ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਜਹਾਜ ਕਰੈਸ਼ ਬਚਾਅ ਕਾਰਜ ਜਾਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਕਰੋਨਾ ਦਾ ਕਹਿਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਵਾਪਰਨ ਵਾਲੀਆਂ ਕੁਝ ਘਟਨਾਵਾਂ ਵੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ਕਿਉਂਕਿ ਵਿਜੀਬਿਲਟੀ ਵਿਚ ਕਮੀ ਆਉਣ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵੀ ਵਾਪਰ ਜਾਂਦੇ ਹਨ। ਉਥੇ ਹੀ ਜਿੱਥੇ ਲੋਕਾਂ ਵੱਲੋਂ ਕ੍ਰਿਸਮਿਸ ਦੇ ਮੌਕੇ ਤੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਉਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖ਼ਬਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਇਨਸਾਨ ਵੱਲੋਂ ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਵੱਖ-ਵੱਖ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਹਵਾਈ ਸਫ਼ਰ ਨੂੰ ਵਧੇਰੇ ਸੁਰੱਖਿਅਤ ਮੰਨਿਆ ਜਾਂਦਾ ਹੈ।

ਪਰ ਕਈ ਵਾਰ ਹਵਾਈ ਸਫ਼ਰ ਦੌਰਾਨ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਆਖਿਰ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਏ ਹਨ ਉਥੇ ਹੀ ਫੌਜ ਦੇ ਵੀ ਹਵਾਈ ਜਹਾਜ਼ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਹੁਣ ਇੱਥੇ ਇੰਡੀਆ ਵਿੱਚ ਹਵਾਈ ਜਹਾਜ਼ ਕਰੈਸ਼ ਹੋਇਆ ਹੈ ਜਿੱਥੇ ਬਚਾਅ ਕਾਰਜ ਜਾਰੀ ਹਨ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਰਾਜਸਥਾਨ ਵਿਚ ਭਾਰਤੀ ਹਵਾਈ ਫੌਜ ਦਾ ਇਕ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਜੈਸਲਮੇਰ ਖੇਤਰ ਵਿੱਚ ਗੰਗਾ ਪਿੰਡ ਦੇ ਨਜ਼ਦੀਕ ਉਸ ਸਮੇਂ ਹੋਇਆ ਹੈ। ਜਦੋਂ 21 ਦਾ ਲੜਾਕੂ ਜਹਾਜ਼ ਅੱਜ ਸ਼ਾਮ ਸਮੇਂ ਇਸ ਜਗ੍ਹਾ ਤੇ ਹਾਦਸਾਗ੍ਰਸਤ ਹੋ ਗਿਆ। ਜਿੱਥੇ ਜਹਾਜ਼ ਦੇ ਕ੍ਰੈਸ਼ ਹੋਣ ਦੀ ਖ਼ਬਰ ਮਿਲੀ ਹੈ। ਉਥੇ ਹੀ ਫਾਇਰਬ੍ਰਿਗੇਡ ਦੀ ਟੀਮ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਘਟਨਾ ਬਾਰੇ ਭਾਰਤੀ ਹਵਾਈ ਸੈਨਾ ਵੱਲੋਂ ਅਜੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉੱਥੇ ਹੀ ਇਸ ਹਾਦਸੇ ਦੀ ਸਹੀ ਜਗ੍ਹਾ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਪਾਇਲਟ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਥੇ ਹੀ ਪੁਲਸ ਟੀਮਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਪਾਇਲਟ ਦੀ ਭਾਲ ਕੀਤੀ ਜਾ ਰਹੀ ਹੈ।