ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ਬਚਾਅ ਕਾਰਜ ਜਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਦੁਨੀਆ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ। ਉਥੇ ਹੀ ਲਗਾਤਾਰ ਵਾਪਰਣ ਵਾਲੇ ਹਾਦਸਿਆਂ ਅਤੇ ਬਿਮਾਰੀਆਂ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਕੇ ਆ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਹਾਦਸੇ ਵਾਪਰ ਚੁੱਕੇ ਹਨ ਜਿਨ੍ਹਾਂ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਕੁਦਰਤੀ ਆਫਤਾਂ ਦੇ ਚੱਲਦੇ ਹੋਏ ਵੀ ਬਹੁਤ ਸਾਰੀਆਂ ਹਸਤੀਆਂ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਈਆਂ ਹਨ। ਜਿੱਥੇ ਦੇਸ਼ ਅੰਦਰ ਬਹੁਤ ਸਾਰੇ ਹਵਾਈ ਹਾਦਸੇ ਵਾਪਰਣ ਦੀਆਂ ਖਬਰਾਂ ਆਉਂਦੀਆਂ ਹਨ, ਉਥੇ ਹੀ ਭਾਰਤ ਦੇ ਵਿਚ ਵੀ ਕਈ ਅਜਿਹੇ ਹਾਦਸੇ ਵਾਪਰ ਚੁੱਕੇ ਹਨ ਜਿਨ੍ਹਾਂ ਵਿਚ ਹਵਾਈ ਫ਼ੌਜ ਦੇ ਜਹਾਜ਼ ਵੀ ਸ਼ਾਮਲ ਹੁੰਦੇ ਹਨ।

ਜਿੱਥੇ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਵੀ ਚਲੀ ਗਈ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੰਡੀਆ ਵਿੱਚ ਇੱਥੇ ਹਵਾਈ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਬਚਾਅ ਕਾਰਜ ਜਾਰੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਉੱਤਰੀ ਕਸ਼ਮੀਰ ਵਿੱਚ ਗੁਰੇਜ ਸੇਕਟਰ ਰੇਖਾ ਦੇ ਕੋਲ ਵਾਪਰਿਆ ਹੈ ਜਿਥੇ ਸਰਹੱਦੀ ਸੁਰੱਖਿਆ ਫੋਰਸ ਦਾ ਇਕ ਹੈਲੀਕਾਪਟਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਸਰਹੱਦ ਦੇ ਕੋਲ ਇਲਾਕੇ ਵਿਚ ਸਰਹੱਦੀ ਸੁਰੱਖਿਆ ਫੋਰਸ ਦੇ ਇੱਕ ਬੀਮਾਰ ਜਵਾਨ ਨੂੰ ਲੈਣ ਲਈ ਜਾ ਰਿਹਾ ਸੀ।

ਦੱਸਿਆ ਗਿਆ ਹੈ ਕਿ ਹਵਾਈ ਫੌਜ ਦਾ ਚੀਤਾ ਹੈਲੀਕਾਪਟਰ ਖਰਾਬ ਮੌਸਮ ਦੇ ਕਾਰਨ ਆਪਣਾ ਕੰਟਰੋਲ ਗੁਆ ਬੈਠਾ ਅਤੇ ਇਹ ਹਾਦਸਾ ਵਾਪਰ ਗਿਆ। ਜਿੱਥੇ ਇਹ ਹਵਾਈ ਹਾਦਸਾ ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਅਧੀਨ ਪੈਂਦੇ ਸੈਕਟਰ ਵਿੱਚ ਵਾਪਰਿਆ।

ਉੱਥੇ ਹੀ ਇਸ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਹੀ ਬਚਾਅ ਦਲ ਨੂੰ ਘਟਨਾ ਸਥਾਨ ਵੱਲ ਅਧਿਕਾਰੀਆਂ ਵੱਲੋ ਰਵਾਨਾ ਕਰ ਦਿੱਤਾ ਗਿਆ ਹੈ। ਜੋ ਇਸ ਜਹਾਜ਼ ਵਿਚ ਸਵਾਰ ਲੋਕਾਂ ਦੀ ਭਾਲ ਵਿੱਚ ਜੁਟ ਗਏ ਹਨ। ਖਬਰ ਲਿਖੇ ਜਾਣ ਤੱਕ ਇਸ ਨਾਲ ਜੁੜੀ ਹੋਈ ਹੋਰ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ। ਅਤੇ ਨਾ ਹੀ ਇਸ ਹਾਦਸੇ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਅਜੇ ਤੱਕ ਕੋਈ ਸੂਚਨਾ ਪਰਾਪਤ ਹੋਈ ਹੈ।