ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਸ਼ੁਰੂ ਹੋਈ ਕੁਦਰਤੀ ਆਫ਼ਤ ਕਰੋਨਾ ਅਜੇ ਤੱਕ ਰੁਕ ਨਹੀਂ ਰਹੀ, ਇਸ ਦੌਰਾਨ ਹੀ ਬਰਡ ਫ਼ਲੂ , ਭੂਚਾਲ ਤੇ ਬੀਤੇ ਦਿਨੀਂ ਚੱਕਰਵਾਤੀ ਤੁਫਾਨ ਤੇ ਹੁਣ ਬਲੈਕ ਫੰਗਸ ਨੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਇਨ੍ਹਾਂ ਕੁਦਰਤੀ ਮੁਸੀਬਤਾਂ ਕਾਰਨ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਦੇਸ਼ ਅੰਦਰ ਜਿੱਥੇ ਕਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ ਉਥੇ ਹੀ ਆਏ ਦਿਨ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜਾਰੀ ਹੈ। ਇਕ ਤੋਂ ਬਾਅਦ ਇਕ ਆਉਣ ਵਾਲੀਆਂ ਇਹਨਾਂ ਕੁਦਰਤੀ ਮੁਸੀਬਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਕੁਦਰਤ ਵੱਲੋਂ ਬਾਰ-ਬਾਰ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਭਾਰੀ ਤਬਦੀਲੀ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਉਂਕਿ ਪਿਛਲੇ ਦਿਨੀਂ ਗੁਜਰਾਤ ਤੇ ਵਿੱਚ ਤਓਤੇ ਚੱਕਰਵਾਤੀ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਸੀ। ਦੇਸ਼ ਅੰਦਰ ਇੱਕ ਤੋਂ ਵੱਧ ਇੱਕ ਮੁਸੀਬਤਾਂ ਦਾ ਲਗਾਤਾਰ ਆਉਣਾ ਅਜੇ ਤੱਕ ਜਾਰੀ ਹੈ। ਹੁਣ ਇੰਡੀਆ ਵਿਚ ਇਥੇ ਆਇਆ ਭੂਚਾਲ, ਜਿਸ ਨਾਲ ਕੰਬੀ ਧਰਤੀ, ਇਸ ਵੇਲੇ ਦੀ ਵੱਡੀ ਖਬਰ ਜੋ ਹੁਣ ਸਾਹਮਣੇ ਆਈ ਹੈ।
ਇਸ ਮਹੀਨੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆਉਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਭਾਰਤ ਵਿੱਚ ਇਸ ਮਈ ਮਹੀਨੇ ਵਿਚ ਕਈ ਜਗ੍ਹਾ ਉਪਰ ਭਾਰੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਸਾਮ ਦੇ ਸੋਨਿਤਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਆਸਾਮ ਸੂਬੇ ਅੰਦਰ ਅੱਜ ਦੁਪਹਿਰ 2.23 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ ਹੈ । ਉਥੇ ਹੀ ਅੱਜ ਆਏ ਇਸ ਭੂਚਾਲ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਸ ਸਾਲ ਦੇ ਵਿੱਚ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।
Previous Postਆਖਰ ਸਿੱਧੂ ਅਤੇ ਕੈਪਟਨ ਦੀ ਪਈ ਹੋਈ ਕਲੇਸ਼ ਦੇ ਦੌਰਾਨ, ਕੈਪਟਨ ਲਈ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ
Next Postਕਮਰੇ ਅੰਦਰ ਜੇਕਰ ਤੁਸੀਂ ਵੀ AC ਦੇ ਨਾਲ ਚਲਾਉਂਦੇ ਹੋ ਪੱਖਾ ਤਾਂ ਹੁਣੇ ਦੇਖੋ ਇਹ ਖਬਰ