀ ਇਹ ਗੱਲ ਵੀ ਆਖੀ ਗਈ ਹੈ ਕਿ ਪ੍ਰੀਖਿਆਵਾਂ ਤੋਂ ਜ਼ਰੂਰੀ ਬੱਚਿਆਂ ਦੀ ਸੁਰੱਖਿਆ ਹੈ, ਜਿਸ ਨੂੰ ਪਹਿਲਾਂ ਤਰਜੀਹ ਦਿਤੀ ਜਾਵੇਗੀ। ਇਸ ਸਬੰਧੀ ਬੋਰਡ ਦੇ ਸਕੱਤਰ ਜੇਰੀ ਅਰਾਥੂਨ ਵੱਲੋਂ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ ਗਿਆ ਹੈ।